ਸਰਕਾਰ ਕਿਸਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕਈ ਯੋਜਨਾਵਾਂ ਚਲਾ ਰਹੀ ਹੈ ਜਿਸ ਦੇ ਤਹਿਤ ਕਿਸਾਨਾਂ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਮਿਲਦੇ ਹਨ। ਖੇਤੀ ਲਈ ਸਭ ਤੋਂ ਜ਼ਰੂਰੀ ਹੁੰਦਾ ਹੈ ਪਾਣੀ ਅਤੇ ਸਮੇਂ ਸਿਰ ਸਿੰਚਾਈ, ਜਿਸ ਲਈ ਕਿਸਾਨ ਵੱਖ-ਵੱਖ ਤਰੀਕੇ ਅਪਣਾਉਂਦਾ ਹੈ। ਕੋਈ ਟਿਊਬਵੈੱਲਾਂ ਨਾਲ ਸਿੰਚਾਈ ਕਰਦਾ ਹੈ ਅਤੇ ਕੋਈ ਨਹਿਰੀ ਪਾਣੀ ਨਾਲ।
ਪਰ ਟਿਊਬਵੈੱਲਾਂ ਦੀ ਕੀਮਤ ਜ਼ਿਆਦਾ ਹੁੰਦੀ ਹੈ ਅਤੇ ਛੋਟੇ ਕਿਸਾਨ ਇਸਨੂੰ ਨਹੀਂ ਲਗਵਾ ਪਾਉਂਦੇ। ਪਰ ਸਰਕਾਰ ਦੀਆਂ ਕੁੱਝ ਸਕੀਮਾਂ ਕਿਸਾਨਾਂ ਨੂੰ ਘੱਟ ਕੀਮਤਾਂ ਵਿੱਚ ਸਹੂਲਤਾਂ ਪ੍ਰਦਾਨ ਕਰਦੀ ਹੈ। ਆਓ ਜਾਣਦੇ ਹਾਂ ਕਿ ਕਿਸਾਨ ਕਿਹੜੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ।
ਜੇਕਰ ਕੋਈ ਕਿਸਾਨ ਆਪਣੇ ਖੇਤ ਵਿੱਚ ਸੋਲਰ ਪੰਪ ਲਗਵਾਉਣਾ ਚਾਹੁੰਦਾ ਹੈ ਤਾਂ ਸਰਕਾਰ ਪ੍ਰਧਾਨ ਮੰਤਰੀ ਕੁਸੁਮ ਯੋਜਨਾ ਦੇ ਤਹਿਤ ਉਸ ਕਿਸਾਨ ਦੀ ਮਦਦ ਕਰਦੀ ਹੈ। ਇਸ ਨਾਲ ਨਾ ਸਿਰਫ ਬਿਜਲੀ ਦੀ ਬੱਚਤ ਹੁੰਦੀ ਹੈ ਬਲਕਿ ਇਸ ਸਕੀਮ ਦੇ ਤਹਿਤ ਕਿਸਾਨ ਨੂੰ ਸਬਸਿਡੀ ਵੀ ਮਿਲਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਅਤੇ ਰਾਜ ਸਰਕਾਰ ਮਿਲ ਕੇ ਕਿਸਾਨ ਨੂੰ 60% ਦੀ ਸਬਸਿਡੀ ਦਿੰਦੀ ਹੈ। ਕਿਸਾਨ ਬੈਂਕਾਂ ਪਾਸੋਂ 30% ਤੱਕ ਲੋਨ ਵੀ ਲੈ ਸਕਦੇ ਹਨ ਅਤੇ ਇਹ ਸਕੀਮ 2019 ਤੋਂ ਚਲ ਰਹੀ ਹੈ।
ਇਸ ਸਕੀਮ ਲਈ ਅਪਲਾਈ ਕਰਨਾ ਵੀ ਆਸਾਨ ਹੈ। ਤੁਸੀਂ ਇਸ ਲਈ ਅਧਿਕਾਰਿਤ ਵੈੱਬਸਾਈਟ https://www.india.gov.in/ ਜਾ ਕੇ ਇਸ ਲਈ ਫਾਰਮ ਭਰ ਸਕਦੇ ਹੋ। ਇਸ ਲਈ ਤੁਹਾਨੂੰ ਜ਼ਰੂਰੀ ਦਸਤਾਵੇਜ਼ਾਂ ਜਿਵੇਂ ਕਿ ਆਧਾਰ ਕਾਰਡ, ਜ਼ਮੀਨ ਦੇ ਦਸਤਾਵੇਜ਼ ਸਮੇਤ ਖਸਰਾ, ਘੋਸ਼ਣਾ ਫਾਰਮ, ਬੈਂਕ ਖਾਤੇ ਦੇ ਵੇਰਵੇ ਦੀ ਲੋੜ ਹੋਵੇਗੀ।ਇਸ ਤਰ੍ਹਾਂ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈ ਕੇ ਕਿਸਾਨ ਆਪਣੇ ਖੇਤਾਂ ਵਿੱਚ ਸੂਰਜੀ ਊਰਜਾ ਨਾਲ ਚਲਣ ਵਾਲੇ ਪੰਪ ਲਗਾ ਕੇ ਖੇਤੀਬਾੜੀ ਕਰ ਸਕਦੇ ਹਨ। ਸਰਕਾਰ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਕਿਸਾਨਾਂ ਨੂੰ ਇਸਦਾ ਲਾਭ ਮਿਲ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Business, Farmers, Farming ideas, Farming tips