ਅਮਰੀਕਾ ਵਿਚ ਇਕ ਵਿਅਕਤੀ ਨੇ ਆਪਣੇ ਪੂਰੇ ਪਰਿਵਾਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ।
ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਪਤਨੀ ਵੱਲੋਂ ਤਲਾਕ ਮੰਗਣ ਤੋਂ ਬਾਅਦ ਇਕ ਵਿਅਕਤੀ ਨੇ ਪੰਜ ਬੱਚਿਆਂ ਸਮੇਤ ਆਪਣੇ ਪਰਿਵਾਰ ਦੇ ਸੱਤ ਮੈਂਬਰਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਮਰਨ ਵਾਲਿਆਂ ਵਿਚ ਸ਼ਖਸ ਦੀ ਆਪਣੀ ਪਤਨੀ, ਉਸ ਦੀ ਮਾਂ ਅਤੇ ਜੋੜੇ ਦੀਆਂ ਤਿੰਨ ਲੜਕੀਆਂ ਅਤੇ ਚਾਰ ਤੋਂ 17 ਸਾਲ ਦੇ ਵਿਚਕਾਰ ਦੇ ਦੋ ਲੜਕੇ ਵੀ ਸ਼ਾਮਲ ਹਨ।
ਏਐਫਪੀ ਮੁਤਾਬਕ ਇਹ ਘਟਨਾ ਹਨੋਕ ਸਿਟੀ ਦੇ ਯੂਟਾ ਇਲਾਕੇ ਵਿਚ ਵਾਪਰੀ। ਇਲਾਕੇ 'ਚ ਪੁਲਿਸ ਨੂੰ ਅੱਠ ਲਾਸ਼ਾਂ ਮਿਲੀਆਂ ਸਨ, ਜਿਨ੍ਹਾਂ 'ਚੋਂ ਇਕ ਚਾਰ ਸਾਲ ਦੀ ਬੱਚੀ ਦੀ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰਿਆਂ ਦੇ ਸਰੀਰ 'ਤੇ ਗੋਲੀਆਂ ਦੇ ਨਿਸ਼ਾਨ ਹਨ। ਸਬੂਤਾਂ ਤੋਂ ਪਤਾ ਚੱਲਦਾ ਹੈ ਕਿ ਸ਼ੱਕੀ ਨੇ ਘਰ ਦੇ ਲੋਕਾਂ ਨੂੰ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ।
ਮੇਅਰ ਜੈਫਰੀ ਚੇਸਨੱਟ ਨੇ ਕਿਹਾ, “ਇਹ ਗੋਲੀਬਾਰੀ ਦੀ ਘਟਨਾ ਸਪੱਸ਼ਟ ਤੌਰ 'ਤੇ ਵਿਆਹੁਤਾ ਰਿਸ਼ਤੇ ਦੇ ਟੁੱਟਣ ਤੋਂ ਬਾਅਦ ਵਾਪਰੀ ਹੈ। ਉਨ੍ਹਾਂ ਨੇ ਕਿਹਾ, "ਅਦਾਲਤ ਦੇ ਦਸਤਾਵੇਜ਼ਾਂ ਅਨੁਸਾਰ ਅਜਿਹਾ ਲੱਗਦਾ ਹੈ ਕਿ (ਤਲਾਕ ਦੀ ਪਟੀਸ਼ਨ) 21 ਦਸੰਬਰ ਨੂੰ ਦਾਇਰ ਕੀਤੀ ਗਈ ਸੀ ਅਤੇ ਇਹ ਪਤਨੀ ਦੁਆਰਾ ਦਾਇਰ ਕੀਤੀ ਗਈ ਸੀ।"
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Crime against women, Crime news, Divorce