ਜੂਨੀਅਰ ਟਰੰਪ ਨੇ ਦੱਸੀ ਡੋਨਲਡ ਟਰੰਪ ਤੇ ਮੋਦੀ ਦੇ ਗੂੜ੍ਹੇ ਰਿਸ਼ਤੇ ਦੀ 'ਅਸਲੀਅਤ'

ਜੂਨੀਅਰ ਟਰੰਪ ਨੇ ਦੱਸੀ ਡੋਨਲਡ ਟਰੰਪ ਤੇ ਮੋਦੀ ਦੇ ਗੂੜ੍ਹੇ ਰਿਸ਼ਤੇ ਦੀ 'ਅਸਲੀਅਤ' (ਫਾਇਲ ਫੋਟੋ)

 • Share this:
  ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਬੇਟੇ ਡੋਨਾਲਡ ਟਰੰਪ ਜੂਨੀਅਰ ਨੇ ਟਰੰਪ ਦੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਸਬੰਧਾਂ ਨੂੰ ਅਸਧਾਰਨ ਦੱਸਿਆ ਹੈ। ਟਰੰਪ ਜੂਨੀਅਰ ਆਪਣੇ 74 ਸਾਲਾ ਪਿਤਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚੋਣ ਮੁਹਿੰਮ ਨੂੰ ਸੰਭਾਲ ਰਹੇ ਹਨ।

  ਅਮਰੀਕਾ ਵਿੱਚ ਰਾਸ਼ਟਰਪਤੀ ਦੀਆਂ ਚੋਣਾਂ 3 ਨਵੰਬਰ ਨੂੰ ਹੋਣੀਆਂ ਹਨ। ਟਰੰਪ ਜੂਨੀਅਰ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਦੇ ਗਹਿਰੇ ਸਬੰਧਾਂ ਰਾਹੀਂ ਦੋਵਾਂ ਦੇਸ਼ਾਂ ਦੇ ਸਬੰਧਾਂ ਉੱਤੇ ਪੈਣ ਵਾਲੇ ਪ੍ਰਭਾਵਾਂ ਵੱਲ ਇਸ਼ਾਰਾ ਕੀਤਾ। ਟਰੰਪ ਜੂਨੀਅਰ ਨੇ ਕੁਝ ਮਹੀਨੇ ਪਹਿਲਾਂ ਆਪਣੇ ਪਿਤਾ ਡੋਨਾਲਡ ਟਰੰਪ ਦੀ ਭਾਰਤ ਫੇਰੀ ਮੌਕੇ ਪ੍ਰਾਪਤ ਹੋਏ ਸ਼ਾਨਦਾਰ ਸਨਮਾਨ ਅਤੇ ਸਵਾਗਤ ਦਾ ਵੀ ਜ਼ਿਕਰ ਕੀਤਾ ਸੀ।


  ਐਤਵਾਰ ਨੂੰ ਆਪਣੀ ਕਿਤਾਬ 'ਲਿਬਰਲ ਪ੍ਰੀਵੈਲਜ਼' ਦੀ 'ਸਫਲਤਾ' ਦਾ ਜਸ਼ਨ ਮਨਾਉਣ ਲਈ ਨਿਊਯਾਰਕ ਦੇ ਲੌਂਗ ਆਈਲੈਂਡ ਵਿਚ ਇਕ ਵਿਸ਼ੇਸ਼ ਸਮਾਰੋਹ ਵਿਚ ਏਐਨਆਈ ਨਾਲ ਗੱਲਬਾਤ ਕਰਦਿਆਂ ਟਰੰਪ ਜੂਨੀਅਰ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੇਰੇ ਪਿਤਾ, ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਰਿਸ਼ਤਾ ਅਸਾਧਾਰਨ ਹੈ।

  ਉਹਨਾਂ ਦੇ ਵਿਚਕਾਰ ਸਬੰਧਾਂ ਨੂੰ ਦੇਖਣਾ, ਸਮਝਣਾ ਪਿਆਰ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਵਿਚਾਲੇ ਇਕ ਮਹਾਨ ਅਤੇ ਸ਼ਕਤੀਸ਼ਾਲੀ ਰਿਸ਼ਤਾ ਹੈ ਜੋ ਭਵਿੱਖ ਵਿਚ ਅਮਰੀਕਾ ਅਤੇ ਭਾਰਤ ਦੋਵਾਂ ਨੂੰ ਲਾਭ ਪਹੁੰਚਾਏਗਾ।
  ਨਿਊਯਾਰਕ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਡੋਨਲਡ ਟਰੰਪ ਜੂਨੀਅਰ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਮੇਰੇ ਪਿਤਾ ਰਾਸ਼ਟਰਪਤੀ ਡੋਨਲਡ ਟਰੰਪ ਤੇ ਪ੍ਰਧਾਨ ਮੰਤਰੀ ਮੋਦੀ ਦੀ ਦੋਸਤੀ ਅਟੁੱਟ ਹੈ।

  ਇਹ ਵੇਖਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਤੇ ਮੈਨੂੰ ਖੁਸ਼ੀ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਇੱਕ ਮਜ਼ਬੂਤ ਰਿਸ਼ਤਾ ਹੈ, ਜਿਸ ਨਾਲ ਭਵਿੱਖ 'ਚ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ।'
  Published by:Gurwinder Singh
  First published: