ਦੋਵੇਂ ਮੁਲਕਾਂ ਵਿਚਾਲੇ ਸਿਆਸੀ ਤੇ ਸਰਹੱਦੀ ਕੁੜਤਨਾਂ ਦੇ ਬਾਵਜੂਦ ਸ੍ਰੀ ਕਰਤਾਰਪੁਰ ਲਾਂਘੇ ਦੇ ਕੰਮ 'ਚ ਨਹੀਂ ਆਵੇਗੀ ਕੋਈ ਰੁਕਾਵਟ : ਇਮਰਾਨ ਖ਼ਾਨ

Updated: March 14, 2019, 7:01 PM IST

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਪਸ਼ਟ ਕੀਤਾ ਹੈ ਕਿ ਦੋਵਾਂ ਮੁਲਕਾਂ ਵਿਚਾਲੇ ਬਣੀਆਂ ਸਿਆਸੀ ਤੇ ਸਰਹੱਦੀ ਕੁੜਤਨਾਂ ਦੇ ਬਾਵਜੂਦ ਕੰਮ ਦੀ ਰਫ਼ਤਾਰ 'ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸਲਾਮਾਬਾਦ ਵਿਖੇ ਘੱਟ ਗਿਣਤੀ ਭਾਈਚਾਰੇ ਨਾਲ ਕੀਤੀ ਅਚਨਚੇਤ ਮੀਟਿੰਗ ਵਿੱਚ ਉਨ੍ਹਾਂ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ ਹੈ।

ਇਸ ਬੈਠਕ ਵਿੱਚ ਉਨ੍ਹਾਂ ਨੇ ਕਈ ਮਹੱਤਵਪੂਰਨ ਐਲਾਨ ਕੀਤੇ। ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਜੰਗੀ ਪੱਧਰ 'ਤੇ ਕਰਵਾਈ ਜਾ ਰਹੀ ਉਸਾਰੀ ਦੇ ਬਾਰੇ 'ਚ ਉਨ੍ਹਾਂ ਸਪਸ਼ਟ ਤੌਰ 'ਤੇ ਕਿਹਾ ਕਿ ਦੋਵਾਂ ਮੁਲਕਾਂ ਵਿਚਾਲੇ ਬਣੀਆਂ ਸਿਆਸੀ ਤੇ ਸਰਹੱਦੀ ਕੁੜਤਨਾਂ ਦੇ ਬਾਵਜੂਦ ਕੰਮ ਦੀ ਰਫ਼ਤਾਰ 'ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲਾਂਘੇ ਦੀ ਉਸਾਰੀ ਨਿਰਧਾਰਿਤ ਕੀਤੇ ਸਮੇਂ ਤੋਂ ਪਹਿਲਾਂ ਮੁਕੰਮਲ ਕਰਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਘੱਟ-ਗਿਣਤੀ ਦੇ ਧਾਰਮਿਕ ਅਧਿਕਾਰਾਂ ਦੀ ਗੱਲ ਕਰਦਿਆਂ ਕਿਹਾ ਕਿ ਪਾਕਿਸਤਾਨ ਵਿਚਲੇ ਜਿਨ੍ਹਾਂ ਵੀ ਮੰਦਰਾਂ ਗੁਰਦੁਆਰਿਆਂ 'ਤੇ ਕਬਜ਼ੇ ਕਾਇਮ ਹਨ, ਉਨ੍ਹਾਂ ਨੂੰ ਕਬਜ਼ਾ ਮੁਕਤ ਕਰਵਾ ਕੇ ਉਨ੍ਹਾਂ ਦਾ ਪ੍ਰਬੰਧ ਘੱਟ-ਗਿਣਤੀ ਭਾਈਚਾਰੇ ਨੂੰ ਸੌਂਪਿਆ ਜਾਵੇਗਾ।
First published: March 14, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...