
7th Pay Commission: ਨਵੇਂ ਸਾਲ 'ਚ ਵਧੇਗੀ ਕੇਂਦਰੀ ਕਰਮਚਾਰੀਆਂ ਦੀ ਤਨਖਾਹ, ਮੋਦੀ ਸਰਕਾਰ ਜਲਦ ਕਰਨ ਵਾਲੀ ਹੈ ਐਲਾਨ
ਪਿਛਲੇ ਕੁਝ ਦਿਨਾਂ ਤੋਂ ਮੋਦੀ ਸਰਕਾਰ ਕਾਫੀ ਐਕਟਿਵ ਮੋਡ ਵਿਚ ਨਜ਼ਰ ਆ ਰਹੀ ਹੈ ਅਤੇ ਇਸ ਕੜੀ ਵਿਚ ਹੁਣ ਮੋਦੀ ਸਰਕਾਰ ਨਵੇਂ ਸਾਲ 'ਚ ਕੇਂਦਰੀ ਕਰਮਚਾਰੀਆਂ ਨੂੰ ਇਕ ਹੋਰ ਖੁਸ਼ਖਬਰੀ ਦੇ ਸਕਦੀ ਹੈ। ਮੋਦੀ ਸਰਕਾਰ ਹੁਣ ਕੇਂਦਰੀ ਕਰਮਚਾਰੀਆਂ ਦਾ ਇੱਕ ਹੋਰ ਭੱਤਾ ਹਾਊਸ ਰੈਂਟ ਅਲਾਉਂਸ (HRA) ਵਧਾ ਸਕਦੀ ਹੈ। ਮੋਦੀ ਸਰਕਾਰ ਐਚਆਰਏ ਵਧਾਉਣ ਦਾ ਵੀ ਜਲਦੀ ਐਲਾਨ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਵਾਧਾ ਅਗਲੇ ਸਾਲ ਜਨਵਰੀ 2022 ਤੋਂ ਲਾਗੂ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (DA) ਵਧਾ ਕੇ 31 ਫੀਸਦੀ ਕਰ ਦਿੱਤਾ ਗਿਆ ਸੀ।
ਮੁਲਾਜ਼ਮਾਂ ਨੇ ਮੋਦੀ ਸਰਕਾਰ ਨੂੰ ਭੇਜਿਆ ਪ੍ਰਸਤਾਵ
ਇਸ ਮਾਮਲੇ ਵਿਚ ਤਾਜ਼ਾ ਅਪਡੇਟ ਮੁਤਾਬਕ ਮੋਦੀ ਸਰਕਾਰ ਐਚਆਰਏ ਵਧਾਉਣ ਲਈ ਚਰਚਾ ਕਰ ਰਹੀ ਹੈ। ਵਿੱਤ ਮੰਤਰਾਲੇ ਨੇ ਇਸ ਸਬੰਧ ਵਿਚ 11.56 ਲੱਖ ਤੋਂ ਵੱਧ ਕਰਮਚਾਰੀਆਂ ਦੀ ਹਾਊਸ ਰੈਂਟ ਅਲਾਉਂਸ (HRA) ਨੂੰ ਲਾਗੂ ਕਰਨ ਦੀ ਮੰਗ 'ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਇਸ ਪ੍ਰਸਤਾਵ ਨੂੰ ਮਨਜ਼ੂਰੀ ਲਈ ਰੇਲਵੇ ਬੋਰਡ ਨੂੰ ਭੇਜਿਆ ਗਿਆ ਹੈ। ਪ੍ਰਸਤਾਵ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਕਰਮਚਾਰੀਆਂ ਨੂੰ ਜਨਵਰੀ 2021 ਤੋਂ ਐਚ.ਆਰ.ਏ. ਮਿਲਣ ਸਾਰ ਹੀ ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਜ਼ਬਰਦਸਤ ਵਾਧਾ ਹੋਵੇਗਾ।
ਇੰਡੀਅਨ ਰੇਲਵੇ ਟੈਕਨੀਕਲ ਸੁਪਰਵਾਈਜ਼ਰ ਐਸੋਸੀਏਸ਼ਨ (IRTSA) ਅਤੇ ਨੈਸ਼ਨਲ ਫੈਡਰੇਸ਼ਨ ਆਫ ਰੇਲਵੇਮੈਨ (NFIR) ਨੇ 1 ਜਨਵਰੀ, 2021 ਤੋਂ HRA ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਹਾਊਸ ਰੈਂਟ ਅਲਾਉਂਸ (HRA) ਦੀ ਸ਼੍ਰੇਣੀ X, Y ਅਤੇ Z ਸ਼੍ਰੇਣੀ ਦੇ ਸ਼ਹਿਰਾਂ ਦੇ ਅਨੁਸਾਰ ਹੈ। ਯਾਨੀ X ਸ਼੍ਰੇਣੀ ਵਿੱਚ ਆਉਣ ਵਾਲੇ ਕਰਮਚਾਰੀਆਂ ਨੂੰ ਹੁਣ 5400 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਐਚ.ਆਰ.ਏ. ਇਸ ਤੋਂ ਬਾਅਦ ਵਾਈ ਕਲਾਸ ਦੇ ਵਿਅਕਤੀ ਨੂੰ 3600 ਰੁਪਏ ਪ੍ਰਤੀ ਮਹੀਨਾ ਅਤੇ ਫਿਰ ਜ਼ੈੱਡ ਸ਼੍ਰੇਣੀ ਦੇ ਵਿਅਕਤੀ ਨੂੰ 1800 ਰੁਪਏ ਪ੍ਰਤੀ ਮਹੀਨਾ ਐਚ.ਆਰ.ਏ. ਦਿੱਤਾ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ 50 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰ X ਸ਼੍ਰੇਣੀ ਵਿੱਚ ਆਉਂਦੇ ਹਨ। ਇਨ੍ਹਾਂ ਸ਼ਹਿਰਾਂ ਵਿੱਚ ਕੇਂਦਰੀ ਕਰਮਚਾਰੀਆਂ ਨੂੰ 27% ਐਚ.ਆਰ.ਏ. ਮਿਲਦਾ ਹੈ ਜਦਕਿ Y ਸ਼੍ਰੇਣੀ ਦੇ ਸ਼ਹਿਰਾਂ ਵਿੱਚ 18 ਫੀਸਦੀ ਅਤੇ Z ਸ਼੍ਰੇਣੀ ਵਿੱਚ 9 ਫੀਸਦੀ ਮਿਲਦਾ ਹੈ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।