ਸੁਰਿੰਦਰ ਕੰਬੋਜ:
ਜਲੰਧਰ: ਦੁਨੀਆਂ ਦੇ ਮਹਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਹਿਲੀ ਬਰਸੀ ਮੌਕੇ, ਸੰਦੀਪ ਨੰਗਲ ਅੰਬੀਆਂ ਦਾ ਬੁੱਤ ਲਗਾਇਆ ਗਿਆ। ਇਸ ਸਮੇਂ ਸੰਦੀਪ ਦਾ ਪਰਿਵਾਰ ਉਸ ਨੂੰ ਯਾਦ ਕਰ ਭਾਵੁਕ ਹੋਇਆ। ਸੰਦੀਪ ਨੰਗਲ ਅੰਬੀਆਂ ਦੀ ਪਤਨੀ ਅਤੇ ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਨੂੰ ਸ਼ਾਮ 6 ਵਜੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ। ਅਜੇ ਵੀ ਸੰਦੀਪ ਦਾ ਪਰਿਵਾਰ ਇਨਸਾਫ ਲਈ ਕੋਸ਼ਿਸ਼ਾਂ ਕਰ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।