Home /News /international /

ਕੈਨੇਡਾ ਦੀ ਸਿਆਸਤ 'ਚ ਪੰਜਾਬੀਆਂ ਦੀ ਭੂਮਿਕਾ ਅਹਿਮ, ਓਨਟਾਰੀਓ ਸੂਬਾਈ ਚੋਣਾਂ 'ਚ 20 ਪੰਜਾਬੀ ਮੈਦਾਨ 'ਚ

ਕੈਨੇਡਾ ਦੀ ਸਿਆਸਤ 'ਚ ਪੰਜਾਬੀਆਂ ਦੀ ਭੂਮਿਕਾ ਅਹਿਮ, ਓਨਟਾਰੀਓ ਸੂਬਾਈ ਚੋਣਾਂ 'ਚ 20 ਪੰਜਾਬੀ ਮੈਦਾਨ 'ਚ

ਕੈਨੇਡਾ ਦੀ ਸਿਆਸਤ 'ਚ ਪੰਜਾਬੀਆਂ ਦੀ ਭੂਮਿਕਾ ਅਹਿਮ, ਓਨਟਾਰੀਓ ਸੂਬਾਈ ਚੋਣਾਂ 'ਚ 20 ਪੰਜਾਬੀ ਮੈਦਾਨ 'ਚ

ਕੈਨੇਡਾ ਦੀ ਸਿਆਸਤ 'ਚ ਪੰਜਾਬੀਆਂ ਦੀ ਭੂਮਿਕਾ ਅਹਿਮ, ਓਨਟਾਰੀਓ ਸੂਬਾਈ ਚੋਣਾਂ 'ਚ 20 ਪੰਜਾਬੀ ਮੈਦਾਨ 'ਚ

ਓਨਟਾਰੀਓ ਸੂਬਾਈ ਚੋਣਾਂ ਲਈ ਪੰਜਾਬ ਮੂਲ ਦੇ 20 ਉਮੀਦਵਾਰ ਵੀ ਮੈਦਾਨ ਵਿੱਚ ਹਨ, ਜਿੱਥੇ 2 ਜੂਨ ਨੂੰ 123 ਹਲਕਿਆਂ ਲਈ ਵੋਟਾਂ ਪੈਣੀਆਂ ਹਨ। ਤਿੰਨ ਪ੍ਰਮੁੱਖ ਸਿਆਸੀ ਜਥੇਬੰਦੀਆਂ, ਲਿਬਰਲ, ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ (ਪੀਸੀ), ਦੱਖਣੀ ਏਸ਼ੀਆਈਆਂ ਅਤੇ ਖਾਸ ਕਰਕੇ ਪੰਜਾਬੀਆਂ ਨੂੰ ਮਹੱਤਵਪੂਰਨ ਪ੍ਰਤੀਨਿਧਤਾ ਪ੍ਰਦਾਨ ਕਰਦੀਆਂ ਹਨ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ- ਕੈਨੇਡਾ ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀਆਂ ਦੀ ਅਹਿਮ ਭੂਮਿਕਾ ਰਹਿੰਦੀ ਹੈ। ਕੈਨੇਡੀਅਨ ਸਿਆਸੀ ਪਾਰਟੀਆਂ ਸੂਬਿਆਂ ਵਿਚ ਪੰਜਾਬੀਆਂ ਦੀ ਆਬਾਦੀ ਨੂੰ ਦੇਖਦੇ ਹੋਏ ਪੰਜਾਬੀਆਂ ਨੂੰ ਚੋਣ ਮੈਦਾਨ ਵਿਚ ਉਤਾਰਦੀਆਂ ਹਨ। ਓਨਟਾਰੀਓ ਸੂਬਾਈ ਚੋਣਾਂ ਲਈ ਪੰਜਾਬ ਮੂਲ ਦੇ 20 ਉਮੀਦਵਾਰ ਵੀ ਮੈਦਾਨ ਵਿੱਚ ਹਨ, ਜਿੱਥੇ 2 ਜੂਨ ਨੂੰ 123 ਹਲਕਿਆਂ ਲਈ ਵੋਟਾਂ ਪੈਣੀਆਂ ਹਨ। ਤਿੰਨ ਪ੍ਰਮੁੱਖ ਸਿਆਸੀ ਜਥੇਬੰਦੀਆਂ, ਲਿਬਰਲ, ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ (ਪੀਸੀ), ਦੱਖਣੀ ਏਸ਼ੀਆਈਆਂ ਅਤੇ ਖਾਸ ਕਰਕੇ ਪੰਜਾਬੀਆਂ ਨੂੰ ਮਹੱਤਵਪੂਰਨ ਪ੍ਰਤੀਨਿਧਤਾ ਪ੍ਰਦਾਨ ਕਰਦੀਆਂ ਹਨ।

    ਦਿ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਅੰਤਿਮ ਸੂਚੀ ਵਿੱਚ ਲਿਬਰਲ ਪਾਰਟੀ ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਛੇ-ਛੇ ਪੰਜਾਬੀ, ਨਿਊ ਡੈਮੋਕ੍ਰੇਟਿਕ ਪਾਰਟੀ ਨੇ ਪੰਜ ਅਤੇ ਗ੍ਰੀਨ ਪਾਰਟੀ ਨੇ ਦੋ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ, ਜਦੋਂ ਕਿ ਇੱਕ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਹੈ। ਟੋਰਾਂਟੋ ਦੇ ਬਰੈਂਪਟਨ ਅਤੇ ਮਿਸੀਸਾਗਾ ਉਪਨਗਰਾਂ ਦੇ 11 ਹਲਕਿਆਂ ਤੋਂ ਬਹੁਗਿਣਤੀ ਪੰਜਾਬੀ ਪਰਵਾਸੀ ਚੋਣ ਲੜ ਰਹੇ ਹਨ।

    ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ, ਬਰੈਂਪਟਨ ਵੈਸਟ ਤੋਂ ਅਮਨਜੋਤ ਸੰਧੂ ਅਤੇ ਮਿਸੀਸਾਗਾ ਮਾਲਟਨ ਤੋਂ ਦੀਪਕ ਆਨੰਦ ਨੂੰ ਉਮੀਦਵਾਰ ਬਣਾਇਆ ਹੈ। ਲਿਬਰਲਾਂ ਨੇ ਬਰੈਂਪਟਨ ਈਸਟ ਤੋਂ ਜੰਨਤ ਗਰੇਵਾਲ, ਬਰੈਂਪਟਨ ਨਾਰਥ ਤੋਂ ਹਰਿੰਦਰ ਮੱਲ੍ਹੀ, ਬਰੈਂਪਟਨ ਵੈਸਟ ਤੋਂ ਰਿੰਮੀ ਝੱਜ, ਮਿਸੀਸਾਗਾ ਮਾਲਟਨ ਤੋਂ ਅਮਨ ਗਿੱਲ, ਬਰੈਂਟਫੋਰਡ ਬਰੈਂਟ ਤੋਂ ਰੂਬੀ ਤੂਰ ਅਤੇ ਐਸੈਕਸ ਤੋਂ ਮਨਪ੍ਰੀਤ ਬਰਾੜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

    7 ਜੇਤੂ ਉਮੀਦਵਾਰ ਮੁੜ ਮੈਦਾਨ ਵਿੱਚ

    ਐਨਡੀਪੀ ਨੇ ਬਰੈਂਪਟਨ ਸੈਂਟਰ ਤੋਂ ਸਾਰਾ ਸਿੰਘ, ਬਰੈਂਪਟਨ ਨਾਰਥ ਤੋਂ ਸੰਦੀਪ ਸਿੰਘ, ਬਰੈਂਪਟਨ ਵੈਸਟ ਤੋਂ ਨਵਜੋਤ ਕੌਰ ਅਤੇ ਥੌਰਨਹਿਲ ਤੋਂ ਜਸਲੀਨ ਕੰਬੋਜ ਨੂੰ ਉਮੀਦਵਾਰ ਬਣਾਇਆ ਹੈ। ਗਰੀਨ ਪਾਰਟੀ ਨੇ ਬਰੈਂਪਟਨ ਨਾਰਥ ਤੋਂ ਅਨੀਪ ਢੱਡੇ ਅਤੇ ਡਰਹਮ ਤੋਂ ਮਿੰਨੀ ਬੱਤਰਾ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦੋਂ ਕਿ ਓਨਟਾਰੀਓ ਪਾਰਟੀ ਵੱਲੋਂ ਮਨਜੋਤ ਸੇਖੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। 2018 ਵਿੱਚ ਜਿੱਤਣ ਵਾਲੇ ਸੱਤ ਪੰਜਾਬ ਮੁੜ ਆਪਣੀ ਕਿਸਮਤ ਅਜ਼ਮਾ ਰਹੇ ਹਨ।

    ਇਨ੍ਹਾਂ ਵਿੱਚ ਮਿਸੀਸਾਗਾ ਸਟਰੀਟਵਿਲੇ ਤੋਂ ਨੀਨਾ ਤਾਂਗੜੀ, ਮਿਲਟਨ ਤੋਂ ਸਿਟੀਜ਼ਨਸ਼ਿਪ ਅਤੇ ਮਲਟੀਕਲਚਰਲਿਜ਼ਮ ਮੰਤਰੀ ਪਰਮ ਗਿੱਲ, ਬਰੈਂਪਟਨ ਸਾਊਥ ਤੋਂ ਓਨਟਾਰੀਓ ਖਜ਼ਾਨਾ ਬੋਰਡ ਦੇ ਚੇਅਰਮੈਨ ਪਰਬਮੀਤ ਸਰਕਾਰੀਆ ਅਤੇ ਐਨਡੀਪੀ ਦੇ ਕੌਮੀ ਪ੍ਰਧਾਨ ਜਗਮੀਤ ਸਿੰਘ ਦੇ ਛੋਟੇ ਭਰਾ ਗੁਰਰਤਨ ਸਿੰਘ ਸ਼ਾਮਲ ਹਨ।
    Published by:Ashish Sharma
    First published:

    Tags: Canada, Canada elections, Punjabi

    ਅਗਲੀ ਖਬਰ