
ਕੇਂਦਰ ਸਰਕਾਰ ਦੇ ਵਿਭਾਗਾਂ ਵਿੱਚ 12ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਇਸ ਤਰ੍ਹਾਂ ਕਰੋ ਅਪਲਾਈ (ਫਾਈਲ ਫੋਟੋ)
SSC CHSL 2022, Latest Government Jobs 2022: ਕੇਂਦਰ ਸਰਕਾਰ ਦੇ ਕਈ ਵਿਭਾਗਾਂ ਵਿੱਚ ਭਰਤੀ ਨਿਕਲੀ ਹੈ। ਸਟਾਫ ਸਿਲੈਕਸ਼ਨ ਕਮਿਸ਼ਨ (ਐਸਐਸਸੀ) ਨੇ ਸੰਯੁਕਤ ਉੱਚ ਸੈਕੰਡਰੀ ਪੱਧਰ ਦੀ ਪ੍ਰੀਖਿਆ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਜਿਸ ਰਾਹੀਂ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਡਾਟਾ ਐਂਟਰੀ ਆਪਰੇਟਰ, ਲੋਅਰ ਡਿਵੀਜ਼ਨ ਕਲਰਕ, ਡਾਕ ਸਹਾਇਕ ਅਤੇ ਜੂਨੀਅਰ ਸਕੱਤਰੇਤ ਵਰਗੀਆਂ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ ssc.nic.in 'ਤੇ ਜਾ ਕੇ 7 ਮਾਰਚ 2022 ਤੱਕ ਪ੍ਰੀਖਿਆ ਲਈ ਆਨਲਾਈਨ ਰੂਪ ਵਿੱਚ ਅਪਲਾਈ ਕਰ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ 12ਵੀਂ ਪਾਸ ਵਿਅਕਤੀ ਇਨ੍ਹਾਂ ਅਸਾਮੀਆਂ ਲਈ ਯੋਗ ਹੈ ਅਤੇ ਆਨਲਾਈਨ ਪ੍ਰਕਿਰਿਆ ਰਾਹੀਂ ਉਮੀਦਵਾਰ ਵਜੋਂ ਅਰਜ਼ੀ ਦਾਖ਼ਲ ਕਰ ਸਕਦਾ ਹੈ। ਇਸ ਦੇ ਨਾਲ ਹੀ ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 18 ਤੋਂ 27 ਸਾਲ ਤੱਕ ਤੈਅ ਕੀਤੀ ਗਈ ਹੈ।
SSC CHSL 2022 ਚੋਣ ਪ੍ਰਕਿਰਿਆ :ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਤਿੰਨ ਪੜਾਵਾਂ ਦੀ ਪ੍ਰੀਖਿਆ ਰਾਹੀਂ ਕੀਤੀ ਜਾਵੇਗੀ। ਜਿਸਦੇ ਤਹਿਤ ਪਹਿਲੇ ਪੜਾਅ ਵਿੱਚ ਕੰਪਿਊਟਰ ਆਧਾਰਿਤ ਟੈਸਟ ਲਿਆ ਜਾਵੇਗਾ। ਇਸ ਤੋਂ ਬਾਅਦ ਦੂਜੇ ਪੜਾਅ ਵਿੱਚ ਡਿਸਕ੍ਰਿਪਟਿਵ ਪੇਪਰ ਹੋਵੇਗਾ ਅਤੇ ਆਖ਼ਰੀ ਯਾਨੀ ਕਿ ਤੀਜੇ ਪੜਾਅ ਵਿੱਚ ਟਾਈਪਿੰਗ ਟੈਸਟ ਸਕਿੱਲ ਟੈਸਟ ਲਿਆ ਜਾਵੇਗਾ।
SSC CHSL 2022 ਤਨਖਾਹ :ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ SSC CHSL ਦੀਆਂ ਇਨ੍ਹਾਂ ਅਸਾਮੀਆਂ ਲਈ ਤਨਖਾਹ ਕਾਫੀ ਚੰਗੀ ਦਿੱਤੀ ਜਾ ਰਹੀ ਹੈ। ਵੱਖ-ਵੱਖ ਅਸਾਮੀਆਂ 'ਤੇ ਚੁਣੇ ਗਏ ਉਮੀਦਵਾਰਾਂ ਨੂੰ ₹19900 ਤੋਂ ₹92300 ਪ੍ਰਤੀ ਮਹੀਨਾ ਤੱਕ ਦੀ ਤਨਖਾਹ ਦਿੱਤੀ ਜਾਵੇਗੀ। ਤੁਸੀਂ ਭਰਤੀ ਦੇ ਨੋਟੀਫਿਕੇਸ਼ਨ ਵਿੱਚ ਪੋਸਟ-ਵਾਰ ਤਨਖਾਹ ਦੀ ਜਾਂਚ ਕਰ ਸਕਦੇ ਹੋ।
ਇਸ ਦੇ ਨਾਲ ਹੀ ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਪਹਿਲੇ ਪੜਾਅ ਵਿੱਚ ਹੋਣ ਵਾਲੀ ਪ੍ਰੀਖਿਆ 200 ਅੰਕਾਂ ਦੀ ਹੋਵੇਗੀ। ਜਿਸ ਵਿੱਚ 100 ਸਵਾਲ ਪੁੱਛੇ ਜਾਣਗੇ। ਜ਼ਿਕਰਯੋਗ ਹੈ ਕਿ ਪ੍ਰੀਖਿਆ ਔਨਲਾਈਨ ਮੋਡ ਵਿੱਚ ਹੋਵੇਗੀ ਅਤੇ ਇਸ ਪ੍ਰੀਖਿਆ ਨੂੰ ਪੂਰਾ ਕਰਨ ਲਈ ਉਮੀਦਵਾਰਾਂ ਨੂੰ 1 ਘੰਟੇ ਦਾ ਸਮਾਂ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਵਿਭਾਗਾਂ ਲਈ ਨਿਕਲੀਆਂ ਇਨ੍ਹਾਂ ਅਸਾਮੀਆਂ ਸੰਬੰਧੀ ਲਾਜ਼ਮੀ ਹੈ ਕਿ ਉਮੀਦਵਾਰ ਨੂੰ ਕੰਪਿਊਟਰ ਸੰਬੰਧੀ ਅਤੇ ਇਸ ਦੀਆਂ ਐਪਲੀਕੇਸ਼ਨਾਂ ਸੰਬੰਧੀ ਮੁੱਢਲੀ ਜਾਣਕਾਰੀ ਹੋਵੇ। ਇਸਦੇ ਨਾਲ ਹੀ ਉਮੀਦਵਾਰਾਂ ਕੋਲ ਚੰਗੀ ਟਾਇਪਿੰਗ ਸਕਿੱਲ ਵੀ ਹੋਣੀ ਚਾਹੀਦੀ ਹੈ, ਕਿਉਂਕਿ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਲਈ ਟਾਇਪਿੰਗ ਦਾ ਵੱਖਰਾ ਟੈਸਟ ਵੀ ਲਿਆ ਜਾਵੇਗਾ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।