ਮਾਸਕੋ: Russia-Ukraine War: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (Joe Biden) ਦੀ ਪਤਨੀ ਅਤੇ ਧੀ 'ਤੇ ਰੂਸ ਨੇ 23 ਹੋਰ ਅਮਰੀਕੀਆਂ ਦੇ ਨਾਲ ਪਾਬੰਦੀ ਲਗਾ ਦਿੱਤੀ ਹੈ। ਰੂਸੀ ਵਿਦੇਸ਼ (Russia) ਮੰਤਰਾਲੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਰੂਸੀ ਵਿਦੇਸ਼ ਮੰਤਰਾਲੇ ਨੇ ਸੂਚੀ ਜਾਰੀ ਕਰਨ ਦੇ ਨਾਲ ਇੱਕ ਨੋਟ ਵਿੱਚ ਕਿਹਾ ਕਿ ਰੂਸੀ ਰਾਜਨੀਤਿਕ ਅਤੇ ਜਨਤਕ ਸ਼ਖਸੀਅਤਾਂ ਵਿਰੁੱਧ ਲਗਾਤਾਰ ਵਧਦੀਆਂ ਅਮਰੀਕੀ ਪਾਬੰਦੀਆਂ ਦੇ ਜਵਾਬ ਵਜੋਂ, 25 ਅਮਰੀਕੀ ਨਾਗਰਿਕਾਂ ਨੂੰ 'ਸਟਾਪ ਲਿਸਟ' ਵਿੱਚ ਸ਼ਾਮਲ ਕੀਤਾ ਗਿਆ ਹੈ।
ਰੂਸੀ ਵਿਦੇਸ਼ ਮੰਤਰਾਲੇ ਦੀ ਸੂਚੀ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦੀ ਪਤਨੀ ਅਤੇ ਧੀ ਦੇ ਨਾਲ-ਨਾਲ ਕਈ ਅਮਰੀਕੀ ਸੈਨੇਟਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਮੇਨ ਦੀ ਸੂਜ਼ਨ ਕੋਲਿਨਸ, ਕੈਂਟਕੀ ਦੇ ਮਿਚ ਮੈਕਕੋਨੇਲ, ਆਇਓਵਾ ਦੇ ਚਾਰਲਸ ਗ੍ਰਾਸਲੇ, ਨਿਊਯਾਰਕ ਦੇ ਕਰਸਟਨ ਗਿਲਿਬ੍ਰੈਂਡ ਸ਼ਾਮਲ ਹਨ। ਸਮਾਚਾਰ ਏਜੰਸੀ ਏਐਫਪੀ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਕਈ ਪ੍ਰੋਫੈਸਰ ਅਤੇ ਖੋਜਕਰਤਾ ਅਤੇ ਅਮਰੀਕੀ ਸਰਕਾਰ ਦੇ ਸਾਬਕਾ ਅਧਿਕਾਰੀ ਵੀ ਇਸ ਵਿੱਚ ਸ਼ਾਮਲ ਹਨ।
ਅਮਰੀਕਾ ਨੇ ਪਾਬੰਦੀਆਂ ਲਾਈਆਂ ਸਨ, ਜਾਇਦਾਦਾਂ ਨੂੰ ਜਮਾ ਕਰ ਦਿੱਤਾ ਸੀ
ਇਸ ਤੋਂ ਪਹਿਲਾਂ ਅਮਰੀਕਾ ਨੇ ਰੂਸ ਦੇ ਕਈ ਮੰਨੇ-ਪ੍ਰਮੰਨੇ ਉਦਯੋਗਪਤੀਆਂ, ਕਾਰੋਬਾਰੀਆਂ, ਸਿਆਸਤਦਾਨਾਂ ਦੇ ਨਾਲ-ਨਾਲ ਰੂਸੀ ਰਾਸ਼ਟਰਪਤੀ ਪੁਤਿਨ ਦੀਆਂ ਬੇਟੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ ਬ੍ਰਿਟੇਨ ਸਮੇਤ ਹੋਰ ਦੇਸ਼ਾਂ ਨੇ ਵੀ ਅਜਿਹੀਆਂ ਪਾਬੰਦੀਆਂ ਦਾ ਐਲਾਨ ਕੀਤਾ ਸੀ। ਅਮਰੀਕਾ ਨੇ ਪੁਤਿਨ ਦੀਆਂ ਧੀਆਂ ਮਾਰੀਆ ਪੁਤਿਨ ਅਤੇ ਕੈਟਰੀਨਾ ਤਿਖੋਨੋਵਾ ਅਤੇ ਰੂਸ ਦੇ ਪ੍ਰਧਾਨ ਮੰਤਰੀ ਮਿਖਾਇਲ ਮਿਸ਼ੁਸਤੀਨ, ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੀ ਪਤਨੀ ਅਤੇ ਬੱਚਿਆਂ, ਰੂਸੀ ਸੁਰੱਖਿਆ ਪ੍ਰੀਸ਼ਦ ਦੇ ਮੈਂਬਰ ਅਤੇ ਸਾਬਕਾ ਰਾਸ਼ਟਰਪਤੀ ਦਮਿਤਰੀ ਮੇਦਵੇਦੇਵ 'ਤੇ ਪਾਬੰਦੀਆਂ ਲਗਾਈਆਂ ਹਨ। ਅਮਰੀਕਾ ਨੇ ਪੁਤਿਨ ਪਰਿਵਾਰ ਦੇ ਸਾਰੇ ਨਜ਼ਦੀਕੀ ਮੈਂਬਰਾਂ ਨੂੰ ਅਮਰੀਕੀ ਵਿੱਤੀ ਪ੍ਰਣਾਲੀ ਤੋਂ ਹਟਾ ਦਿੱਤਾ ਸੀ ਅਤੇ ਉਨ੍ਹਾਂ ਦੀਆਂ ਅਮਰੀਕਾ ਸਥਿਤ ਸਾਰੀਆਂ ਜਾਇਦਾਦਾਂ ਨੂੰ ਜਮਾ ਕਰ ਦਿੱਤਾ ਸੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: America, Russia, Russia-Ukraine News, World news