HOME » NEWS » World

ਸਤਵੰਤ ਸਿੰਘ ਬਣੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

News18 Punjab
Updated: July 20, 2019, 12:17 PM IST
ਸਤਵੰਤ ਸਿੰਘ ਬਣੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

  • Share this:
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ਬਣਾਇਆ ਗਿਆ ਹੈ। ਪਾਕਿਸਤਾਨੀ ਸਿੱਖ ਆਗੂਆਂ ਦੀ ਚੋਣ ਸਰਬਸੰਮਤੀ ਨਾਲ ਉਕਾਫ਼ ਬੋਰਡ ਪਾਕਿਸਤਾਨ ਦੇ ਮੁੱਖ ਦਫ਼ਤਰ ਲਾਹੌਰ ਵਿਖੇ ਕੀਤੀ ਗਈ ਹੈ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਰੇ ਨਵੇਂ ਚੁਣੇ ਮੈਂਬਰ ਪਾਕਿਸਤਾਨ ਉਕਾਫ਼ ਬੋਰਡ ਦੇ ਚੇਅਰਮੈਨ ਸਕੱਤਰ ਤਾਰਿਕ ਵਜ਼ੀਰ ਖ਼ਾਂ ਸਮੇਤ ਹੋਰ ਸਿੱਖ ਆਗੂ ਹਾਜ਼ਰ ਸਨ।

ਸਤਵੰਤ ਸਿੰਘ ਖ਼ੈਬਰ ਪਖਤੂਨਖਵਾ ਅਤੇ ਅਮੀਰ ਸਿੰਘ ਪੰਜਾਬ ਸੂਬੇ ਨਾਲ ਸਬੰਧਤ ਹਨ। ਨਵੇਂ ਚੁਣੇ ਗਏ ਪ੍ਰਧਾਨ ਸਤਵੰਤ ਸਿੰਘ ਨੇ ਕਿਹਾ ਕਿ ਉਹ ਸਿੱਖਾਂ ਦੀ ਭਲਾਈ ਲਈ ਕੰਮ ਕਰਨਗੇ। ਨਵੇਂ ਬੋਰਡ ’ਚ ਪਿਛਲੇ ਕਿਸੇ ਵੀ ਅਹੁਦੇਦਾਰ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ’ਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮੇਂ ਚਾਵਲਾ ਦੇ ਪਾਕਿਸਤਾਨੀ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਮੌਜੂਦ ਰਹਿਣ ’ਤੇ ਭਾਰਤ ਨੇ ਇਸ ਦੀ ਤਿੱਖੀ ਆਲੋਚਨਾ ਕੀਤੀ ਸੀ।
Loading...
First published: July 20, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...