ਨਵੀਂ ਦਿੱਲੀ: Petrol-Diesel Price Today: ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ (Petrol-Diesel) ਦੇ ਨਵੇਂ ਰੇਟ (Petrol-Diesel Price Today) ਜਾਰੀ ਕਰ ਦਿੱਤੀ ਹੈ। ਨਵੀਂ ਦਰ ਮੁਤਾਬਕ ਵੀਰਵਾਰ ਕੌਮੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਅੱਜ ਵੀ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।
ਦੀਵਾਲੀ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਇਸ ਸਮੇਂ ਦੇਸ਼ ਭਰ 'ਚ ਸਭ ਤੋਂ ਸਸਤਾ ਪੈਟਰੋਲ ਪੋਰਟ ਬਲੇਅਰ 'ਚ ਵਿਕ ਰਿਹਾ ਹੈ, ਜਿੱਥੇ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ ਹੈ। ਜੇਕਰ ਦੇਸ਼ ਦੇ ਮਹਾਨਗਰਾਂ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਸਸਤਾ ਹੈ।
ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
>> ਦਿੱਲੀ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ
>> ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ
>> ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ
>> ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ
>> ਲਖਨਊ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ
>> ਗਾਂਧੀਨਗਰ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ
>> ਪੋਰਟ ਬਲੇਅਰ ਵਿੱਚ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਅੱਜ ਦੀ ਨਵੀਂਆਂ ਕੀਮਤਾਂ ਨੂੰ ਜਾਣੋ ਮੈਸੇਜ ਰਾਹੀਂ
ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Diesel, Diesel price hike, Oil, Petrol