ਹੁਣ ਇੱਕ ਵਾਰ ਫਿਰ ਤੋਂ ਚੀਨ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਹੀ ਜਾ ਰਹੀ ਹੈ। ਜੇ ਗੱਲ ਕਰੀਏ ਪਿਛਲੇ 24 ਘੰਟਿਆਂ ਦੀ ਤਾਂ ਇਸ ਦੌਰਾਨ 10 ਹਜ਼ਾਰ ਤੋਂ ਵੱਧ ਲੋਕਾਂ ਵਿੱਚ ਕੋਰੋਨਾ ਸਮਕ੍ਰਮਣ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਕਾਰਨ ਚੀਨ ਦੇ ਕਈ ਸ਼ਹਿਰਾਂ ਵਿੱਚ ਲਾਕਡਾਊਨ ਵੀ ਲਗਾਇਆ ਗਿਆ ਹੈ। ਇਸ ਕਾਰਨ ਏਅਰਲਾਈਨਜ਼ ਸਮੇਤ ਸਾਰੀਆਂ ਟਰਾਂਸਪੋਰਟ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।
ਪੂਰੀ ਦੁਨੀਆ ਦੇ ਵਿੱਚ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ 'ਚ ਕਮੀ ਆਉਣ ਦੀਆਂ ਸੰਭਾਵਨਾਵਾਂ ਦੇ ਵਿਚਕਾਰ ਪਿਛਲੇ 6 ਮਹੀਨਿਆਂ ਵਿੱਚ ਚੀਨ ਦੇ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਸੰਕ੍ਰਮਣ ਦੇ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਚੀਨ ਵਿੱਚ 10 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਕੱਲੇ ਗੁਆਂਗਜ਼ੂ ਵਿੱਚ ਢਾਈ ਹਜ਼ਾਰ ਨਵੇਂ ਮਾਮਲੇ ਸ਼ਾਮਲ ਹਨ। ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਲਾਕਡਾਊਨ ਲਗਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਗਈਆਂ ਹਨ। ਚੀਨ ਦੀ ਸਰਕਾਰ ਨੇ ਇਹਤਿਆਤ ਵਜੋਂ ਕਈ ਸੈਰ-ਸਪਾਟਾ ਸਥਾਨਾਂ ਨੂੰ ਬੰਦ ਕਰ ਦਿੱਤਾ ਹੈ। ਚਾਓਯਾਂਗ ਜ਼ਿਲ੍ਹੇ ਦੇ ਕਈ ਖੇਤਰਾਂ ਨੂੰ ਉੱਚ ਜਾਂ ਦਰਮਿਆਨੇ ਜੋਖਮ ਵਾਲੇ ਖੇਤਰਾਂ ਵਜੋਂ ਚਿੰਨ੍ਹਿਤ ਵੀ ਕਰ ਦਿੱਤਾ ਗਿਆ ਹੈ। ਜ਼ਿਆਦਾਤਰ ਇਲਾਕਿਆਂ 'ਚ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਚੀਨ ਦੀ ਫੌਜ ਪਾਬੰਦੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਿੱਚ ਲੱਗੀ ਹੋਈ ਹੈ। ਚੀਨ ਦਾ ਟਰਾਂਸਪੋਰਟ ਸਿਸਟਮ ਵੀ ਕੋਰੋਨਾ ਕਾਰਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਸਾਰੇ ਹਵਾਈ ਅੱਡਿਆਂ 'ਤੇ ਉਡਾਣਾਂ ਵਿੱਚ ਅਸਰ ਦੇਖਣ ਨੂੰ ਮਿਲ ਰਿਹਾ ਹੈ।ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸੜਕੀ ਆਵਾਜਾਈ ਵੀ ਬੰਦ ਕਰ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।