ਜਲੰਧਰ ਦੀ ਕੁੜੀ ਨੇ ਕੌਣ ਬਣੇਗਾ ਕਰੋੜਪਤੀ ਵਿੱਚ ਕਮਾਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕਰ ਦਿੱਤਾ ਹੈ। 14 ਸਾਲਾ ਜਪਸਿਮਰਨ ਕੌਰ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ 50 ਲੱਖ ਰੁਪਏ ਜਿੱਤੇ ਹਨ। ਮਾਪਿਆਂ ਦੇ ਆਸ਼ੀਰਵਾਦ ਨਾਲ ਕੌਣ ਬਣੇਗਾ ਕਰੋੜਪਤੀ ਜੂਨੀਅਰ ਵਿੱਚ ਹਿੱਸਾ ਲੈ ਕੇ ਬੀਤੇ ਦਿਨ ਜਲੰਧਰ ਪੁੱਜੀ ਇਸ ਧੀ ਦਾ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਜਿ਼ਲ੍ਹਾ ਆਗੂਆਂ ਵੱਲੋਂ ਜਪਸਿਮਰਨ ਦਾ ਸਨਮਾਨ ਵੀ ਕੀਤਾ ਗਿਆ।
ਜਸਸਿਮਰਨ ਦੇ ਮਾਪਿਆਂ ਗੁਰਵਿੰਦਰ ਕੌਰ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਧੀ ਦੀ ਇਸ ਉਪਲਬੱਧੀ ਉਪਰ ਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਨੇ ਆਪਣੀ ਦਾਦੀ ਦੇ ਆਸ਼ੀਰਵਾਦ ਨਾਲ ਅਮਿਤਾਬ ਬੱਚਨ ਦੇ ਸਾਹਮਣੇ ਬੈਠ ਕੇ ਬੜੀ ਹੀ ਨਿਡਰਤਾ ਨਾਲ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਜਪਸਿਮਰਨ ਨੂੰ ਇਹ 50 ਲੱਖ ਰੁਪਏ ਚੈਨਲ ਦੀ ਭਾਸ਼ਾ ਵਿੱਚ ਪੁਆਇੰਟਾਂ ਵਿੱਚ ਮਿਲੇ ਹਨ ਅਤੇ ਇਹ ਉਸ ਨੂੰ 18 ਸਾਲ ਦੀ ਉਮਰ ਵਿੱਚ ਅਕਾਊਂਟ ਵਿੱਚ ਆ ਜਾਣਗੇ।
ਜਪਸਿਮਰਨ ਨੇ ਕਿਹਾ ਕਿ ਉਸ ਨੇ ਇਸ ਮਹਾਂ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਅਤੇ ਪ੍ਰਸ਼ਨਾਂ ਦਾ ਉਤਰ ਦੇਣ ਲਈ ਬਹੁਤ ਹੀ ਜਿ਼ਆਦਾ ਮਿਹਨਤ ਕੀਤੀ ਸੀ ਅਤੇ ਉਸ ਦੀ ਮਿਹਨਤ ਰੰਗ ਲਿਆਈ ਹੈ।ਉਸ ਨੇ ਦੱਸਿਆ ਕਿ ਉਸ ਨੂੰ ਮੁਕਾਬਲੇ ਵਿੱਚ ਪੁੱਜਣ ਲਈ ਪਿਤਾ ਬਲਕੌਰ ਸਿੰਘ ਦਾ ਭਰਪੂਰ ਸਾਥ ਮਿਲਿਆ ਅਤੇ ਉਹ ਬਹੁਤ ਖੁਸ਼ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Inspiration, Jalandhar, Kaun Banega Crorepati, Punjab government