ਜਲੰਧਰ ਦੇ ਭਾਰਗੋ ਕੈਂਪ ਵਿਚ ਦੁਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਇੱਥੇ ਦੀਆਂ ਤਸਵੀਰਾਂ ਕੁਝ ਅਲੱਗ ਨਜ਼ਰ ਆ ਰਹੀਆਂ ਹਨ । ਇੱਥੇ ਕੁਝ ਬੱਚਿਆਂ ਵੱਲੋਂ ਰਾਵਣ ਦੇ ਪੁਤਲੇ ਨੂੰ ਅਲੱਗ ਹੀ ਦਿਸ਼ਾ ਦਿੱਤੀ ਹੈ । ਸੋਲ੍ਹਾਂ ਸਾਲਾਂ ਦੇ ਨਿਸ਼ੂ ਨੇ ਇਕ ਡਰੈਗਨ ਉੱਤੇ ਸਵਾਰ ਇੱਕ ਰਾਵਣ ਦਾ ਪੁਤਲਾ ਤਿਆਰ ਕੀਤਾ ਹੈ । ਨਿਸ਼ੂ ਦਾ ਕਹਿਣਾ ਹੈ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪਿਛਲੇ ਛੇ ਸਾਲਾਂ ਤੋਂ ਰਾਵਣ ਦੇ ਪੁਤਲੇ ਬਣਾ ਰਹੇ ਹਨ ਪਰ ਇਸ ਵਾਰ ਉਨ੍ਹਾਂ ਨੇ ਕੁਝ ਅਲੱਗ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਜਿਸ ਵਿੱਚ ਉਨ੍ਹਾਂ ਦਾ ਸਾਥ ਉਨ੍ਹਾਂ ਦੇ ਮੁਹੱਲੇ ਦੇ ਸਾਥੀਆਂ ਨੇ ਦਿੱਤਾ ਹੈ |
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dussehra 2022, Jalandhar