ਸੋਮਵਾਰ ਨੂੰ ਤੁਰਕੀ ਅਤੇ ਸੀਰੀਆ ਦੇ ਵਿੱਚ ਆਏ ਭੂਚਾਲ ਕਾਰਨ ਜਾਨ ਮਾਲ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ । ਇਸ ਭੂਚਾਲ ਦੇ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 5 ਹਜ਼ਾਰ ਤੱਕ ਪਹੁੰਚਣ ਵਾਲੀ ਹੈ ।ਇਸ ਦੌਰਾਨ ਇੱਕ ਭਾਵੁਕ ਵੀਡੀਓ ਸਾਹਮਣੇ ਆਇਆ ਹੈ ਇਸ ਵੀਡੀਓ ਦੇ ਵਿੱਚ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮਲਬੇ ਦੇ ਥੱਲੇ ਦੱਬੀ ਹੋਈ ਇੱਕ ਗਰਭਵਤੀ ਔਰਤ ਦੀ ਮੌਤ ਹੋ ਗਈ ਹੈ। ਮਲਬੇ ਵਿੱਚੋਂ ਜਦੋਂ ਇਸ ਬੱਚੇ ਦੇ ਰੋਣ ਦੀ ਆਵਾਜ਼ ਸੁਣੀ ਗਈ ਤਾਂ ਬਚਾਅ ਟੀਮ ਦੇ ਵੱਲੋਂ ਇਸ ਨਵਜੰਮੇ ਬੱਚੇ ਨੂੰ ਬਚਾ ਲਿਆ ਗਿਆ।
The moment a child was born 👶 His mother was under the rubble of the earthquake in Aleppo, Syria, and she died after he was born , The earthquake.
May God give patience to the people of #Syria and #Turkey and have mercy on the victims of the #earthquake#الهزه_الارضيه #زلزال pic.twitter.com/eBFr6IoWaW
— Talha Ch (@Talhaofficial01) February 6, 2023
ਦਰਅਸਲ ਜਦੋਂ ਇਸ ਬੱਚੇ ਦਾ ਜਨਮ ਹੋਇਆ ਤਾਂ ਸੀਰੀਆ ਦੇ ਅਲੇਪੋ ਦੇ ਵਿੱਚ ਭੂਚਾਲ ਦੇ ਮਲਬੇ ਦੇ ਥੱਕੇ ਉਸ ਦੀ ਮਾਂ ਦੱਬੀ ਗਈ ਸੀ।ਬੱਚੇ ਦੀ ਮਾਂ ਨੇ ਜਨਮ ਦੇਣ ਤੋਂ ਬਾਅਦ ਆਪਣੇ ਬੱਚੇ ਦੀ ਪਹਿਲੀ ਆਵਾਜ਼ ਸੁਣੀ ਅਤੇ ਫਿਰ ਉਸ ਦੀ ਮੌਤ ਹੋ ਗਈ। ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਬਚਾਅ ਟੀਮ ਨੇ ਉਸ ਨੂੰ ਬਚਾ ਲਿਆ। ਮਿਲੀ ਜਾਣਕਾਰੀ ਦੇ ਮੁਤਾਬਕ ਜੋ ਮੀਡੀਆ ਰਿਪੋਰਟਾਂ ਆਈਆਂ ਹਨ ਉਨ੍ਹਾਂ ਦੇ ਮੁਤਾਬਕ ਬੱਚਾ ਸੁਰੱਖਿਅਤ ਹੈ।
ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਬੱਚੇ ਨੂੰ ਆਪਣੇ ਹੱਥ ਵਿੱਚ ਚੁੱਕ ਕੇ ਭੱਜਦਾ ਹੋਇਆ ਨਜ਼ਰ ਆ ਰਿਹਾ ਹੈ।ਇਹ ਵੀ ਹੋ ਸਕਦਾ ਹੈ ਕਿ ਉਹ ਜਲਦੀ ਤੋਂ ਜਲਦੀ ਉਸ ਬੱਚੇ ਦਾ ਡਾਕਟਰੀ ਇਲਾਜ ਕਰਵਾਉਣਾ ਚਾਹੁੰਦਾ ਹੋਵੇ। ਵੀਡੀਓ ਦੇ ਵਿੱਚ ਕੁਝ ਹੋਰ ਲੋਕ ਵੀ ਇਸ ਵਿਅਕਤੀ ਨੂੰ ਕੁਝ ਕਹਿੰਦੇ ਨਜ਼ਰ ਆ ਰਹੇ ਹਨ।
ਤੁਹਾਨੂੰ ਦੱਸ ਦਈਏ ਕਿ ਸੋਮਵਾਰ ਨੂੰ ਤੁਰਕੀ ਅਤੇ ਸੀਰੀਆ ਦੇ ਵਿੱਚ ਆਏ ਭੂਚਾਲ ਨੇ ਬਹੁਤ ਜ਼ਿਆਦਾ ਤਬਾਹੀ ਮਚਾਈ ਹੈ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 7.8 ਦੱਸੀ ਗਈ ਸੀ। ਭੂਚਾਲ ਦੇ ਕਾਰਨ 5 ਹਜ਼ਾਰ ਦੇ ਕਰੀਬ ਲੋਕਾਂ ਦ ਿਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਲਾਪਤਾ ਦੱਸੇ ਜਾ ਰਹੇ ਹਨ ਜਦਕਿ ਹਜ਼ਾਰਾਂ ਲੋਕ ਜ਼ਖਮੀ ਵੀ ਹੋ ਗਏ ਹਨ। ਇੱਥੇ ਹਰ ਪਾਸੇ ਮਲਬਾ ਨਜ਼ਰ ਆ ਰਿਹਾ ਹੈ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹੈ।
ਜ਼ਿਕਰਯੋਗ ਹੈ ਕਿ ਤੁਰਕੀ ਦੇ ਵਿੱਚ ਸੋਮਵਾਰ ਤੋਂ ਹੁਣ ਤੱਕ 4 ਵਾਰ ਭੂਚਾਲ ਆ ਚੁੱਕਿਆ ਹੈ। 24 ਘੰਟਿਆਂ ਦੇ ਅੰਦਰ ਆਏ ਭੂਚਾਲ ਦੀ ਤੀਬਰਤਾ 7.8, 7.6, 6.0 ਅਤੇ 5.6 ਦਰਜ਼ ਕੀਤੀ ਗਈ ਹੈ । ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਦਾ ਇੱਕ ਦਾਅਵਾ ਵੀ ਸਾਹਮਣੇ ਆਇਆ ਹੈ।ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 8 ਗੁਣਾ ਵੱਧ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Earthquake, Turkey-Syria, Viral video