ਯੂਕਰੇਨ ਦੀ ਰਾਜਧਾਨੀ ਕੀਵ (ਰੂਸ-ਯੂਕਰੇਨ ਯੁੱਧ) ਵਿੱਚ ਸਥਿਤੀ ਵਿਗੜਦੀ ਜਾ ਰਹੀ ਹੈ। ਯੂਕਰੇਨ 'ਤੇ ਰੂਸ ਦੇ ਹਮਲੇ ਦੇ ਛੇਵੇਂ ਦਿਨ ਰਾਜਧਾਨੀ ਕੀਵ ਵਿਚ ਨਾਗਰਿਕਾਂ ਲਈ ਖ਼ਤਰਾ ਹੋਰ ਡੂੰਘਾ ਹੋ ਗਿਆ ਹੈ। ਰੂਸੀ ਬਲਾਂ ਨੇ ਸੋਮਵਾਰ ਨੂੰ ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ, ਚੇਰਨੀਹਾਇਵ ਅਤੇ ਕੀਵ 'ਤੇ ਬੰਬਾਰੀ ਕੀਤੀ।
ਕੇਂਦਰੀ ਮੰਤਰੀ ਜਨਰਲ (ਸੇਵਾਮੁਕਤ) ਵੀਕੇ ਸਿੰਘ ਨੇ ਪੋਲੈਂਡ ਦੇ ਵਾਰਸਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਹਿ ਰਹੇ 80 ਭਾਰਤੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦਾ ਵੀਡੀਓ ANI ਨੇ ਟਵਿਟਰ 'ਤੇ ਸ਼ੇਅਰ ਕੀਤਾ ਹੈ। ਵੀਡੀਓ ਵਿੱਚ ਸੇਵਾਮੁਕਤ ਜਨਰਲ ਵੀਕੇ ਸਿੰਘ ਨੂੰ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਦੇਖਿਆ ਜਾ ਸਕਦਾ ਹੈ। ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਵਿੱਚ ਭਾਰਤ ਸਰਕਾਰ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
#WATCH | Union Minister General (Retd) VK Singh meets 80 Indian students staying at Gurudwara Sri Guru Singh Sabha at Warsaw in Poland.#RussiaUkraineCrisis pic.twitter.com/nixuGS4aZQ
— ANI (@ANI) March 1, 2022
ਦੱਸ ਦਈਏ ਕਿ ਅੱਜ ਸਵੇਰੇ ਯੂਕਰੇਨ ਦੇ ਖਾਰਕੀਵ 'ਚ ਗੋਲੀਬਾਰੀ 'ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ।ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਖਾਰਕੀਵ ਗੋਲੀਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਮੰਤਰਾਲੇ ਨੇ ਕਿਹਾ ਕਿ ਉਹ ਵਿਦਿਆਰਥੀ ਦੇ ਪਰਿਵਾਰ ਦੇ ਸੰਪਰਕ ਵਿੱਚ ਹਨ।
ਜ਼ਿਕਰਯੋਗ ਹੈ ਕਿ ਇਸ ਦੌਰਾਨ ਉਥੇ ਫਸੇ ਭਾਰਤੀਆਂ ਨੂੰ ਸਖ਼ਤ ਸਲਾਹ ਜਾਰੀ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਕੀਵ ਛੱਡ ਦੇਣਾ ਚਾਹੀਦਾ ਹੈ। ਕੀਵ ਵਿੱਚ ਭਾਰਤੀਆਂ ਨੂੰ ਦੂਤਘਰ ਵੱਲੋਂ ਜਾਰੀ ਐਮਰਜੈਂਸੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਭਾਰਤੀਆਂ ਨੂੰ ਜਿਸ ਹਾਲਤ ਵਿੱਚ ਉਹ ਹਨ, ਉਸ ਵਿੱਚ ਤੁਰੰਤ ਸ਼ਹਿਰ ਛੱਡ ਦੇਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Poland, Russia Ukraine crisis, Russia-Ukraine News, Union Minister General (Retd) VK Singh