HOME » NEWS » World

ਕੈਨੇਡਾ 'ਚ ਅੰਤਰਰਾਸ਼ਟਰੀ ਡਰੱਗ ਰੈਕਟ ਬੇਨਕਾਬ, ਦਰਜਨਾਂ ਪੰਜਾਬੀ ਗ੍ਰਿਫ਼ਤਾਰ

News18 Punjabi | News18 Punjab
Updated: April 21, 2021, 3:33 PM IST
share image
ਕੈਨੇਡਾ 'ਚ ਅੰਤਰਰਾਸ਼ਟਰੀ ਡਰੱਗ ਰੈਕਟ ਬੇਨਕਾਬ, ਦਰਜਨਾਂ ਪੰਜਾਬੀ ਗ੍ਰਿਫ਼ਤਾਰ
ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਰੈਂਪਟਨ, ਓਨਟ ਦੇ ਇੱਕ ਇਨਡੋਰ ਖੇਡ ਦੇ ਮੈਦਾਨ ਵਿੱਚ ਨਸ਼ਾ ਮਿਲਿਆ ਹੈ।(PIC-TWITTER@York Regional Police)

International Trafficking Bust: ਪੁਲਿਸ ਵੱਲੋਂ ਇਸ ਕਾਰਵਾਈ ਨੂੰ ਉਪਰੇਸ਼ਨ “ਚੀਤਾ” ਦਾ ਨਾਮ ਦਿੱਤਾ ਗਿਆ ਸੀ। ਇਸ ਕੇਸ ਵਿੱਚ ਗ੍ਰਿਫਤਾਰ  ਕੀਤੇ ਮੁਲਜ਼ਮਾਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ।

  • Share this:
  • Facebook share img
  • Twitter share img
  • Linkedin share img
ਟੋਰਾਂਟੋ: ਕੈਨੇਡਾ ਦੇ ਸੂਬੇ ਟਰਾਂਟੋ ਚਿੱਚ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਦਰਜਨਾਂ ਪੰਜਾਬੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਕੈਨੇਡਾ ਦੀ ਯੌਰਕ ਰੀਜਨਲ ਪੁਲਸ ਨੇ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਪੁਲਿਸ ਅਦਾਰਿਆਂ ਦੀ ਮਦਦ ਨਾਲ ਟੋਰਾਂਟੋ ਦੇ ਨੇੜਲੇ ਇਲਾਕਿਆਂ ਵਿਚ ਛਾਪੇਮਾਰੀ ਕਰਕੇ ਅੰਤਰ-ਰਾਸ਼ਟਰੀ ਡਰੱਗ ਰੈਕੇਟ ਨੂੰ ਬੇਨਕਾਬ ਕੀਤਾ ਹੈ। ਪੁਲਿਸ ਨੇ 33 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 130 ਚਾਰਜ ਲਾਏ ਗਏ ਹਨ। ਪੁਲਿਸ ਵੱਲੋ 2.5 ਮਿਲੀਅਨ ਡਾਲਰ ਦੇ ਨਸ਼ੇ, 48 ਹਥਿਆਰ ਅਤੇ 7,25,000 ਤੋਂ ਵੱਧ ਨਕਦੀ ਬਰਾਮਦ ਕੀਤੀ ਗਈ ਹੈ। ਇਹ ਜਾਂਚ ਮਈ 2020 ਦੌਰਾਨ ਸ਼ੁਰੂ ਹੋਈ ਸੀ ਤੇ ਪੁਲਿਸ ਦਾ ਦਾਅਵਾ ਹੈ ਕਿ ਇਹ ਗ੍ਰੋਹ ਕੈਨੇਡਾ ਤੋਂ ਇਲਾਵਾ ਅਮਰੀਕਾ ਅਤੇ ਭਾਰਤ ਵਿਚ ਵੀ ਸਰਗਰਮ ਸਨ।

ਪੁਲਿਸ ਵੱਲੋਂ ਇਸ ਕਾਰਵਾਈ ਨੂੰ ਉਪਰੇਸ਼ਨ “ਚੀਤਾ” ਦਾ ਨਾਮ ਦਿੱਤਾ ਗਿਆ ਸੀ। ਇਸ ਕੇਸ ਵਿੱਚ ਗ੍ਰਿਫਤਾਰ  ਕੀਤੇ ਮੁਲਜ਼ਮਾਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ। ਪੁਲਿਸ ਨੇ ਪ੍ਰਭਸਿਮਰਨ ਕੌਰ (25), ਰੁਪਿੰਦਰ ਸ਼ਰਮਾ (25), ਪ੍ਰਸ਼ੋਤਮ ਮੱਲ੍ਹੀ (54), ਰੁਪਿੰਦਰ ਢਿੱਲੋਂ (37), ਸਨਵੀਰ ਸਿੰਘ (25), ਹਰੀਪਾਲ ਨਾਗਰਾ (45), ਪ੍ਰਿਤਪਾਲ ਸਿੰਘ (56), ਹਰਕਿਰਨ ਸਿੰਘ (33), ਲਖਪ੍ਰੀਤ ਬਰਾੜ (29), ਸਰਬਜੀਤ ਸਿੰਘ (43), ਬਲਵਿੰਦਰ ਧਾਲੀਵਾਲ (60), ਰੁਪਿੰਦਰ ਧਾਲੀਵਾਲ (39), ਰਣਜੀਤ ਸਿੰਘ (40), ਸੁਖਮਨਪ੍ਰੀਤ ਸਿੰਘ (23), ਖਸ਼ਾਲ ਭਿੰਡਰ (36), ਪ੍ਰਭਜੀਤ ਮੁੰਡੀਆਂ (34), ਵੰਸ਼ ਅਰੋੜਾ (24), ਸਿਮਰਜਨੀਤ ਨਾਰੰਗ (28), ਗਗਨਜੀਤ ਗਿੱਲ (28), ਹਰਜਿੰਦਰ ਝੱਜ (28), ਸੁਖਜੀਤ ਧਾਲੀਵਾਲ (47), ਹਰਜੋਤ ਸਿੰਘ(31), ਸੁਖਜੀਤ ਧੁੱਗਾ (35), ਹਾਸ਼ਿਮ ਸਈਅਦ (30), ਅਤੇ ਇਮਰਾਨ ਖਾਨ (33) ਨੂੰ ਗ੍ਰਿਫ਼ਤਾਰ ਕੀਤਾ ਹੈ।


ਇਸ ਤੋਂ ਇਲਾਵਾ ਪਹਿਲਾਂ ਤੋਂ ਹੀ ਭਗੋੜੇ ਗੁਰਬਿੰਦਰ ਸੂਚ ਦੇ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ। 8 ਅਪ੍ਰੈਲ ਨੂੰ ਉਨਟਾਰੀਓ, ਬ੍ਰਿਟਿਸ਼ ਕੋਲੰਬੀਆ ਤੇ ਕੈਲੀਫੋਰਨੀਆ ਵਿਖੇ 50 ਥਾਵਾਂ `ਤੇ ਛਾਪੇਮਾਰੀ ਕੀਤੀ ਗਈ ਸੀ ਤੇ ਕੁਝ ਪਰਿਵਾਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ।

ਗ੍ਰਿਫਤਾਰ ਹੋਣ ਵਾਲਿਆਂ ਵਿਚ ਜਿਆਦਾਤਰ ਓਨਟਾਰੀਉ ਦੇ ਨਾਲ ਸਬੰਧਤ ਹਨ। ਇਹ ਵੀ ਦੱਸਣਯੋਗ ਹੈ ਕਿ ਪੁਲਿਸ ਵੱਲੋ ਬੀਤੇ ਕੁੱਝ ਹਫਤਿਆਂ ਤੋ ਵੱਡੀ ਗਿਣਤੀ ਵਿਚ ਨਸ਼ੇ ਵੇਚਣ ਵਾਲੇ ਫੜੇ ਜਾ ਰਹੇ ਹਨ, ਜਿਸ ਵਿਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ।
Published by: Sukhwinder Singh
First published: April 21, 2021, 12:46 PM IST
ਹੋਰ ਪੜ੍ਹੋ
ਅਗਲੀ ਖ਼ਬਰ