ਇੱਕ ਮਹਿਲਾ ਪੁਲਿਸ ਅਧਿਕਾਰੀ ਨੇ ਅਜਿਹਾ ਕੰਮ ਕੀਤਾ, ਜਿਸ ਤੋਂ ਬਾਅਦ ਪੁਲਿਸ ਮਹਿਕਮਾ ਹੀ ਨਹੀਂ ਬਲਕਿ ਪੂਰਾ ਦੇਸ਼ ਹੈਰਾਨ ਹੈ। ਇਲਜ਼ਾਮ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀ ਦੇ ਖਿਲਾਫ ਲੰਬੀ ਜਾਂਚ ਹੋਈ, ਜਿਸ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਹੱਥ ਧੋਣਾ ਪਿਆ।
ਇਸ ਮਹਿਲਾ ਪੁਲਿਸ ਅਧਿਕਾਰੀ ਨੇ ਡਿਊਟੀ ਦੌਰਾਨ ਇੱਕ ਨਹੀਂ, ਦੋ ਨਹੀਂ ਬਲਕਿ 7-8 ਪੁਲਿਸ ਮੁਲਾਜ਼ਮਾਂ ਨਾਲ ਸਬੰਧ ਬਣਾਏ। ਉਹ ਇਕ-ਦੂਜੇ ਨੂੰ ਆਪਣੀਆਂ ਅਸ਼ਲੀਲ ਤਸਵੀਰਾਂ ਵੀ ਭੇਜਦੇ ਸਨ। ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਮਹਿਲਾ ਪੁਲਿਸ ਅਧਿਕਾਰੀ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਗਈ।
ਇਹ ਮਾਮਲਾ ਅਮਰੀਕਾ ਦੇ ਟੈਨੇਸੀ ਪੁਲਿਸ ਸਟੇਸ਼ਨ ਨਾਲ ਸਬੰਧਤ ਹੈ। ਮਹਿਲਾ ਪੁਲਿਸ ਮੁਲਾਜ਼ਮ ਦੀ ਪਛਾਣ ਮੇਗਨ ਹਾਲ (Megan Hall) ਵਜੋਂ ਹੋਈ ਹੈ। ਜੋ (Megan Hall) ਕਿ ਸ਼ਾਦੀਸ਼ੁਦਾ ਹੈ। ਉਹ ਸੱਤ ਪੁਲਿਸ ਵਾਲਿਆਂ ਨਾਲ ਸੈਕਸ ਕਰਦੀ ਫੜੀ ਗਈ ਸੀ। ਜੁਰਮ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਾਲ ਤੋਂ ਇਲਾਵਾ ਚਾਰ ਹੋਰ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।
ਨਿਊਯਾਰਕ ਪੋਸਟ ਦੀ ਰਿਪੋਰਟ ਦੇ ਅਨੁਸਾਰ, ਕਿਸੇ ਨੇ ਲਾ ਵਰਗਨ ਦੇ ਮੇਅਰ ਜੇਸਨ ਕੋਲ ਨੂੰ ਮੇਗਨ ਹਾਲ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਅਧਿਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਦੀ ਜਾਂਚ ਸ਼ੁਰੂ ਕਰ ਦਿੱਤੀ।
ਨੌਕਰੀ ਤੋਂ ਕੱਢੇ ਗਏ ਚਾਰ ਪੁਲਿਸ ਮੁਲਾਜ਼ਮਾਂ ਵਿੱਚੋਂ ਇੱਕ ਤੋਂ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਸਭ ਕੁਝ ਉਗਲ ਦਿੱਤਾ। ਹਾਲ ਖੁਦ ਸ਼ਾਦੀਸ਼ੁਦਾ ਹੈ ਅਤੇ ਉਸ ਦੇ ਪਤੀ ਨੇ ਵੀ ਉਸ ਨੂੰ ਕਿਸੇ ਹੋਰ ਨਾਲ ਫੜ ਲਿਆ ਹੈ। ਇਸ ਤੋਂ ਬਾਅਦ ਲਿੰਕ ਜੁੜਦੇ ਰਹੇ।
ਜਦੋਂ ਇਸ ਮਾਮਲੇ 'ਚ ਹਾਲ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਿਸ ਵਾਲਿਆਂ ਨਾਲ ਸਬੰਧ ਹੋਣ ਦੀ ਗੱਲ ਕਬੂਲ ਕੀਤੀ। ਉਸ ਨੇ ਇਹ ਵੀ ਕਿਹਾ ਕਿ ਉਹ Open Marriage ਵਿਚ ਹੈ। ਭਾਵ ਉਹ ਪਤੀ ਦੇ ਹੁੰਦੇ ਹੋਏ ਵੀ ਕਿਸੇ ਹੋਰ ਨਾਲ ਸੰਬੰਧ ਰੱਖ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Megan Hall, Sex racket, Sexual Abuse, Sexual wellness