ਸ਼ਨੀਵਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਸ਼ਾਖਾਨਾ ਮਾਮਲੇ ਵਿੱਚ ਸ਼ਾਮਲ ਹੋਣ ਦੇ ਲਈ ਇਸਲਾਮਾਬਾਦ ਜਾ ਰਹੇ ਸਨ ਤਾਂ ਇਸੇ ਦੌਰਾਨ ਉਨ੍ਹਾਂ ਦੇ ਕਾਫਿਲੇ ਨਾਲ ਇੱਕ ਹਾਦਸਾ ਵਾਪਰ ਗਿਆ। ਦਰਅਸਲ ਉਨ੍ਹਾਂ ਦੇ ਕਾਫਿਲੇ ਵਿੱਚ ਸ਼ਾਮਲ ਕਈ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਸ ਦੌਰਾਨ ਇਮਰਾਨ ਖਾਨ ਬਿਲਕੁਲ ਸੁਰੱਖਿਅਤ ਰਹੇ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।
ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਸ਼ਾਖਾਨਾ ਮਾਮਲੇ ਵਿੱਚ ਆਪਣਾ ਪੱਖ ਰੱਖਣ ਅਤੇ ਗ੍ਰਿਫਤਾਰ ਹੋਣ ਤੋਂ ਬਚਣ ਲਈ ਇਸਲਾਮਾਬਾਦ ਦੀ ਅਦਾਲਤ ਵਿੱਚ ਪੇਸ਼ ਹੋਣ ਦੇ ਲਈ ਜਾ ਰਹੇ ਸਨ। ਸਾਬਕਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਲਈ 400 ਸੁਰੱਖਿਆ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ।
ਕੋਰਟ ਵਿੱਚ ਪੇਸ਼ ਹੋਣ ਤੋਂ ਪਹਿਲਾਂ ਇਮਰਾਨ ਖਾਨ ਨੇ ਟਵੀਟ ਕੀਤਾ ਜਿ ਵਿੱਚ ਉਨ੍ਹਾਂ ਨੇ ਲਿਖਿਆ ਕਿ ਅੱਜ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਸਾਰੇ ਮਾਮਲਿਆਂ ਵਿੱਚ ਮੇਰੀ ਜ਼ਮਾਨਤ ਹੋਣ ਦੇ ਬਾਵਜੂਦ, ਪੀਡੀਐਮ ਸਰਕਾਰ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ।ਉਨ੍ਹਾਂ ਦੇ ਨਾਪਾਕ ਇਰਾਦਿਆਂ ਨੂੰ ਜਾਨਣ ਦੇ ਬਾਵਜੂਦ ਮੈ ਅਦਾਲਤ ਵਿੱਚ ਜਾ ਰਿਹਾਂ ਹਾਂ ।ਕਿਉਂਕਿ ਮੈਂ ਕਾਨੂੰਨ ਦੇ ਰਾਜ ਵਿੱਚ ਵਿਸ਼ਵਾਸ ਰੱਖਦਾ ਹਾਂ, ਪਰ ਇਸ ਸ਼ਰਾਰਤੀ ਗਿਰੋਹ ਦੀ ਮਨਸ਼ਾ ਬਾਰੇ ਸਾਰਿਆਂ ਨੂੰ ਪਤਾ ਹੋਣਾ ਚਾਹੀਦਾ ਹੈ।
Exclusive message from Chairman Imran Khan after noticing ill intentions of imported regime! #چلو_چلو_اسلام_آباد_چلو pic.twitter.com/8gDtrfS7z9
— Jibran Ilyas (@agentjay2009) March 18, 2023
ਟਵੀਟ ਕਰਨ ਤੋਂ ਬਾਅਦ ਇਮਰਾਨ ਖਾਨ ਦਾ ਕਾਫਿਲਾ ਨਿੱਕਲ ਗਿਆ ਅਤੇ ਰਸਤੇ ਵਿੱਚ ਉਨ੍ਹਾਂ ਦੇ ਕਾਫਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਪਰ ਇਮਰਾਨ ਖਾਨ ਇਸ ਹਾਦਸੇ ਵਿੱਚ ਸੁਰੱਖਿਅਤ ਰਹੇ ਉਨ੍ਹਾਂ ਨੂੰ ਕੋਈ ਵੀ ਨੁਕਸਾਨ ਨਹੀਂ ਪਹੁੰਚਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Imran Khan, Pakistan news, Road accident