ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਮਿਲਣ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ (US President Joe Biden) ਖੁਦ ਚੱਲ ਕੇ ਆਏ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦਾ ਵੀਡੀਓ ਵਾਇਰਲ ਹੋ ਗਿਆ ਹੈ।
ਦਰਅਸਲ, ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡੀਅਨ ਪੀਐੱਮ ਨਾਲ ਹੱਥ ਮਿਲਾ ਰਹੇ ਸਨ, ਜਦੋਂ ਅਮਰੀਕੀ ਰਾਸ਼ਟਰਪਤੀ ਨੇ ਪਿੱਛੇ ਤੋਂ ਆ ਕੇ ਪੀਐੱਮ ਮੋਦੀ ਦੇ ਮੋਢੇ ਨੂੰ ਛੂਹਿਆ ਅਤੇ ਹੱਥ ਮਿਲਾਉਣ ਲਈ ਹੱਥ ਵਧਾ ਦਿੱਤਾ। ਪੀਐਮ ਮੋਦੀ ਵੀ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਮਿਲੇ ਅਤੇ ਉਨ੍ਹਾਂ ਨਾਲ ਹੱਥ ਮਿਲਾਇਆ।
ਇਸ ਵਾਰ ਦੁਨੀਆਂ ਦੇ ਸੱਤ ਸਭ ਤੋਂ ਅਮੀਰ ਦੇਸ਼ਾਂ ਦੇ ਸਮੂਹ ਦੇ ਆਗੂ ਵਜੋਂ ਜਰਮਨੀ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਸਿਖਰ ਸੰਮੇਲਨ ਦੀ ਸ਼ੁਰੂਆਤ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦਾ ਖੁਦ ਚੱਲ ਕੇ ਆਉਣਾ ਅਤੇ ਮਿਲਣਾ, ਇਕ ਵੱਡੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਦੁਨੀਆਂ ਦੇ ਚੋਟੀ ਦੇ ਨੇਤਾਵਾਂ ਵਿੱਚ ਪੀਐਮ ਮੋਦੀ ਦੀ ਮਜ਼ਬੂਤ ਮੌਜੂਦਗੀ ਵੀ ਇਸ ਤੋਂ ਸਾਫ਼ ਦਿਖਾਈ ਦੇ ਰਹੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Joe Biden, Narendra modi, PM Modi