ਸੁਲਤਾਨਪੁਰ ਲੋਧੀ- ਜੀਰੇ ਦੀ ਸ਼ਰਾਬ ਫੈਕਟਰੀ ਤੋਂ ਬਾਅਦ ਹੁਣ ਇੱਕ ਹੋਰ ਕਿਸਾਨੀ ਦਾ ਮੁੱਦਾ ਜ਼ੋਰ ਫੜਦਾ ਨਜ਼ਰ ਆ ਰਿਹਾ ਹੈ। ਨੈਸ਼ਨਲ ਹਾਈਵੇਅ ਅਥਾਰਟੀ NHAI ਵੱਲੋਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੋਂ ਪਿੰਡਾਂ ਡੱਲਾ, ਗਿੱਲਾ, ਰਣਧੀਰਪੁਰ, ਹੈਬਤਪੁਰ, ਮੇਰ ਸਿੰਘ, ਕਾਲੇਵਾਲ, ਪੈਸ ਤੱਕ ਬਣ ਰਹੇ ਬਠਿੰਡਾ-ਜਾਮਨਗਰ ਐਕਸਪ੍ਰੈਸ ਵੇਅ ਨੂੰ ਮਸੀਤਾ ਅਤੇ ਟਿੱਬਾ ਆਦਿ ਪਿੰਡਾਂ ਰਾਹੀਂ ਬਣ ਰਹੇ ਰੋਡ ਦੀ ਦੀ ਉਸਾਰੀ ਦਾ ਕੰਮ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।
ਪਰ ਪਿਛਲੇ ਦਿਨੀਂ ਨੈਸ਼ਨਲ ਹਾਈਵੇਅ ਅਥਾਰਟੀ ਐੱਨ.ਐੱਚ.ਏ.ਆਈ ਵੱਲੋਂ ਕਿਸਾਨਾਂ ਦੀ ਐਕਵਾਇਰ ਕੀਤੀ ਜ਼ਮੀਨ ਦਾ ਬਣਦਾ ਮੁਆਵਜ਼ਾ ਨਾ ਦੇਣ ਅਤੇ ਹੋਰ ਮੰਗਾਂ ਨਾ ਮੰਨੇ ਜਾਣ 'ਤੇ ਕਿਸਾਨਾਂ ਨੇ ਰੋਡ ਸੰਘਰਸ਼ ਦੀ ਅਗਵਾਈ ਹੇਠ ਪਿੰਡ ਮਸੀਤਾ ਵਿਖੇ ਸਮਿਤੀ ਵੱਲੋਂ ਰੋਸ ਪ੍ਰਦਰਸ਼ਨ ਕਰ ਐਕਸਪ੍ਰੈਸ ਵੇਅ ਦੇ ਨਿਰਮਾਣ ਦਾ ਵਿਰੋਧ ਕੀਤਾ। ਇਸ ਵਿਰੁੱਧ ਮੋਰਚਾ ਖੋਲ੍ਹਦਿਆਂ ਪਿੰਡ ਮਸੀਤਾ ਨੇੜੇ ਚੱਲ ਰਹੇ ਨਿਰਮਾਣ ਕਾਰਜ ਨੂੰ ਰੋਕ ਦਿੱਤਾ ਸੀ।
ਸੜਕ ਸੰਘਰਸ਼ ਕਮੇਟੀ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨਾਲ ਕੀਤੀ ਟੇਬਲ ਟਾੱਕ ਤੋਂ ਬਾਅਦ ਅੱਜ ਉਸਾਰੀ ਦਾ ਕੰਮ ਸ਼ੁਰੂ ਕਰਨ ਲਈ ਸਹਿਮਤੀ ਬਣ ਗਈ ਹੈ। ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਸੁਲਤਾਨਪੁਰ ਲੋਧੀ ਦੇ ਪਿੰਡ ਮਸੀਤਾ ਨੇੜੇ ਬਠਿੰਡਾ ਜਾਮਨਗਰ ਐਕਸਪ੍ਰੈਸ ਵੇਅ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਾਰਾਜ਼ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ, ਹੁਣ ਪ੍ਰਸ਼ਾਸਨ ਨਾਲ ਟੇਬਲ ਟਾੱਕ ਤੋਂ ਬਾਅਦ ਕਿਸਾਨ ਉਸਾਰੀ ਸ਼ੁਰੂ ਕਰਨ ਦੇਣ ਲਈ ਰਾਜ਼ੀ ਹੋ ਗਏ ਹਨ।
ਪ੍ਰਸ਼ਾਸਨ ਨੇ ਕਿਸਾਨਾਂ ਨੂੰ ਮੰਨੀਆਂ ਮੰਗਾਂ ਲਿਖਤੀ ਰੂਪ ਵਿੱਚ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਸ਼ੁਰੂ ਕਰ ਦੇਵਾਂਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਾਰੀਆਂ ਮੰਨੀਆਂ ਹੋਈਆਂ ਮੰਗਾਂ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਦਿੱਤੀਆਂ ਜਾਣਗੀਆਂ ਅਤੇ ਹਰ ਮੰਗ ਨੂੰ ਪੂਰਾ ਕਰਨ ਲਈ ਉਸਾਰੀ ਕੀਤੀ ਜਾਵੇਗੀ। ਇਸ ਬਾਬਤ ਪਤਾ ਲੱਗਾ ਹੈ ਕਿ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਮੁੜ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Kapurthala, Protest, Punjab, Sultanpur Lodhi