Home /News /international /

ਸ਼ਰਾਬ ਖਾਤਰ 8 ਨਾਬਾਲਗ ਕੁੜੀਆਂ ਨੇ ਬਜ਼ੁਰਗ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਨੇ ਕੀਤਾ ਗ੍ਰਿਫਤਾਰ

ਸ਼ਰਾਬ ਖਾਤਰ 8 ਨਾਬਾਲਗ ਕੁੜੀਆਂ ਨੇ ਬਜ਼ੁਰਗ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਨੇ ਕੀਤਾ ਗ੍ਰਿਫਤਾਰ

ਸ਼ਰਾਬ ਖਾਤਰ 8 ਨਾਬਾਲਗ ਕੁੜੀਆਂ ਨੇ 59 ਸਾਲਾ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ, 16 ਤੋਂ ਘੱਟ ਹਨ ਸਾਰੀਆਂ ਕੁੜੀਆਂ (ਸੰਕੇਤਿਕ ਤਸਵੀਰ)

ਸ਼ਰਾਬ ਖਾਤਰ 8 ਨਾਬਾਲਗ ਕੁੜੀਆਂ ਨੇ 59 ਸਾਲਾ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ, 16 ਤੋਂ ਘੱਟ ਹਨ ਸਾਰੀਆਂ ਕੁੜੀਆਂ (ਸੰਕੇਤਿਕ ਤਸਵੀਰ)

TORONTO KILLING CASE: ਕੈਨੇਡਾ (Canada) ਦੇ ਟੋਰਾਂਟੋ ‘ਚ ਪੁਲਿਸ ਨੇ 59 ਸਾਲਾ ਵਿਅਕਤੀ ਦੇ ਕਤਲ ਦਾ ਖੁਲਾਸਾ ਕੀਤਾ ਹੈ। ਪਿਛਲੇ ਮਹੀਨੇ ਟੋਰਾਂਟੋ ਵਿੱਚ 8 ਨਾਬਾਲਗ ਲੜਕੀਆਂ ਵੱਲੋਂ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ,

  • Share this:

TORONTO KILLING CASE: ਕੈਨੇਡਾ (Canada) ਦੇ ਟੋਰਾਂਟੋ ‘ਚ ਪੁਲਿਸ ਨੇ 59 ਸਾਲਾ ਵਿਅਕਤੀ ਦੇ ਕਤਲ ਦਾ ਖੁਲਾਸਾ ਕੀਤਾ ਹੈ। ਪਿਛਲੇ ਮਹੀਨੇ ਟੋਰਾਂਟੋ ਵਿੱਚ 8 ਨਾਬਾਲਗ ਲੜਕੀਆਂ ਵੱਲੋਂ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਟੋਰਾਂਟੋ ਪੁਲਿਸ (Toronto Police) ਲਗਾਤਾਰ ਕਤਲ ਦੇ ਦੋਸ਼ੀਆਂ ਦੀ ਪਹਿਚਾਣ ਕਰਨ 'ਚ ਲੱਗੀ ਹੋਈ ਹੈ। ਇਸ ਵਹਿਸ਼ੀਆਨਾ ਕਤਲ ਕਾਂਡ (Toronto Murder Case) ਵਿੱਚ ਪੁਲਿਸ ਨੂੰ ਹੁਣ ਸਫਲਤਾ ਮਿਲੀ ਹੈ। ਪੁਲਿਸ ਨੇ ਕਤਲ ਕਰਨ ਵਾਲੀਆਂ ਕੁੜੀਆਂ ਦੀ ਪਛਾਣ ਕਰ ਲਈ ਹੈ। ਦੱਸਿਆ ਗਿਆ ਕਿ ਕਤਲ ਵਾਲੇ ਦਿਨ ਟੋਰਾਂਟੋ (Toronto Killing Case) ਦੇ ਕਈ ਮੈਟਰੋ ਸਟੇਸ਼ਨਾਂ 'ਤੇ ਕੁੜੀਆਂ ਦੇ ਗਰੁੱਪ ਵੱਲੋਂ ਕਈ ਲੋਕਾਂ 'ਤੇ ਹਮਲਾ ਕੀਤਾ ਗਿਆ ਸੀ।

ਦੱਸ ਦਈਏ ਕਿ ਪਿਛਲੇ ਸਾਲ ਦਸੰਬਰ 'ਚ 59 ਸਾਲਾ ਕੇਨ ਲੀ ਦੀ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਕਤਲ ਦੀ ਗੁੱਥੀ ਸੁਲਝਾਉਣ ਵਿੱਚ ਲੱਗੀ ਹੋਈ ਸੀ। ਟੋਰਾਂਟੋ ਪੁਲਿਸ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕੇਨ ਲੀ ਦਾ ਕਤਲ 17 ਦਸੰਬਰ ਦੀ ਦਰਮਿਆਨੀ ਰਾਤ 10 ਅਤੇ 12 ਦੇ ਵਿਚਕਾਰ ਕੀਤਾ ਗਿਆ ਸੀ। ਪੁਲਿਸ ਨੇ ਲੜਕੀਆਂ ਨਾਬਾਲਗ ਹੋਣ ਦਾ ਹਵਾਲਾ ਦਿੰਦੇ ਹੋਏ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਉਸ ਰਾਤ 10 ਤੋਂ 12 ਵਜੇ ਦੇ ਦੌਰਾਨ 5 ਮੈਟਰੋ ਸਟੇਸ਼ਨਾਂ ਦੇ ਵਿਚਕਾਰ ਹੋਰ ਲੋਕਾਂ 'ਤੇ ਵੀ ਹਮਲਾ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਪੀੜਤਾਂ ਨੂੰ ਵੀ ਅੱਗੇ ਆਉਣ ਲਈ ਕਿਹਾ ਹੈ।

ਸ਼ਰਾਬ ਦੀ ਇੱਕ ਬੋਤਲ ਲਈ ਕਤਲ

ਪੁਲਿਸ ਨੇ ਦੱਸਿਆ ਕਿ 17 ਦਸੰਬਰ ਦੀ ਰਾਤ ਨੂੰ 8 ਕੁੜੀਆਂ ਦੇ ਇੱਕ ਸਮੂਹ ਨੇ 59 ਸਾਲਾ ਕੇਨ ਲੀ ਦੀ ਕੁੱਟਮਾਰ ਕਰਨ ਤੋਂ ਬਾਅਦ ਚਾਕੂਆਂ ਨਾਲ ਹਮਲਾ ਕਰ ਦਿੱਤਾ। ਹਸਪਤਾਲ 'ਚ ਇਲਾਜ ਦੌਰਾਨ ਲੀ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸਾਰੀਆਂ ਅੱਠ ਲੜਕੀਆਂ ਨਾਬਾਲਗ ਹਨ। ਜਿਸ ਵਿੱਚ ਤਿੰਨ ਲੜਕੀਆਂ 13 ਸਾਲ, ਤਿੰਨ 14 ਸਾਲ ਅਤੇ ਦੋ ਲੜਕੀਆਂ 16 ਸਾਲ ਦੀਆਂ ਹਨ। ਦੱਸਿਆ ਗਿਆ ਕਿ ਇਹ ਕੁੜੀਆਂ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਨੂੰ ਮਿਲੀਆਂ ਸਨ ਅਤੇ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਘਰ ਹਨ।


ਪੁਲਿਸ ਨੇ ਲੜਕੀਆਂ ਦੀ ਪਛਾਣ ਕਰਨ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਹ ਨਾਬਾਲਗ ਸਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਕਤਲ ਸ਼ਰਾਬ ਲਈ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਲੜਕੀਆਂ ਮ੍ਰਿਤਕ ਕੋਲੋਂ ਸ਼ਰਾਬ ਦੀ ਬੋਤਲ ਛੁਡਾਉਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਜਿਸ ਤੋਂ ਬਾਅਦ ਵਿਵਾਦ ਵਧ ਗਿਆ ਅਤੇ ਲੀ ਦੀ ਹੱਤਿਆ ਕਰ ਦਿੱਤੀ ਗਈ।

Published by:Ashish Sharma
First published:

Tags: Alcohol, Canada, Murder, Police arrested accused, Wine