ਨਿਊਯਾਰਕ 'ਚ ਉੱਤਰ ਪ੍ਰਦੇਸ਼ ਦੇ ਬਿਜਨੌਰ ਦੀ ਰਹਿਣ ਵਾਲੀ ਮਨਦੀਪ ਕੌਰ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਹੁਣ ਭਾਰਤੀ ਦੂਤਾਵਾਸ ਦਾ ਬਿਆਨ ਸਾਹਮਣੇ ਆਇਆ ਹੈ। ਨਿਊਯਾਰਕ ਵਿੱਚ ਦੂਤਾਵਾਸ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਹ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਅਮਰੀਕੀ ਅਧਿਕਾਰੀਆਂ ਦੇ ਨਾਲ-ਨਾਲ ਸੰਘੀ ਅਤੇ ਸਥਾਨਕ ਪੱਧਰ 'ਤੇ ਭਾਈਚਾਰੇ ਦੇ ਸੰਪਰਕ ਵਿੱਚ ਹਾਂ।''
ਦੱਸ ਦਈਏ ਕਿ ਨਿਊਯਾਰਕ 'ਚ ਉੱਤਰ ਪ੍ਰਦੇਸ਼ ਦੇ ਬਿਜਨੌਰ ਦੀ ਰਹਿਣ ਵਾਲੀ ਮਨਦੀਪ ਕੌਰ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਮਨਦੀਪ ਕੌਰ ਨੇ ਇੱਕ ਵੀਡੀਓ ਵੀ ਰਿਕਾਰਡ ਕੀਤੀ ਸੀ। ਮਨਦੀਪ ਕੌਰ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪਰਿਵਾਰ ਨੇ ਪਤੀ ਅਤੇ ਸਹੁਰੇ ਵਾਲਿਆਂ ਖਿਲਾਫ ਪੁੱਤਰ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਅਤੇ 50 ਲੱਖ ਰੁਪਏ ਦਾ ਦਾਜ ਮੰਗਣ ਦਾ ਮਾਮਲਾ ਦਰਜ ਕੀਤਾ ਹੈ। ਮਨਦੀਪ ਦਾ ਵਿਆਹ 1 ਫਰਵਰੀ 2015 ਨੂੰ ਜ਼ਿਲ੍ਹੇ ਦੇ ਹੀ ਪਿੰਡ ਬਦੀਆ ਦੇ ਰਹਿਣ ਵਾਲੇ ਰਣਜੋਤ ਵੀਰ ਸਿੰਘ ਨਾਲ ਹੋਇਆ ਸੀ।
ਮਨਦੀਪ ਕੌਰ ਦੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਲਗਾਤਾਰ ਦੋ ਧੀਆਂ ਨੂੰ ਜਨਮ ਦੇਣਾ ਮਨਦੀਪ ਕੌਰ ਲਈ ਘਾਤਕ ਸਾਬਤ ਹੋਇਆ। ਇਸ ਤੋਂ ਬਾਅਦ ਮਨਦੀਪ ਦੇ ਪਤੀ ਅਤੇ ਸੋਹਰੇ ਨੇ ਉਸ 'ਤੇ ਇੰਨੇ ਜ਼ੁਲਮ ਕੀਤੇ ਕਿ ਉਹ ਫਾਹਾ ਲੈ ਕੇ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਗਈ। ਮਨਦੀਪ ਕੌਰ ਦੀ ਭੈਣ ਕੁਲਦੀਪ ਕੌਰ ਨੇ ਰਣਜੋਤ ਤੇ ਉਸ ਦੇ ਪਰਿਵਾਰ 'ਤੇ ਉਸ ਦੀਆਂ ਦੋ ਧੀਆਂ ਹੋਣ ਕਾਰਨ ਤਾਹਨੇ ਮਾਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ। ਕੁਲਦੀਨ ਨੇ ਦੱਸਿਆ ਕਿ ਰਣਜੋਤ ਅਤੇ ਉਸ ਦਾ ਪਰਿਵਾਰ ਹਮੇਸ਼ਾ ਕਹਿੰਦੇ ਸਨ ਕਿ ਮਨਦੀਪ ਕਦੇ ਪੁੱਤਰ ਨੂੰ ਜਨਮ ਨਹੀਂ ਦੇ ਸਕਦੀ। ਭੈਣ ਮੁਤਾਬਕ ਮਨਦੀਪ ਨੇ ਖੁਦਕੁਸ਼ੀ ਕਰਨ ਤੋਂ ਇਕ ਦਿਨ ਪਹਿਲਾਂ ਵੀ ਉਸ ਨੂੰ ਫੋਨ ਕੀਤਾ ਸੀ।
ਪਰਿਵਾਰ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ
ਕੁਲਦੀਪ ਨੇ ਦੱਸਿਆ ਕਿ ਮਨਦੀਪ ਆਪਣੇ ਪਤੀ ਤੋਂ ਬਹੁਤ ਡਰਦੀ ਸੀ। ਕੁਲਦੀਪ ਕੌਰ ਨੇ ਕਿਹਾ ਕਿ ਮੇਰੀ ਭਾਰਤ ਸਰਕਾਰ ਨੂੰ ਇੱਕ ਹੀ ਬੇਨਤੀ ਹੈ ਕਿ ਮਨਦੀਪ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਰਣਜੋਤ ਨੂੰ ਵੀ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਉਸਦੀ ਆਤਮਾ ਨੂੰ ਸ਼ਾਂਤੀ ਮਿਲੇ। ਕੁਲਦੀਪ ਨੇ ਮਨਦੀਪ ਦੀਆਂ ਦੋਵੇਂ ਧੀਆਂ ਨੂੰ ਕਸਟਡੀ ਲੈਣ ਦੀ ਗੱਲ ਵੀ ਕਹੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: National news, Suicide, World, World news