Home /News /jalandhar /

ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਦੇ ਖੁਦਕੁਸ਼ੀ ਮਾਮਲੇ 'ਚ ਕੇਡੀ ਭੰਡਾਰੀ ਖਿਲਾਫ ਮਾਮਲਾ ਦਰਜ਼

ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਦੇ ਖੁਦਕੁਸ਼ੀ ਮਾਮਲੇ 'ਚ ਕੇਡੀ ਭੰਡਾਰੀ ਖਿਲਾਫ ਮਾਮਲਾ ਦਰਜ਼

ਸੁਸ਼ੀਲ ਕਾਲੀਆ ਦੇ ਸੁਸਾਈਡ ਮਾਮਲੇ 'ਚ ਕੇਡੀ ਭੰਡਾਰੀ ਦੇ ਖਿਲਾਫ ਮਾਮਲਾ ਦਰਜ਼

ਸੁਸ਼ੀਲ ਕਾਲੀਆ ਦੇ ਸੁਸਾਈਡ ਮਾਮਲੇ 'ਚ ਕੇਡੀ ਭੰਡਾਰੀ ਦੇ ਖਿਲਾਫ ਮਾਮਲਾ ਦਰਜ਼

ਪੁਲਿਸ ਦੇ ਵੱਲੋਂ ਕੀਤੀ ਗਈ ਕਾਰਵਾਈ ਦੇ ਮੁਤਾਬਕ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ । ਇਸ ਮਾਮਲੇ ਦੇ ਵਿੱਚ ਪੁਲਿਸ ਨੇ ਮ੍ਰਿਤਕ ਦੇ ਭਰਾ ਰਾਜੇਸ਼ ਕਾਲੀਆ ਦੇ ਬਿਆਨਾਂ ’ਤੇ ਤਹਿਤ ਕਾਰਵਾਈ ਕੀਤੀ  ਹੈ।  ਜਲੰਧਰ ਪੁਲਿਸ ਨੇ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਦੇ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਦੇ ਵੱਲੋਂ ਇਹ ਮਾਮਲਾ ਸੁਸਾਈਡ ਨੋਟ ਦੇ ਆਧਾਰ ਉੱਤੇ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Last Updated :
  • Share this:

ਜਲੰਧਰ ਤੋਂ ਕਾਂਗਰਸ ਦੇ ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਦੇ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਅਤੇ ਸੁਸਾਇਡ ਨੋਟ ਦੇ ਵਿੱਚ ਕੇਡੀ ਭੰਡਾਰੀ ਸਣੇ ਕਈ ਲੋਕਾਂ ਦ ਨਾਮ ਲਿਖਣ ਦੇ ਮਾਮਲੇ ਵਿੱਚ ਪੁਲਿਸ ਨੇ ਐਕਸ਼ਨ ਲਿਆ ਹੈ ।ਪੁਲਿਸ ਦੇ ਵੱਲੋਂ ਕੀਤੀ ਗਈ ਕਾਰਵਾਈ ਦੇ ਮੁਤਾਬਕ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ । ਇਸ ਮਾਮਲੇ ਦੇ ਵਿੱਚ ਪੁਲਿਸ ਨੇ ਮ੍ਰਿਤਕ ਦੇ ਭਰਾ ਰਾਜੇਸ਼ ਕਾਲੀਆ ਦੇ ਬਿਆਨਾਂ ’ਤੇ ਤਹਿਤ ਕਾਰਵਾਈ ਕੀਤੀ  ਹੈ।  ਜਲੰਧਰ ਪੁਲਿਸ ਨੇ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਦੇ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਦੇ ਵੱਲੋਂ ਇਹ ਮਾਮਲਾ ਸੁਸਾਈਡ ਨੋਟ ਦੇ ਆਧਾਰ ਉੱਤੇ ਦਰਜ ਕੀਤਾ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਵਿੱਕੀ ਕਾਲੀਆ ਦੇ ਵੱਲੋਂ ਲਿਖੇ ਗਏ ਸੁਸਾਈਡ ਨੋਟ ਦੇ ਵਿੱਚ ਕੇਡੀ ਭੰਡਾਰੀ ਦਾ ਨਾਮ ਵੀ ਲਿਖਿਆ ਸੀ। ਫਿਲਹਾਲ ਪੁਲਿਸ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਉਰਫ ਵਿੱਕੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਲਿਖਿਆਸੀ। ਇਹ ਸੁਸਾਈਡ ਨੋਟ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਵੱਲੋਂ ਪੁਲਿਸ ਨੂੰ ਸੌਂਪਿਆ ਗਿਆ ਹੈ। ਇਸ ਸੁਸਾਈਡ ਨੋਟ ਦੇ ਵਿੱਚ ਕਾਲੀਆ ਨੇ ਸਾਬਕਾ ਵਿਧਾਇਕ ਕੇਡੀ ਭੰਡਾਰੀ, ਰਾਜਕੁਮਾਰ ਆਪਣੀ ਪਤਨੀ ਅੰਜੂ, ਆਕਾਸ਼ ਸ਼ਰਮਾ, ਜਤਿੰਦਰਾ ਚੋਪੜਾ, ਗਿੰਨੀ ਚੋਪੜਾ ਵਾਸੀ ਸ਼ਿਵ ਨਗਰ, ਰਾਜਨ ਸ਼ਾਰਜਾ, ਉਸ ਦੀ ਬੇਟੀ ਕ੍ਰਿਿਤਕਾ, ਅਸ਼ਵਨੀ, ਵਿਨੋਦ ਸਾਰੇ ਵਾਸੀ ਭਗਤ ਸਿੰਘ ਕਲੋਨੀ, ਰਾਕੇਸ਼ ਮਲਹੋਤਰਾ ਵਾਸੀ ਇੰਡਸਟਰੀਅਲ ਏਰੀਆ ਦੇ ਨਾਮ ਅਤੇ ਜੈ ਮਹਿੰਦਰੂ ਦਾ ਨਾਮ ਵੀ ਲਿਖਿਆ ਹੋਇਆ ਹੈ।



ਜ਼ਿਕਰਯੋਗ ਹੈ ਕਿ ਜਲੰਧਰ ਤੋਂ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਉਰਫ ਵਿੱਕੀ ਨੇ ਬੀਤੇ ਦਿਨੀਂ ਜ਼ਹਿਰੀਲੀ ਚੀਜ਼ ਨਿਗਲ ਲਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ਼ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ ਜਿਥੇ ਇਲਾਜ ਦੇ ਦੌਰਾਨ ਉਨਾਂ ਦੀ ਮੌਤ ਹੋ ਗਈ ਸੀ।

Published by:Shiv Kumar
First published:

Tags: BJP, Congress, Jalandhar, KD Bhandari, Punjab, Sushil Kalia Suicide