ਜਲੰਧਰ: ਜਲੰਧਰ ਦੇ ਅਰਬਨ ਸਟੇਟ ਦੇ ਨਾਲ ਈਸ਼ਾ ਪੂਰੀ ਦੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਪਰਿਵਾਰ ਨੇ ਜਦੋਂ ਵਾਪਿਸ ਆ ਕੇ ਘਰ ਦੇਖਿਆ ਤਾਂ ਘਰ ਦੇ ਤਾਲੇ ਟੁੱਟੇ ਪਏ ਸਨ। ਘਰ ਅੰਦਰ ਦਾ ਕੀਮਤੀ ਸਮਾਨ ਵੀ ਗਾਇਬ ਸੀ। ਜਿਸਦੀ ਸ਼ਿਕਾਇਤ ਪਰਿਵਾਰ ਨੇ ਪੁਲਿਸ ਨੂੰ ਦੇ ਦਿੱਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਵਿਕਾਸ ਠੁਕਰਾਲ ਨੇ ਦੱਸਿਆ ਕਿ ਉਹ ਬੀਤੇ ਦਿਨ ਕਿਸੇ ਰਿਸ਼ਤਾਰ ਦੇ ਘਰ ਦਿੱਲੀ ਗਏ ਸਨ। ਉਸ ਨੇ ਦੱਸਿਆ ਕਿ 29 ਜਨਵਰੀ ਨੂੰ ਜਦੋਂ ਉਹ ਦੁਪਹਿਰ 12.30 ਵਜੇ ਦੇ ਕਰੀਬ ਘਰ ਆਇਆ ਤਾਂ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸਨ। ਵਿਕਾਸ ਠੁਕਰਾਲ ਨੇ ਦੱਸਿਆ ਕਿ ਚੋਰ ਪਿਛਲੇ ਦਰਵਾਜ਼ੇ ਤੋਂ ਘਰ ਅੰਦਰ ਦਾਖਲ ਹੋਏ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।