Home /News /international /

ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ 'ਚ ਭੇਦਭਰੇ ਹਾਲਾਤ 'ਚ ਹੋਈ ਮੌਤ,ਸਦਮੇ 'ਚ ਪੂਰਾ ਪਰਿਵਾਰ

ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ 'ਚ ਭੇਦਭਰੇ ਹਾਲਾਤ 'ਚ ਹੋਈ ਮੌਤ,ਸਦਮੇ 'ਚ ਪੂਰਾ ਪਰਿਵਾਰ

ਕੈਨੇਡਾ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਕੈਨੇਡਾ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੋਂ ਦਾ ਰਹਿਣ ਵਾਲਾ ਗੁਰਪ੍ਰਤਾਪ ਸਿੰਘ ਨਾਮ ਦਾ ਨੌਜਵਾਨ ਜੋ  ਕੈਨੇਡਾ ਵਿਖੇ ਪੜ੍ਹਾਈ ਕਰਨ ਦੇ ਲਈ ਗਿਆ ਸੀ। ਉਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ।  ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦਾ ਰਹਿਣ ਵਾਲਾ ਗੁਰਪ੍ਰਤਾਪ ਸਿੰਘ ਪੰਜ ਸਾਲ ਪਹਿਲਾਂ ਪੜ੍ਹਾਈ ਕਰਨ ਦੇ ਲਈ ਕੈਨੇਡਾ ਗਿਆ ਹੋਇਆ ਸੀ । ਹੁਣ ਖਬਰ ਆਈ ਹੈ ਕਿ ਉਸ ਦੀ ਕੈਨੇਡਾ ਦੇ ਵਿੱਚ ਅਚਾਨਕ ਮੌਤ ਹੋ ਗਈ ਹੈ। ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ । ਉਸ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਪਰਿਵਾਰ ਵਾਲੇ ਸਦਮੇ ਵਿੱਚ ਹਨ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਕਿਵੇਂ ਹੋ ਗਈ।

ਹੋਰ ਪੜ੍ਹੋ ...
  • Last Updated :
  • Share this:

ਭਾਰਤ ਦੇ ਖਾਸ ਕਰ ਕੇ ਕੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਸਵਾਰਨ ਦਾ ਸੁਪਨਾ ਲੈ ਕੇ ਕੇ ਜਾਂਦੇ ਹਨ। ਪਰ ਕਈ ਨੌਜਵਾਨਾਂ ਦਾ ਇਹ ਸੁਪਨਾ ਤਾਂ ਪੂਰਾ ਹੋ ਜਾਂਦਾ ਹੈ ਜਦਕਿ ਕੁਝ ਬਦਨਸੀਬ ਨੌਜਵਾਨਾਂ ਦਾ ਇਹ ਸੁਪਨਾ ਸਿਰਫ ਸੁਪਨਾ ਹੀ ਬਣ ਕੇ ਰਹਿ ਜਾਂਦਾ ਹੈ। ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕਈ ਨੌਜਵਾਨ ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ,ਜਦਕਿ ਕਈ ਨੌਜਵਾਨ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਗੁਆ ਦਿੰਦੇ ਹਨ। ਪਰ ਕਈ ਨੌਜਵਾਨ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਦੀ ਮੌਤ ਰਹੱਸ ਬਣ ਕੇ ਰਿਹ ਜਾਂਦੀ ਹੈ।ਯਾਨੀ ਉਨ੍ਹਾਂ ਦੀ ਮੌਤ ਦੇ ਕਾਰਨ ਦਾ ਸਹੀ ਪਤਾ ਨਹੀਂ ਲੱਗਦਾ ਕਿ ਕਿਵੇਂ ਉਨ੍ਹਾਂ ਦੀ ਮੌਤ ਹੋਈ।

ਅਜਿਹਾ ਹੀ ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੋਂ ਦਾ ਰਹਿਣ ਵਾਲਾ ਗੁਰਪ੍ਰਤਾਪ ਸਿੰਘ ਨਾਮ ਦਾ ਨੌਜਵਾਨ ਜੋ  ਕੈਨੇਡਾ ਵਿਖੇ ਪੜ੍ਹਾਈ ਕਰਨ ਦੇ ਲਈ ਗਿਆ ਸੀ। ਉਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ।  ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦਾ ਰਹਿਣ ਵਾਲਾ ਗੁਰਪ੍ਰਤਾਪ ਸਿੰਘ ਪੰਜ ਸਾਲ ਪਹਿਲਾਂ ਪੜ੍ਹਾਈ ਕਰਨ ਦੇ ਲਈ ਕੈਨੇਡਾ ਗਿਆ ਹੋਇਆ ਸੀ । ਹੁਣ ਖਬਰ ਆਈ ਹੈ ਕਿ ਉਸ ਦੀ ਕੈਨੇਡਾ ਦੇ ਵਿੱਚ ਅਚਾਨਕ ਮੌਤ ਹੋ ਗਈ ਹੈ। ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ । ਉਸ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਪਰਿਵਾਰ ਵਾਲੇ ਸਦਮੇ ਵਿੱਚ ਹਨ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਕਿਵੇਂ ਹੋ ਗਈ।

ਤੁਹਾਨੂੰ ਦੱਸ ਦਈਏ ਕਿ ਇਹ ਪਹਿਲਾ ਮਾਮਲਾ ਨਹੀਂ ਹੈ ਕਿ ਵਿਦੇਸ਼ ਵਿੱਚ ਗਏ ਨੌਜਵਾਨ ਦੀ ਇਸ ਤਰ੍ਹਾਂ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਦੇ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ੀ ਧਰਤੀ ਉੱਪਰ ਮੌਤ ਹੋ ਗਈ ਹੈ।ਹਾਲਾਂਕਿ ਇਸ ਤੋਂ ਇਲਾਵਾ ਕਈ ਪੰਜਾਬੀਆਂ ਉੱਤੇ ਹਮਲਾ ਕਰ ਕੇ ਵੀ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦੇਣ ਦੇ ਮਾਮਲਾ ਸਾਹਮਣੇ ਆ ਚੁੱਕੇ ਹਨ।

Published by:Shiv Kumar
First published:

Tags: Canada, Death, Gurdaspur, Punjab