ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਸ ਜਿਸ ਨੇ ਪੂਰੀ ਦੁਨੀਆ ਵਿੱਚ ਕਹਿਰ ਵਰ੍ਹਾਇਆ ਸੀ ਉਹ ਹੁਣ ਮੁੜ ਚੀਨ ਵਿੱਚ ਵਧ ਰਿਹਾ ਹੈ ।ਨਿਊਜ਼ ਏਜੰਸੀ ਰਾਇਟਰਜ਼ ਦੇ ਮੁਤਾਬਕ 26 ਨਵੰਬਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਚੀਨ ਵਿੱਚ 24 ਘੰਟਿਆਂ ਵਿੱਚ ਇੱਕ ਵਾਰ ਫਿਰ ਰਿਕਾਰਡ 31,709 ਕੋਰੋਨਾ ਸਮਕ੍ਰਮਣ ਦੇ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਚੀਨ ਵਿੱਚ ਲਗਾਤਾਰ ਤੀਜੇ ਦਿਨ ਕੋਵਿਡ ਦੇ ਮਾਮਲੇ 30 ਹਜ਼ਾਰ ਤੋਂ ਪਾਰ ਹੋ ਗਏ ਹਨ।
ਜੇ ਇੱਕ ਦਿਨ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਕੋਰੋਨਾ ਦੇ 32,943 ਮਾਮਲੇ ਦਰਜ ਕੀਤੇ ਗਏ ਸਨ, ਜਿਸ ਦਾ ਮਤਲਬ ਹੈ ਕਿ ਕੱਲ੍ਹ ਦੇ ਮੁਕਾਬਲੇ ਅੱਜ 1234 ਘੱਟ ਲੋਕ ਪਾਜ਼ੇਟਿਵ ਪਾਏ ਗਏ ਹਨ। ਚੀਨ ਵਿੱਚ ਇਨਫੈਕਸ਼ਨ ਨੂੰ ਲੈ ਕੇ ਸਥਿਤੀ ਬਹੁਤ ਗੰਭੀਰ ਹੁੰਦੀ ਜਾ ਰਹੀ ਹੈ।
ਜਿਵੇਂ-ਜਿਵੇਂ ਕੋਰੋਨਾ ਦੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਉਸ ਨੂੰ ਦੇਖਦਿਆਂ ਚੀਨ ਦੀ ਸਰਕਾਰ ਨੇ ਟੈਸਟ ਕਰਨ ਦੀ ਰਫਤਾਰ ਵੀ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਵਿੱਚ ਜ਼ੀਰੋ ਕੋਵਿਡ ਨੀਤੀ ਦੇ ਤਹਿਤ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ ਅਤੇ ਅਹਤਿਆਤ ਦੇ ਵਜੋਂ ਬੀਜਿੰਗ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ।
ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ 25 ਨਵੰਬਰ ਨੂੰ ਚੀਨ ਵਿੱਚ ਕੋਵਿਡ-19 ਦੇ ਕੁੱਲ 34,909 ਮਾਮਲੇ ਦਰਜ ਕੀਤੇ ਗਏ ਸਨ। ਇਨ੍ਹਾਂ ਵਿੱਚੋਂ 3,405 ਕੇਸ ਲੱਛਣ ਵਾਲੇ ਸਨ । ਕੋਰੋਨਾ ਦੇ ਤਾਜ਼ਾ ਮਾਮਲਿਆਂ ਨੇ 13 ਅਪ੍ਰੈਲ ਦਾ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਉਸ ਸਮੇਂ ਕੋਰੋਨਾ ਸਮਕ੍ਰਮਣ ਦੇ 32,695 ਮਾਮਲੇ ਦਰਜ ਕੀਤੇ ਗਏ ਸਨ।ਪਰ ਇਸ ਵਾਰ ਇਨ੍ਹਾਂ ਮਾਮਲਿਆਂ ਵਿੱਚ ਵਾਧਾ ਦਰਜ਼ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ccoronavirus, China, Corona