Home /jalandhar /

ਸ਼ੜਕ ਕਿਨਾਰੇ ਖੜ੍ਹੇ ਟਰੱਕ ਨੂੰ ਧੂਅ ਕੇ ਲੈ ਲਈ ਸਕਾਰਪੀਓ। ਡਰਾਇਵਰ 'ਤੇ ਸ਼ਰਾਬੀ ਹੋਣ ਦੇ ਇਲਜ਼ਾਮ !

ਸ਼ੜਕ ਕਿਨਾਰੇ ਖੜ੍ਹੇ ਟਰੱਕ ਨੂੰ ਧੂਅ ਕੇ ਲੈ ਲਈ ਸਕਾਰਪੀਓ। ਡਰਾਇਵਰ 'ਤੇ ਸ਼ਰਾਬੀ ਹੋਣ ਦੇ ਇਲਜ਼ਾਮ !

X
ਦੱਸਿਆ

ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਗੱਡੀ 'ਚ ਸਵਾਰ ਨੌਜਵਾਨ ਸ਼ਰਾਬ ਦੇ ਨਸ਼ੇ ਵਿਚ ਧੁੱਤ ਸਨ, ਜਿਸ ਕਾਰਨ ਉਨ੍ਹਾਂ ਦੀ ਗੱਡੀ ਸੜਕ ਕੰਢੇ ਖੜ੍ਹੇ ਕੈਂਟਰ 'ਚ ਜਾ ਵੱਜੀ, ਜਿਸ ਨਾਲ ਸਕਾਰਪੀਓ ਗੱਡੀ ਦੇ ਪਰਖੱਚੇ ਉੱਡ ਗਏ।

ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਗੱਡੀ 'ਚ ਸਵਾਰ ਨੌਜਵਾਨ ਸ਼ਰਾਬ ਦੇ ਨਸ਼ੇ ਵਿਚ ਧੁੱਤ ਸਨ, ਜਿਸ ਕਾਰਨ ਉਨ੍ਹਾਂ ਦੀ ਗੱਡੀ ਸੜਕ ਕੰਢੇ ਖੜ੍ਹੇ ਕੈਂਟਰ 'ਚ ਜਾ ਵੱਜੀ, ਜਿਸ ਨਾਲ ਸਕਾਰਪੀਓ ਗੱਡੀ ਦੇ ਪਰਖੱਚੇ ਉੱਡ ਗਏ।

  • Local18
  • Last Updated :
  • Share this:

ਸੁਰਿੰਦਰ ਕੰਬੋਜ

ਜਲੰਧਰ 'ਚ ਸ਼ੁੱਕਰਵਾਰ ਦੇਰ ਰਾਤ ਲੰਮਾ ਪਿੰਡ ਤੋਂ ਕਿਸ਼ਨਪੁਰਾ ਵੱਲ ਜਾ ਰਹੀ ਇਕ ਤੇਜ਼ ਰਫਤਾਰ ਗੱਡੀ ਸੜਕ ਕੰਢੇ ਖੜ੍ਹੇ ਇੱਕ ਟੈਂਕਰ ਵਿੱਚ ਜਾ ਲੱਗੀ, ਜਿਸ ਨਾਲ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿਚ ਸਵਾਰ 3 ਨੌਜਵਾਨ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਕੜੀ ਮੁਸ਼ੱਕਤ ਤੋਂ ਬਾਅਦ ਲੋਕਾਂ ਨੇ ਗੱਡੀ 'ਚੋਂ ਬਾਹਰ ਕੱਢਿਆ ਤੇ ਹਸਪਤਾਲ ਪਹੁੰਚਾਇਆ।

ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਗੱਡੀ 'ਚ ਸਵਾਰ ਨੌਜਵਾਨ ਸ਼ਰਾਬ ਦੇ ਨਸ਼ੇ ਵਿਚ ਧੁੱਤ ਸਨ, ਜਿਸ ਕਾਰਨ ਉਨ੍ਹਾਂ ਦੀ ਗੱਡੀ ਸੜਕ ਕੰਢੇ ਖੜ੍ਹੇ ਕੈਂਟਰ 'ਚ ਜਾ ਵੱਜੀ, ਜਿਸ ਨਾਲ ਸਕਾਰਪੀਓ ਗੱਡੀ ਦੇ ਪਰਖੱਚੇ ਉੱਡ ਗਏ। ਥਾਣਾ ਰਾਮਾ ਮੰਡੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਕਿ ਜ਼ਖ਼ਮੀ ਵਿਅਕਤੀਆਂ ਨੂੰ ਕਿਸ ਨੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਹ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ।

Published by:Sarbjot Kaur
First published:

Tags: Jalandhar news, Mahindra Scorpio, Road accident