ਸਰਦੀਆਂ 'ਚ ਤੰਦਰੁਸਤ ਰਹਿਣ ਲਈ ਬਹੁਤ ਫਾਇਦੇਮੰਦ ਹਨ ਇਹ 6 ਫਲ, ਖੁਰਾਕ 'ਚ ਜ਼ਰੂਰ ਸ਼ਾਮਲ ਕਰੋ

ਠੰਡ ਦੇ ਮੌਸਮ 'ਚ ਇਮਿਊਨਿਟੀ ਵਧਾਉਣ ਲਈ ਫਲਾਂ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਕੋਰੋਨਾ ਮਹਾਮਾਰੀ ਦੇ ਇਸ ਦੌਰ ਵਿੱਚ ਹਰ ਕਿਸੇ ਲਈ ਬਿਹਤਰ ਇਮਿਊਨਿਟੀ ਜ਼ਰੂਰੀ ਹੈ। ਇਨ੍ਹਾਂ ਫਲਾਂ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਸ਼ਾਮਲ ਕਰ ਕੇ ਤੁਸੀਂ ਵੀ ਆਪਣੀ ਸਿਹਤ ਨੂੰ ਸੁਧਾਰ ਸਕਦੇ ਹੋ।

ਸਰਦੀਆਂ 'ਚ ਤੰਦਰੁਸਤ ਰਹਿਣ ਲਈ ਬਹੁਤ ਫਾਇਦੇਮੰਦ ਹਨ ਇਹ 6 ਫਲ, ਖੁਰਾਕ 'ਚ ਜ਼ਰੂਰ ਸ਼ਾਮਲ ਕਰੋ

  • Share this:
Best Healthy Winter Fruits : ਸਰਦੀਆਂ ਦਾ ਮੌਸਮ ਸਿਹਤ ਦੇ ਲਿਹਾਜ਼ ਨਾਲ ਬਹੁਤ ਵਧੀਆ ਮੰਨਿਆ ਜਾਂਦਾ ਹੈ। ਸਰੀਰ ਨੂੰ ਤੰਦਰੁਸਤ ਰੱਖਣ ਲਈ ਇਹ ਮੌਸਮ ਸਭ ਤੋਂ ਅਨੁਕੂਲ ਹੁੰਦਾ ਹੈ। ਸਰਦੀਆਂ ਵਿੱਚ ਆਉਣ ਵਾਲੇ ਫਲ ਨਾ ਸਿਰਫ਼ ਖਾਣ ਵਿੱਚ ਬਹੁਤ ਸਵਾਦਿਸ਼ਟ ਹੁੰਦੇ ਹਨ, ਸਗੋਂ ਇਹ ਸਿਹਤ ਨੂੰ ਬਿਹਤਰ ਰੱਖਣ ਵਿੱਚ ਵੀ ਕਾਫੀ ਮਦਦ ਕਰਦੇ ਹਨ। ਠੰਡ ਦੇ ਮੌਸਮ 'ਚ ਇਮਿਊਨਿਟੀ ਵਧਾਉਣ ਲਈ ਫਲਾਂ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਕੋਰੋਨਾ ਮਹਾਮਾਰੀ ਦੇ ਇਸ ਦੌਰ ਵਿੱਚ ਹਰ ਕਿਸੇ ਲਈ ਬਿਹਤਰ ਇਮਿਊਨਿਟੀ ਜ਼ਰੂਰੀ ਹੈ। ਇਨ੍ਹਾਂ ਫਲਾਂ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਸ਼ਾਮਲ ਕਰ ਕੇ ਤੁਸੀਂ ਵੀ ਆਪਣੀ ਸਿਹਤ ਨੂੰ ਸੁਧਾਰ ਸਕਦੇ ਹੋ।

ਸੰਤਰਾ : ਅਸੀਂ ਸਾਰੇ ਜਾਣਦੇ ਹਾਂ ਕਿ ਸੰਤਰਾ ਵਿਟਾਮਿਨ ਸੀ ਦਾ ਬਹੁਤ ਵਧੀਆ ਸਰੋਤ ਹੈ। ਇਸ ਵਿੱਚ ਕੈਲਸ਼ੀਅਮ ਵੀ ਪਾਇਆ ਜਾਂਦਾ ਹੈ। ਸੰਤਰਾ ਖਾਣ ਨਾਲ ਮੌਸਮ 'ਚ ਬਦਲਾਅ ਕਾਰਨ ਹੋਣ ਵਾਲੇ ਇਨਫੈਕਸ਼ਨ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ। ਇਹ ਫਲ ਸਰੀਰ ਨੂੰ ਅੰਦਰੋਂ ਮਜ਼ਬੂਤ ​​ਬਣਾਉਂਦਾ ਹੈ।

ਸੇਬ : ਸੇਬ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਜਿਸ ਕਾਰਨ ਡਾਕਟਰ ਵੀ ਰੋਜ਼ਾਨਾ ਇੱਕ ਸੇਬ ਖਾਣ ਦੀ ਸਲਾਹ ਦਿੰਦੇ ਹਨ। ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਦੇ ਨਾਲ, ਇਹ ਸਰੀਰ ਵਿੱਚ ਜਲਨ ਅਤੇ ਸੋਜਸ਼ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਵਿੱਚ ਵਿਟਾਮਿਨ ਸੀ, ਫਾਈਬਰ, ਪੇਕਟਿਨ ਪਾਇਆ ਜਾਂਦਾ ਹੈ।

ਅਮਰੂਦ : ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਬਾਜ਼ਾਰ 'ਚ ਅਮਰੂਦ ਦੀ ਬਹਾਰ ਆ ਜਾਂਦੀ ਹੈ। ਇਹ ਫਲ ਸਰਦੀਆਂ ਦੇ ਮਨਪਸੰਦ ਫਲਾਂ ਵਿੱਚੋਂ ਇੱਕ ਹੈ। ਅਮਰੂਦ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਹ ਸਰੀਰ ਦੇ ਇਨਫੈਕਸ਼ਨ ਨਾਲ ਲੜਦਾ ਹੈ ਅਤੇ ਸਰੀਰ ਦੇ ਸੈੱਲਾਂ ਨੂੰ ਨੁਕਸਾਨ ਤੋਂ ਬਚਾਉਂਦਾ ਹੈ।

ਕੇਲਾ : ਸਰਦੀਆਂ ਵਿੱਚ ਰੋਜ਼ਾਨਾ ਕੇਲੇ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਕੈਲਸ਼ੀਅਮ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ 'ਚ ਫਾਈਬਰ ਵੀ ਹੁੰਦਾ ਹੈ। ਕੇਲਾ ਸਰੀਰ 'ਚ ਊਰਜਾ ਵਧਾਉਂਦਾ ਹੈ ਅਤੇ ਨਾਲ ਹੀ ਪਾਚਨ ਤੰਤਰ ਲਈ ਵੀ ਫਾਇਦੇਮੰਦ ਹੁੰਦਾ ਹੈ।

ਅਨਾਰ : ਅਨਾਰ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਸਰਦੀਆਂ ਵਿੱਚ ਅਨਾਰ ਖਾਣ ਨਾਲ ਸਰੀਰ ਦੇ ਖੂਨ ਨੂੰ ਪਤਲਾ ਕਰਨ ਵਿੱਚ ਮਦਦ ਮਿਲਦੀ ਹੈ। ਇਹ ਬਲੱਡ ਪ੍ਰੈਸ਼ਰ ਦੇ ਨਾਲ-ਨਾਲ ਦਿਲ ਦੀ ਸਿਹਤ ਲਈ ਵੀ ਬਹੁਤ ਵਧੀਆ ਮੰਨਿਆ ਜਾਂਦਾ ਹੈ। ਅਨਾਰ ਖਾਣ ਨਾਲ ਵੀ ਭਾਰ ਘੱਟ ਹੁੰਦਾ ਹੈ।

ਕੀਵੀ : ਸਰਦੀਆਂ ਦੇ ਮੌਸਮ 'ਚ ਕੀਵੀ ਖਾਣਾ ਵੀ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਪ੍ਰੋਟੀਨ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਕਾਰਨ ਠੰਢ ਵਿਚ ਜ਼ਿਆਦਾ ਚਰਬੀ ਵਾਲੀਆਂ ਚੀਜ਼ਾਂ ਖਾਣ ਨਾਲ ਵੀ ਚਰਬੀ ਨੂੰ ਘੱਟ ਕਰਨ ਵਿਚ ਮਦਦ ਮਿਲਦੀ ਹੈ। ਇਹ ਚੰਗੀ ਨੀਂਦ ਲਈ ਵੀ ਮਦਦਗਾਰ ਹੈ।
Published by:Amelia Punjabi
First published: