
PoK ਤੋਂ ਮਦਦ ਦੀ ਅਪੀਲ- 'PM ਮੋਦੀ ਆਓ, ਸਾਨੂੰ ਜੁਲਮ ਤੋਂ ਨਿਜਾਤ ਦਿਵਾਓ’ VIDEO ਵਾਇਰਲ
ਮੁਜ਼ੱਫਰਾਬਾਦ: ਪਾਕਿਸਤਾਨੀ ਸਰਕਾਰ ਅਤੇ ਫੌਜ ਦੀ ਸਰਪ੍ਰਸਤੀ ਹੇਠ ਮਕਬੂਜ਼ਾ ਕਸ਼ਮੀਰ (PoK) ਅੱਤਵਾਦੀਆਂ ਲਈ ਸੁਰੱਖਿਅਤ ਪਨਾਹਗਾਹ ਬਣ ਗਿਆ ਹੈ, ਉਥੇ ਹੀ ਪਾਕਿਸਤਾਨੀ ਸਰਕਾਰ ਸਥਾਨਕ ਨਾਗਰਿਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਇਸ ਦੌਰਾਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਰਹਿਣ ਵਾਲੇ ਇਕ ਵਿਅਕਤੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਮਲਿਕ ਵਸੀਮ ਨਾਂ ਦੇ ਇਸ ਵਿਅਕਤੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਮਦਦ ਦੀ ਅਪੀਲ ਕੀਤੀ ਹੈ।
ਟਵਿਟਰ 'ਤੇ ਇਸ ਵੀਡੀਓ 'ਚ ਮੁਜ਼ੱਫਰਾਬਾਦ ਦਾ ਰਹਿਣ ਵਾਲਾ ਮਲਿਕ ਵਸੀਮ ਕਹਿ ਰਿਹਾ ਹੈ ਕਿ ਨਰਿੰਦਰ ਮੋਦੀ ਆ ਕੇ ਸਾਨੂੰ ਇਸ ਜ਼ੁਲਮ ਤੋਂ ਛੁਟਕਾਰਾ ਦਿਵਾਓ। ਦਰਅਸਲ ਇਸ ਵਿਅਕਤੀ ਨੇ ਦੱਸਿਆ ਕਿ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨੇ ਸਾਡੇ ਘਰ ਨੂੰ ਸੀਲ ਕਰ ਦਿੱਤਾ ਹੈ ਅਤੇ ਸਾਨੂੰ ਘਰੋਂ ਕੱਢ ਦਿੱਤਾ ਹੈ। ਮੇਰੇ ਬੱਚੇ ਅਤੇ ਬਾਕੀ ਪਰਿਵਾਰ ਮੀਂਹ ਵਿੱਚ ਸੜਕਾਂ 'ਤੇ ਬੈਠੇ ਹਨ।
ਇਸ ਵਿਅਕਤੀ ਨੇ ਕਿਹਾ ਕਿ ਜੇਕਰ ਮੇਰੇ ਨਾਲ ਕੁਝ ਗਲਤ ਹੁੰਦਾ ਹੈ ਤਾਂ ਇਸ ਦੇ ਲਈ ਮੁਜ਼ੱਫਰਾਬਾਦ ਦੇ ਕਮਿਸ਼ਨਰ ਅਤੇ ਤਹਿਸੀਲਦਾਰ ਜ਼ਿੰਮੇਵਾਰ ਹੋਣਗੇ। ਪੁਲਿਸ ਨੂੰ ਸਾਡੇ ਘਰ ਦਾ ਤਾਲਾ ਖੋਲ੍ਹ ਦੇਣਾ ਚਾਹੀਦਾ ਹੈ। ਜੇਕਰ ਅਜਿਹਾ ਨਾ ਹੋਇਆ ਤਾਂ ਮੈਂ ਭਾਰਤ ਸਰਕਾਰ ਤੋਂ ਮਦਦ ਲੈਣ ਲਈ ਮਜਬੂਰ ਹੋਵਾਂਗਾ। ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਲੋਕਾਂ ਨੂੰ ਸਬਕ ਸਿਖਾਉਣ।
ਮਲਿਕ ਵਸੀਮ ਨੇ ਕਿਹਾ ਕਿ ਨਰਿੰਦਰ ਮੋਦੀ ਸਾਨੂੰ ਪਾਕਿਸਤਾਨੀ ਸਰਕਾਰ ਅਤੇ ਪ੍ਰਸ਼ਾਸਨ ਦੇ ਇਨ੍ਹਾਂ ਅੱਤਿਆਚਾਰਾਂ ਤੋਂ ਬਚਾਉ। ਇਸ ਇਲਾਕੇ ਵਿੱਚ ਮੌਜੂਦ ਜ਼ਿਆਦਾਤਰ ਜਾਇਦਾਦ ਭਾਰਤ ਅਤੇ ਸਿੱਖਾਂ ਨਾਲ ਸਬੰਧਤ ਲੋਕਾਂ ਦੀ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨੀ ਕਬਜੇ ਵਾਲੇ ਕਸ਼ਮੀਰ ਵਿੱਚ ਸਥਾਨਕ ਨਾਗਰਿਕਾਂ 'ਤੇ ਪਾਕਿਸਤਾਨੀ ਫੌਜ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਕੋਈ ਨਵੀਂ ਗੱਲ ਨਹੀਂ ਹੈ। ਭਾਰਤ ਨੇ ਅੰਤਰਰਾਸ਼ਟਰੀ ਮੰਚਾਂ 'ਤੇ ਇਸ ਗੱਲ ਨੂੰ ਵਾਰ-ਵਾਰ ਦੁਹਰਾਇਆ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।