Necessary Supplements for Women: ਆਧੁਨਿਕ ਸਮੇਂ ਵਿੱਚ ਫਿੱਟ ਰਹਿਣਾ ਬਹੁਤ ਔਖਾ ਕੰਮ ਹੈ। ਖਾਸ ਤੌਰ 'ਤੇ 40 ਸਾਲ ਦੀ ਉਮਰ ਤੋਂ ਬਾਅਦ ਸਿਹਤਮੰਦ ਰਹਿਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਇਸ ਉਮਰ ਵਿੱਚ ਦਿਲ ਦੇ ਰੋਗ, ਸ਼ੂਗਰ, ਬਲੱਡ ਪ੍ਰੈਸ਼ਰ, ਗੁਰਦੇ ਅਤੇ ਜਿਗਰ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਦੇ ਲਈ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ। ਇਸ ਵਿੱਚ ਸਹੀ ਰੁਟੀਨ ਦਾ ਪਾਲਣ ਕਰੋ, ਸਹੀ ਭੋਜਨ ਕਰੋ, ਯੋਗਾ ਕਰੋ ਅਤੇ ਰੋਜ਼ਾਨਾ ਦੀ ਕਸਰਤ ਨੂੰ ਸ਼ਾਮਲ ਕਰੋ।
ਇਸ ਦੇ ਨਾਲ ਹੀ ਸਿਹਤਮੰਦ ਰਹਿਣ ਲਈ ਡਾਈਟ ਪਲਾਨ ਵਿੱਚ ਵਿਆਪਕ ਸੁਧਾਰ ਕਰੋ। ਇਸ ਤੋਂ ਇਲਾਵਾ ਜੋੜਾਂ ਦੇ ਦਰਦ ਦੀ ਸਮੱਸਿਆ ਵੀ ਔਰਤਾਂ ਵਿੱਚ 40 ਸਾਲ ਦੀ ਉਮਰ ਤੋਂ ਬਾਅਦ ਹੋਣੀ ਸ਼ੁਰੂ ਹੋ ਜਾਂਦੀ ਹੈ। ਦਰਅਸਲ ਇਸ ਉਮਰ ਵਿੱਚ ਹੱਡੀਆਂ ਵਿੱਚ ਘਣਤਾ ਘਟਨੀ ਸ਼ੁਰੂ ਹੋ ਜਾਂਦੀ ਹੈ, ਇਸ ਲਈ ਜੋੜਾਂ ਵਿੱਚ ਦਰਦ ਸ਼ੁਰੂ ਹੋ ਜਾਂਦਾ ਹੈ। ਪਰ ਇਸ ਸਮੱਸਿਆਂ ਦਾ ਹੱਲ ਚੰਗੀਆਂ ਚੀਜ਼ਾਂ ਨੂੰ ਡਾਈਟ ਵਿੱਚ ਸ਼ਾਮਲ ਕਰ ਕੇ ਕੀਤਾ ਜਾ ਸਕਦਾ ਹੈ...
ਵਿਟਾਮਿਨ ਬੀ 12 ਤੇ ਵਿਟਾਮਿਨ ਡੀ : ਵਿਟਾਮਿਨ ਬੀ 12 ਖਾਣ ਨਾਲ ਸਰੀਰ ਦਾ ਖੂਨ ਸੰਚਾਰ ਠੀਕ ਰਹਿੰਦਾ ਹੈ ਅਤੇ ਦਿਮਾਗ ਵੀ ਚੰਗੀ ਤਰ੍ਹਾਂ ਕੰਮ ਕਰਦਾ ਹੈ। ਇਸ ਤੋਂ ਇਲਾਵਾ ਪੇਟ ਦੀ ਐਸੀਡਿਟੀ ਤੋਂ ਛੁਟਕਾਰਾ ਪਾਉਣ ਲਈ ਵਿਟਾਮਿਨ ਬੀ12 ਵਾਲੀਆਂ ਚੀਜ਼ਾਂ ਦਾ ਸੇਵਨ ਕਰਨਾ ਬਿਹਤਰ ਹੈ। ਅਜਿਹੇ 'ਚ ਔਰਤਾਂ ਆਂਡੇ, ਮੱਛੀ ਅਤੇ ਡੇਅਰੀ ਉਤਪਾਦਾਂ ਦਾ ਸੇਵਨ ਕਰਕੇ ਸਰੀਰ 'ਚ ਵਿਟਾਮਿਨ ਬੀ12 ਦੀ ਕਮੀ ਨੂੰ ਪੂਰਾ ਕਰ ਸਕਦੀਆਂ ਹਨ। ਇਸ ਤੋਂ ਇਲਾਵ ਸਰੀਰ 'ਚ ਵਿਟਾਮਿਨ ਡੀ ਦੀ ਕਮੀ ਹੋਣ ਕਾਰਨ ਸ਼ੂਗਰ, ਬ੍ਰੈਸਟ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਰਹਿੰਦਾ ਹੈ। ਇਸ ਦੇ ਨਾਲ ਹੀ ਵਿਟਾਮਿਨ ਡੀ ਸਰੀਰ ਵਿੱਚ ਕੈਲਸ਼ੀਅਮ ਨੂੰ ਜਜ਼ਬ ਕਰਨ ਵਿੱਚ ਵੀ ਮਦਦ ਕਰਦਾ ਹੈ। ਅਜਿਹੀ ਸਥਿਤੀ 'ਚ ਵਿਟਾਮਿਨ ਡੀ ਦਾ ਸੇਵਨ ਕਰਨ ਲਈ ਮੱਛੀ, ਡੇਅਰੀ ਉਤਪਾਦ ਤੇ ਅਨਾਜ ਨੂੰ ਭੋਜਨ 'ਚ ਸ਼ਾਮਲ ਕੀਤਾ ਜਾ ਸਕਦਾ ਹੈ।
ਕੈਲਸ਼ੀਅਮ : 40 ਸਾਲ ਦੀ ਉਮਰ ਤੋਂ ਬਾਅਦ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਕਾਰਨ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ। ਅਜਿਹੇ 'ਚ ਕੈਲਸ਼ੀਅਮ ਨਾਲ ਭਰਪੂਰ ਚੀਜ਼ਾਂ ਜਿਵੇਂ ਦੁੱਧ ਅਤੇ ਪਨੀਰ ਨੂੰ ਡਾਈਟ 'ਚ ਸ਼ਾਮਲ ਕਰਕੇ ਤੁਸੀਂ ਹੱਡੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਦਿਲ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤ ਰੱਖ ਸਕਦੇ ਹੋ। ਪਰ ਧਿਆਨ ਰੱਖੋ ਕਿ ਕੈਲਸ਼ੀਅਮ ਨਾਲ ਭਰਪੂਰ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਨ ਨਾਲ ਵੀ ਦਿਲ ਦੀ ਬੀਮਾਰੀ ਹੋ ਸਕਦੀ ਹੈ। ਇਸ ਲਈ ਕੈਲਸ਼ੀਅਮ ਦਾ ਸੇਵਨ ਸੀਮਤ ਮਾਤਰਾ ਵਿਚ ਕਰਨਾ ਬਿਹਤਰ ਹੈ।
ਓਮੇਗਾ -3 ਫੈਟੀ ਐਸਿਡ : 40 ਦੀ ਉਮਰ ਤੋਂ ਬਾਅਦ ਔਰਤਾਂ ਨੂੰ ਦਿਲ ਦੇ ਰੋਗ, ਜੋੜਾਂ ਦੇ ਦਰਦ, ਹਾਈ ਕੋਲੇਸਟ੍ਰੋਲ ਤੇ ਸਟ੍ਰੋਕ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ। ਅਜਿਹੇ 'ਚ ਓਮੇਗਾ 3 ਫੈਟੀ ਐਸਿਡ ਖਾਣ ਨਾਲ ਇਨ੍ਹਾਂ ਸਾਰੀਆਂ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ। ਇਸ ਲਈ, ਓਮੇਗਾ 3 ਫੈਟੀ ਐਸਿਡ ਨੂੰ ਖੁਰਾਕ ਵਿੱਚ ਸ਼ਾਮਲ ਕਰਕੇ ਤੁਸੀਂ ਕਈ ਗੰਭੀਰ ਬਿਮਾਰੀਆਂ ਨੂੰ ਵੀ ਮਾਤ ਦੇ ਸਕਦੇ ਹੋ।
ਮੈਗਨੀਸ਼ੀਅਮ : ਮੈਗਨੀਸ਼ੀਅਮ ਨੂੰ ਖਣਿਜਾਂ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਅਜਿਹੇ 'ਚ ਮੈਗਨੀਸ਼ੀਅਮ ਨਾਲ ਭਰਪੂਰ ਡਾਈਟ ਲੈਣ ਨਾਲ ਸਰੀਰ ਦਾ ਬਲੱਡ ਸ਼ੂਗਰ ਲੈਵਲ ਅਤੇ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਸ ਦੇ ਨਾਲ ਹੀ ਪਾਚਨ ਤੰਤਰ ਨੂੰ ਮਜ਼ਬੂਤ ਕਰਨ ਅਤੇ ਗੈਸ ਜਾਂ ਐਸੀਡਿਟੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮੈਗਨੀਸ਼ੀਅਮ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਕਰਨਾ ਬਿਹਤਰ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।