ਰੂਸ ਅਤੇ ਯੂਕਰੇਨ ਵਿਚਾਲੇ ਹੋਈ ਜੰਗ 'ਚ ਹੁਣ ਤੱਕ 198 ਯੂਕਰੇਨੀ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚ 3 ਬੱਚੇ ਵੀ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਰੂਸ ਦੇ ਯੂਕਰੇਨ 'ਤੇ ਹਮਲੇ ਦਾ ਅੱਜ ਤੀਜਾ ਦਿਨ ਹੈ। ਰੂਸੀ ਫ਼ੌਜ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਉੱਥੋਂ ਦੇ ਵੱਡੇ ਸ਼ਹਿਰਾਂ ਵਿੱਚ ਦਾਖ਼ਲ ਹੋ ਗਈ ਹੈ। ਇਸ ਸਭ ਦੇ ਵਿਚਕਾਰ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਭਰੋਸਾ ਦਿੱਤਾ ਹੈ ਕਿ ਯੂਕਰੇਨ 'ਤੇ ਹਮਲੇ 'ਚ ਉਸ ਦੇ ਨਾਗਰਿਕਾਂ ਦੀ ਜਾਨ-ਮਾਲ ਦਾ ਨੁਕਸਾਨ ਨਹੀਂ ਹੋਵੇਗਾ। ਹਾਲਾਂਕਿ ਯੂਕਰੇਨ ਦੇ ਅਧਿਕਾਰੀਆਂ ਅਤੇ ਪੱਛਮੀ ਮੀਡੀਆ ਨੇ ਰੂਸ ਦੇ ਇਸ ਭਰੋਸੇ ਨੂੰ ਮਹਿਜ਼ ਧੋਖਾ ਕਰਾਰ ਦਿੱਤਾ ਹੈ।
ਯੂਕਰੇਨ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਰੂਸ ਨੇ ਰਾਜਧਾਨੀ ਕੀਵ 'ਚ ਇਕ ਉੱਚੀ ਇਮਾਰਤ 'ਤੇ ਮਿਜ਼ਾਈਲ ਦਾਗੀ। ਇਸ ਹਮਲੇ 'ਚ ਇਮਾਰਤ ਦਾ ਉਪਰਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਯੂਕਰੇਨ ਦੀਆਂ ਐਮਰਜੈਂਸੀ ਸੇਵਾਵਾਂ ਨੇ ਕਿਹਾ ਕਿ ਹਮਲੇ ਦੇ ਪੀੜਤਾਂ ਦੀ ਗਿਣਤੀ ਦਾ ਪਤਾ ਲਗਾਇਆ ਜਾ ਰਿਹਾ ਹੈ, ਅਤੇ ਬਚਾਅ ਕਾਰਜ ਜਾਰੀ ਹੈ।
Kyiv, our splendid, peaceful city, survived another night under attacks by Russian ground forces, missiles. One of them has hit a residential apartment in Kyiv. I demand the world: fully isolate Russia, expel ambassadors, oil embargo, ruin its economy. Stop Russian war criminals! pic.twitter.com/c3ia46Ctjq
— Dmytro Kuleba (@DmytroKuleba) February 26, 2022
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਹਾਈ ਰਾਈਜ਼ ਬਿਲਡਿੰਗ ਦੇ ਇਕ ਟਾਵਰ ਬਲਾਕ ਦਾ ਉਪਰਲਾ ਹਿੱਸਾ ਨੁਕਸਾਨਿਆ ਗਿਆ ਹੈ। ਇਸ ਮਿਜ਼ਾਈਲ ਹਮਲੇ 'ਚ ਇਮਾਰਤ ਦੀਆਂ ਘੱਟੋ-ਘੱਟ ਪੰਜ ਮੰਜ਼ਿਲਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਹੇਠਾਂ ਸੜਕ 'ਤੇ ਮਲਬਾ ਖਿਲਰਿਆ ਹੋਇਆ ਨਜ਼ਰ ਆ ਰਿਹਾ ਹੈ। ਕੀਵ ਦੇ ਮੇਅਰ ਵਿਟਾਲੀ ਕਲਿਟਸਕੋ ਨੇ ਕਿਹਾ ਕਿ ਇਮਾਰਤ ਨੂੰ ਮਿਜ਼ਾਈਲ ਨਾਲ ਮਾਰਿਆ ਗਿਆ ਸੀ। ਰਾਜਧਾਨੀ ਕੀਵ ਵਿੱਚ ਰੂਸੀ ਫੌਜਾਂ ਦੇ ਨਾਲ ਹੰਗਾਮਾ ਮਚਾਉਣ ਲਈ ਰਾਤ ਬਿਤਾਉਣਾ ਕਾਫ਼ੀ "ਮੁਸ਼ਕਲ" ਸੀ।
A residential building has been hit in Kiev
Horrible#UkraineInvasion #putinshouldstop#UkraineWar pic.twitter.com/KsmZqed28Z
— 🇺🇦🇮🇳Tahseen Amin #TakePrecautionStaySafe (@tahseen_24) February 26, 2022
ਕੀਵ ਦੇ ਮੇਅਰ ਵਿਟਾਲੀ ਕਲਿਟਸ਼ਕੋ ਨੂੰ ਖੁਦ ਐਲਐਮਜੀ (ਲਾਈਟ ਮਸ਼ੀਨ ਗਨ) ਫੜ ਕੇ ਰੂਸੀ ਫੌਜ ਦੇ ਖਿਲਾਫ ਸਟੈਂਡ ਲੈਂਦੇ ਦੇਖਿਆ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੀਵ ਵਿੱਚ ਕੋਈ ਨਿਯਮਤ ਰੂਸੀ ਸੈਨਿਕ ਨਹੀਂ ਸਨ, ਪਰ ਉਹ ਕਈ ਦਿਸ਼ਾਵਾਂ ਤੋਂ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਨੁਕਸਾਨੇ ਗਏ ਅਪਾਰਟਮੈਂਟ ਬਲਾਕ ਦੀ ਇੱਕ ਫੋਟੋ ਟਵੀਟ ਕੀਤੀ। ਰੂਸੀ ਫੌਜ ਨੇ ਸ਼ਨੀਵਾਰ ਨੂੰ ਕਿਹਾ ਕਿ ਉਸਨੇ ਹਵਾ ਅਤੇ ਸਮੁੰਦਰ ਤੋਂ ਦਾਗੀਆਂ ਕਰੂਜ਼ ਮਿਜ਼ਾਈਲਾਂ ਨਾਲ ਯੂਕਰੇਨੀ ਫੌਜੀ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।