ਤਾਈਪੇ: ਵੀਰਵਾਰ ਨੂੰ ਦੱਖਣੀ ਤਾਈਵਾਨ ਵਿੱਚ ਇੱਕ 13 ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗ ਗਈ। ਇਸ ਦੌਰਾਨ 46 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 41 ਹੋਰ ਝੁਲਸ ਗਏ ਹਨ। ਕਾਓਸੁੰਗ ਸ਼ਹਿਰ ਦੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਅੱਗ ਸਵੇਰੇ 3 ਵਜੇ ਦੇ ਕਰੀਬ ਲੱਗੀ। ਅੱਗ ਇੰਨੀ ਭਿਆਨਕ ਸੀ ਕਿ ਇਮਾਰਤ ਦੀਆਂ ਕਈ ਮੰਜ਼ਲਾਂ ਸੜ ਗਈਆਂ। ਤਾਈਵਾਨ ਦੇ ਅਧਿਕਾਰੀਆਂ ਨੇ ਵੀ ਅੱਗ ਲੱਗਣ ਦੀ ਘਟਨਾ ਵਿੱਚ 46 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਉਸੇ ਸਮੇਂ ਫਾਇਰ ਵਿਭਾਗ ਦੇ ਮੁਖੀ ਲੀ ਚਿੰਗ-ਸਿਯੂ ਨੇ ਦੱਸਿਆ ਕਿ 11 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਉਨ੍ਹਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 55 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ 14 ਲੋਕਾਂ ਦੀ ਮੌਤ ਹੋ ਗਈ। ਤਾਈਵਾਨ ਵਿੱਚ ਮੌਤ ਦੀ ਅਧਿਕਾਰਤ ਪੁਸ਼ਟੀ ਸਿਰਫ ਹਸਪਤਾਲ ਵਿੱਚ ਹੁੰਦੀ ਹੈ।
ਫਾਇਰਫਾਈਟਰ ਖੋਜ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਗਵਾਹਾਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਸਵੇਰੇ 3 ਵਜੇ ਦੇ ਕਰੀਬ ਧਮਾਕੇ ਦੀ ਆਵਾਜ਼ ਸੁਣੀ ਹੈ। ਅਧਿਕਾਰਤ ਬਿਆਨ ਦੇ ਅਨੁਸਾਰ ਇਹ ਇਮਾਰਤ 40 ਸਾਲ ਪੁਰਾਣੀ ਸੀ, ਜਿਸ ਦੇ ਹੇਠਲੇ ਮੰਜ਼ਲ 'ਤੇ ਦੁਕਾਨਾਂ ਅਤੇ ਸਿਖਰ 'ਤੇ ਅਪਾਰਟਮੈਂਟ ਸਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fire, Fire incident, Taiwan, World news