ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਪਦਮ ਭੂਸ਼ਣ ਪੁਰਸਕਾਰ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਭਾਰਤ ਨਾਲ ਜੁੜੇ ਹੋਏ ਮਹਿਸੂਸ ਕਰਦੇ ਹਨ ਅਤੇ ਜਿੱਥੇ ਵੀ ਜਾਂਦੇ ਹਨ ਆਪਣੀ ਭਾਰਤੀ ਪਛਾਣ ਆਪਣੇ ਨਾਲ ਰੱਖਦੇ ਹਨ। ਇਸ ਦੇ ਨਾਲ ਹੀ ਪਿਚਾਈ ਨੇ ਕਿਹਾ, 'ਭਾਰਤ ਮੇਰਾ ਹਿੱਸਾ ਹੈ ਅਤੇ ਮੈਂ ਜਿੱਥੇ ਵੀ ਜਾਂਦਾ ਹਾਂ, ਇਸ ਨੂੰ ਆਪਣੇ ਨਾਲ ਲੈ ਜਾਂਦਾ ਹਾਂ।'
ਤੁਹਾਨੂੰ ਦਸ ਦਈਏ ਕਿ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਪਿਚਾਈ ਨੂੰ ਵਪਾਰ ਅਤੇ ਉਦਯੋਗ ਸ਼੍ਰੇਣੀ ਵਿੱਚ ਸਾਲ 2022 ਲਈ ਪਦਮ ਭੂਸ਼ਣ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ।ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਇਹ ਸਨਮਾਨ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਵੱਲੋਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਚਾਈ ਨੂੰ ਸ਼ੁੱਕਰਵਾਰ ਨੂੰ ਸੈਨ ਫਰਾਂਸਿਸਕੋ ਅਮਰੀਕਾ ਵਿੱਚ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਭਾਰਤ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ ਇਸ ਸਨਮਾਨ ਨੂੰ ਸਵੀਕਾਰ ਕਰਨ ਤੋਂ ਬਾਅਦ ਪਿਚਾਈ ਨੇ ਕਿਹਾ ਕਿ ‘ਮੈਂ ਇਸ ਸਨਮਾਨ ਲਈ ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ। ਭਾਰਤ ਮੇਰਾ ਇੱਕ ਹਿੱਸਾ ਹੈ, ਅਤੇ ਮੈਂ ਗੂਗਲ ਅਤੇ ਭਾਰਤ ਵਿਚਕਾਰ ਮਹਾਨ ਸਾਂਝੇਦਾਰੀ ਨੂੰ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ ਕਿਉਂਕਿ ਅਸੀਂ ਤਕਨਾਲੋਜੀ ਦੇ ਲਾਭਾਂ ਨੂੰ ਹੋਰ ਲੋਕਾਂ ਤੱਕ ਪਹੁੰਚਾਉਣ ਲਈ ਇਕੱਠੇ ਕੰਮ ਕਰਦੇ ਹਾਂ।'
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Google, Padma Bhushan, Sundar Pichai