• Home
 • »
 • News
 • »
 • lifestyle
 • »
 • 10 GRAM GOLD PRICE TODAY JUMPED AND SILVER PRICE ALSO HIKE CHECK 22 CARAT GOLD RATE

Gold Price Today: ਤਿਉਹਾਰਾਂ ਦੇ ਸੀਜ਼ਨ 'ਚ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਦਾ ਰੇਟ...

Gold Price Today: ਤਿਉਹਾਰਾਂ ਦੇ ਸੀਜ਼ਨ 'ਚ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਦਾ ਰੇਟ...(ਸੰਕੇਤਕ ਫੋਟੋ)

Gold Price Today: ਤਿਉਹਾਰਾਂ ਦੇ ਸੀਜ਼ਨ 'ਚ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਦਾ ਰੇਟ...(ਸੰਕੇਤਕ ਫੋਟੋ)

 • Share this:
  ਨਵੀਂ ਦਿੱਲੀ : ਭਾਰਤੀ ਸਰਾਫਾ ਬਾਜ਼ਾਰ ਵਿਚ ਅੱਜ ਯਾਨੀ 13 ਅਕਤੂਬਰ 2021 ਨੂੰ ਸੋਨੇ ਦੀ ਕੀਮਤ (Gold Price Today) ਵਿੱਚ ਤੇਜ਼ੀ ਦਾ ਰੁਝਾਨ ਵੇਖਣ ਨੂੰ ਮਿਲਿਆ ਹੈ। ਇਸ ਦੌਰਾਨ ਚਾਂਦੀ ਦੀ ਕੀਮਤ 'ਚ ਵੀ ਵਾਧਾ ਵੇਖਣ ਨੂੰ ਮਿਲਿਆ। ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਸੋਨੇ ਦੀ ਕੀਮਤ ਵਿੱਚ ਗਿਰਾਵਟ ਆ ਰਹੀ ਸੀ। ਜਿਸ ਦੇ ਬਾਅਦ ਰਿਕਾਰਡ ਉੱਚੇ ਪੱਧਰ ਤੋਂ ਸੋਨਾ 9059 ਰੁਪਏ ਸਸਤਾ ਹੋ ਗਿਆ।

  ਇਸ ਵੇਲੇ, ਸੋਨੇ ਦੀ ਕੀਮਤ ਵਧਣੀ ਸ਼ੁਰੂ ਹੋ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ (ਐਮਸੀਐਕਸ) ਉਤੇ ਦਸੰਬਰ ਡਿਲੀਵਰੀ ਲਈ ਸੋਨੇ ਦੀ ਕੀਮਤ ਵਿੱਚ 0.3 ਪ੍ਰਤੀਸ਼ਤ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ 0.39 ਫੀਸਦੀ ਦੇ ਵਾਧੇ ਨਾਲ ਕਾਰੋਬਾਰ ਕਰ ਰਹੀਆਂ ਹਨ।

  ਜਾਣੋ ਕੀ ਹੈ ਸੋਨੇ ਅਤੇ ਚਾਂਦੀ ਦੀ ਕੀਮਤ : ਦਸੰਬਰ ਡਿਲੀਵਰੀ ਲਈ ਸੋਨੇ ਦੀ ਕੀਮਤ ਅੱਜ 0.3 ਫੀਸਦੀ ਵਧ ਕੇ 47,214 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਅੱਜ ਦੇ ਕਾਰੋਬਾਰ 'ਚ ਚਾਂਦੀ 0.39 ਫੀਸਦੀ ਦੇ ਵਾਧੇ ਨਾਲ 61,826 ਰੁਪਏ' ਤੇ ਕਾਰੋਬਾਰ ਕਰ ਰਹੀ ਹੈ।

  ਮਿਸਡ ਕਾਲ ਦੇ ਕੇ ਸੋਨੇ ਦੇ ਰੇਟ ਦਾ ਪਤਾ ਲਗਾਓ : ਤੁਹਾਨੂੰ ਦੱਸ ਦਈਏ ਕਿ ਤੁਸੀਂ ਘਰ ਬੈਠੇ ਹੀ ਇਹ ਰੇਟ ਆਸਾਨੀ ਨਾਲ ਪਤਾ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਸਿਰਫ ਇਸ ਨੰਬਰ 8955664433 'ਤੇ ਇੱਕ ਮਿਸਡ ਕਾਲ ਦੇਣੀ ਹੋਵੇਗੀ ਅਤੇ ਤੁਹਾਡੇ ਫੋਨ ਉਤੇ ਇੱਕ ਮੈਸੇਜ ਆਵੇਗਾ, ਜਿਸ ਵਿੱਚ ਤੁਸੀਂ ਸੋਨੇ ਦੇ ਨਵੀਨਤਮ ਰੇਟਾਂ ਦੀ ਜਾਂਚ ਕਰ ਸਕਦੇ ਹੋ।

  ਇਸ ਤਰ੍ਹਾਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ : ਤੁਹਾਨੂੰ ਦੱਸ ਦਈਏ ਕਿ ਹੁਣ ਜੇਕਰ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਇਸ ਦੇ ਲਈ ਸਰਕਾਰ ਦੁਆਰਾ ਇੱਕ ਐਪ ਬਣਾਇਆ ਗਿਆ ਹੈ। 'ਬੀਆਈਐਸ ਕੇਅਰ ਐਪ' ਦੇ ਨਾਲ, ਗਾਹਕ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹਨ। ਇਸ ਐਪ ਦੇ ਜ਼ਰੀਏ, ਤੁਸੀਂ ਨਾ ਸਿਰਫ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ, ਬਲਕਿ ਤੁਸੀਂ ਇਸ ਨਾਲ ਸਬੰਧਤ ਕੋਈ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹੋ।
  Published by:Gurwinder Singh
  First published: