HOME » NEWS » Life

23 ਰਾਜਾਂ ਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਖਤਮ ਕੀਤਾ ਸਰਕਾਰੀ ਨੌਕਰੀਆਂ ਲਈ ਇੰਟਰਵਿਊ

News18 Punjabi | News18 Punjab
Updated: October 11, 2020, 5:53 PM IST
share image
23 ਰਾਜਾਂ ਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਖਤਮ ਕੀਤਾ ਸਰਕਾਰੀ ਨੌਕਰੀਆਂ ਲਈ ਇੰਟਰਵਿਊ
23 ਰਾਜਾਂ ਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਖਤਮ ਕੀਤਾ ਸਰਕਾਰੀ ਨੌਕਰੀਆਂ ਲਈ ਇੰਟਰਵਿਊ

  • Share this:
  • Facebook share img
  • Twitter share img
  • Linkedin share img
ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ ਹੈ ਕਿ ਹੁਣ ਤੱਕ 23 ਰਾਜਾਂ ਅਤੇ ਅੱਠ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਰਕਾਰੀ ਨੌਕਰੀਆਂ ਵਿੱਚ ਭਰਤੀ ਸਮੇਂ ਇੰਟਰਵਿਊ ਖ਼ਤਮ ਕਰ ਦਿੱਤਾ ਹੈ। ਪਰਸੋਨਲ ਮੰਤਰਾਲੇ ਦੇ ਇੱਕ ਬਿਆਨ ਦੇ ਅਨੁਸਾਰ, ਸਿੰਘ ਨੇ ਕਿਹਾ ਕਿ ਸਾਲ 2016 ਤੋਂ ਕੇਂਦਰ ਸਰਕਾਰ ਵਿਚ ਗਰੁੱਪ-ਬੀ (ਨਾਨ-ਗਜ਼ਟਿਡ) ਅਤੇ ਗਪੁੱਪ-ਸੀ ਦੀਆਂ ਅਸਾਮੀਆਂ ਲਈ ਇੰਟਰਵਿਊ ਖਤਮ ਕਰ ਦਿੱਤੀ ਗਈ ਹੈ।

ਇੰਟਰਵਿਊ ਖ਼ਤਮ ਕਰਨ ਦਾ ਸੁਝਾਅ

ਮੰਤਰੀ ਨੇ ਕਿਹਾ ਕਿ ਸਾਲ 2015 ਵਿਚ ਸੁਤੰਤਰਤਾ ਦਿਵਸ ਦੇ ਮੌਕੇ ਉਤੇ ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਟਰਵਿਊ ਖ਼ਤਮ ਕਰਨ ਦਾ ਸੁਝਾਅ ਦਿੱਤਾ ਸੀ ਅਤੇ ਕਿਹਾ ਸੀ ਕਿ ਨੌਕਰੀ ਵਿਚ ਚੋਣ ਲਿਖਤੀ ਪ੍ਰੀਖਿਆ ਦੇ ਅਧਾਰ ਉਤੇ ਕੀਤੀ ਜਾਵੇ।
ਕੇਂਦਰ ਸਰਕਾਰ ਵਿੱਚ ਭਰਤੀ ਲਈ ਇੰਟਰਵਿਊ ਖ਼ਤਮ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਅਮਲੇ ਅਤੇ ਸਿਖਲਾਈ ਵਿਭਾਗ ਨੇ ਇਕ ਵਿਆਪਕ ਕਵਾਇਦ ਕੀਤੀ ਅਤੇ ਕੇਂਦਰ ਸਰਕਾਰ ਵਿਚ 1 ਜਨਵਰੀ, 2016 ਤੋਂ ਤਿੰਨ ਮਹੀਨਿਆਂ ਅੰਦਰ ਭਰਤੀ ਲਈ ਇੰਟਰਵਿਊ ਖ਼ਤਮ ਕਰਨ ਦੀ ਪ੍ਰਕਿਰਿਆ ਪੂਰੀ ਕਰ ਲਈ।

ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਅਤੇ ਗੁਜਰਾਤ ਵਰਗੇ ਕੁਝ ਰਾਜ ਇਸ ਨਿਯਮ ਨੂੰ ਲਾਗੂ ਕਰਨ ਲਈ ਤਿਆਰ ਸਨ ਪਰ ਕੁਝ ਰਾਜ ਇਸ ਨੂੰ ਖ਼ਤਮ ਕਰਨ ਤੋਂ ਝਿਜਕ ਰਹੇ ਸਨ ਅਤੇ ਨੌਕਰੀਆਂ ਲਈ ਇੰਟਰਵਿਊ ਲੈਣਾ ਚਾਹੁੰਦੇ ਸਨ।

ਸਿੰਘ ਨੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਰਾਜ ਸਰਕਾਰਾਂ ਨੂੰ ਵਾਰ-ਵਾਰ ਸਮਝਾਉਣ ਅਤੇ ਵਾਰ-ਵਾਰ ਯਾਦ ਦਿਵਾਉਣ ਤੋਂ ਬਾਅਦ, ਅੱਜ ਜੰਮੂ-ਕਸ਼ਮੀਰ ਅਤੇ ਲੱਦਾਖ ਸਮੇਤ ਭਾਰਤ ਦੇ ਸਾਰੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਅਤੇ ਦੇਸ਼ ਦੇ 28 ਵਿੱਚੋਂ 23 ਰਾਜਾਂ ਵਿੱਚ ਇੰਟਰਵਿਊਆਂ ਰੋਕੀਆਂ ਗਈਆਂ ਹਨ।
Published by: Gurwinder Singh
First published: October 11, 2020, 5:52 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading