
ਅਫਗਾਨਿਸਤਾਨ: ਤਾਲਿਬਾਨ ਦਾ 6 ਸੂਬਾਈ ਰਾਜਧਾਨੀਆਂ 'ਤੇ ਕਬਜ਼ਾ, ਭਾਰਤ ਨੇ ਆਪਣੇ ਨਾਗਰਿਕਾਂ ਨੂੰ ਵਾਪਸ ਬੁਲਾਇਆ (AP)
ਅਫਗਾਨਿਸਤਾਨ (Afghanistan) ਵਿੱਚ ਤਾਲਿਬਾਨ ਦੇ ਵਧਦੇ ਪ੍ਰਭਾਵ ਦੇ ਨਾਲ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਤਾਲਿਬਾਨ ਨੇ ਹੁਣ ਤੱਕ ਛੇ ਸੂਬਾਈ ਰਾਜਧਾਨੀਆਂ ਉੱਤੇ ਕਬਜ਼ਾ ਕਰ ਲਿਆ ਹੈ। ਇਸ ਦੌਰਾਨ ਭਾਰਤ ਸਰਕਾਰ ਨੇ ਅਫਗਾਨਿਸਤਾਨ ਦੇ ਚੌਥੇ ਸਭ ਤੋਂ ਵੱਡੇ ਸ਼ਹਿਰ ਮਜ਼ਾਰ-ਏ-ਸ਼ਰੀਫ ਤੋਂ ਆਪਣੇ ਡਿਪਲੋਮੈਟਾਂ ਅਤੇ ਨਾਗਰਿਕਾਂ ਨੂੰ ਕੱਢਣ ਦਾ ਫੈਸਲਾ ਕੀਤਾ ਹੈ।
ਇਸ ਕੜੀ ਵਿਚ ਅਫਗਾਨਿਸਤਾਨ ਦੇ ਉੱਤਰੀ ਸ਼ਹਿਰ ਮਜ਼ਾਰ-ਏ-ਸ਼ਰੀਫ ਤੋਂ ਮੰਗਲਵਾਰ ਸ਼ਾਮ ਨੂੰ ਇੱਕ ਵਿਸ਼ੇਸ਼ ਉਡਾਣ ਨਵੀਂ ਦਿੱਲੀ ਲਈ ਰਵਾਨਾ ਹੋਣ ਜਾ ਰਹੀ ਹੈ।
ਇਹ ਫੈਸਲਾ ਅਫਗਾਨਿਸਤਾਨ ਦੇ ਬਲਖ ਅਤੇ ਤਖਰ ਪ੍ਰਾਂਤਾਂ ਵਿੱਚ ਤਾਲਿਬਾਨ ਲੜਾਕਿਆਂ ਅਤੇ ਅਫਗਾਨ ਸੁਰੱਖਿਆ ਬਲਾਂ ਦਰਮਿਆਨ ਤੇਜ਼ ਲੜਾਈ ਦੇ ਵਿਚਕਾਰ ਲਿਆ ਗਿਆ ਹੈ। ਤਾਲਿਬਾਨ ਨੇ ਹਾਲ ਹੀ ਵਿੱਚ ਉੱਤਰੀ ਬਲਖ ਦੇ ਕਈ ਇਲਾਕਿਆਂ ਉੱਤੇ ਕਬਜ਼ਾ ਕਰ ਲਿਆ ਹੈ। ਹੁਣ ਉਸ ਦਾ ਨਿਸ਼ਾਨਾ ਮਜ਼ਾਰ-ਏ-ਸ਼ਰੀਫ ਹੈ। ਮਜ਼ਾਰ-ਏ-ਸ਼ਰੀਫ ਬਲਖ ਪ੍ਰਾਂਤ ਦੀ ਰਾਜਧਾਨੀ ਅਤੇ ਅਫਗਾਨਿਸਤਾਨ ਦਾ ਚੌਥਾ ਸਭ ਤੋਂ ਵੱਡਾ ਸ਼ਹਿਰ ਹੈ।
ਮਜ਼ਾਰ-ਏ-ਸ਼ਰੀਫ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਇਹ ਜਾਣਕਾਰੀ ਦਿੱਤੀ ਹੈ। ਕੌਂਸਲੇਟ ਨੇ ਸੂਚਿਤ ਕੀਤਾ ਹੈ ਕਿ ਜੋ ਵੀ ਭਾਰਤੀ ਨਾਗਰਿਕ ਵਿਸ਼ੇਸ਼ ਜਹਾਜ਼ਾਂ ਰਾਹੀਂ ਅਫਗਾਨਿਸਤਾਨ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਤੁਰੰਤ ਆਪਣੇ ਪੂਰੇ ਨਾਂ, ਪਾਸਪੋਰਟ ਨੰਬਰ, ਮਿਆਦ ਪੁੱਗਣ ਦੀ ਤਾਰੀਖ ਦੇ ਨਾਲ ਵਟਸਐਪ ਕਰਨਾ ਚਾਹੀਦਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।