ਨਵੀਂ ਦਿੱਲੀ: ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ (Sheikh Khalifa Bin Zayed Al Nahyan) ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਨਿਊਜ਼ ਏਜੰਸੀ WAM ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਜ਼ਾਇਦ ਅਲ ਨਾਹਯਾਨ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੀ ਉਮਰ 73 ਸਾਲ ਸੀ।
ਰਾਸ਼ਟਰਪਤੀ ਦੀ ਮੌਤ ਤੋਂ ਬਾਅਦ ਸਰਕਾਰ ਵੱਲੋਂ 40 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਰਾਸ਼ਟਰੀ ਝੰਡਾ 40 ਦਿਨਾਂ ਤੱਕ ਅੱਧਾ ਝੁਕਿਆ ਰਹੇਗਾ। ਰਾਸ਼ਟਰੀ ਸੋਗ ਦੇ ਨਾਲ-ਨਾਲ ਦੇਸ਼ ਦੇ ਸਾਰੇ ਨਿੱਜੀ ਅਤੇ ਸਰਕਾਰੀ ਖੇਤਰਾਂ ਲਈ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਸ਼ੇਖ ਖਲੀਫਾ 3 ਨਵੰਬਰ 2004 ਤੋਂ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਦੇ ਅਹੁਦੇ 'ਤੇ ਸਨ। 2019 ਵਿੱਚ, ਉਹ ਚੌਥੀ ਵਾਰ ਰਾਸ਼ਟਰਪਤੀ ਦੇ ਅਹੁਦੇ ਲਈ ਚੁਣੇ ਗਏ ਸਨ। ਉਸ ਨੂੰ ਆਪਣੇ ਪਿਤਾ ਦੀ ਥਾਂ ਲੈਣ ਲਈ ਚੁਣਿਆ ਗਿਆ ਸੀ। ਕਈ ਇਸਲਾਮੀ ਦੇਸ਼ਾਂ ਦੇ ਨਾਲ-ਨਾਲ ਹੋਰ ਕਈ ਵੱਡੇ ਦੇਸ਼ਾਂ ਨੇ ਸ਼ੇਖ ਖਲੀਫਾ ਦੀ ਮੌਤ 'ਤੇ ਸੋਗ ਜਤਾਇਆ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।