• Home
  • »
  • News
  • »
  • lifestyle
  • »
  • CHECK GOLD SILVER LATEST PRICE IN INDIA 30 NOVEMBER 2021 CHECK TODAY 10 GRAM GOLD PRICE 22 CARAT GOLD PRICE 24 CARAT GOLD RATE IN YOUR CITY GH AP

Gold Price Today: ਸੋਨਾ ਹੋਇਆ ਮਹਿੰਗਾ, ਚਾਂਦੀ 'ਚ ਆਈ ਗਿਰਾਵਟ, ਜਾਣੋ ਸੋਨੇ ਦਾ ਰੇਟ

Gold Price Today: ਮੰਗਲਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 41 ਰੁਪਏ ਚੜ੍ਹ ਕੇ 47,217 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 47,176 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

Gold Price Today: ਸੋਨਾ ਹੋਇਆ ਮਹਿੰਗਾ, ਚਾਂਦੀ 'ਚ ਆਈ ਗਿਰਾਵਟ, ਜਾਣੋ ਸੋਨੇ ਦਾ ਰੇਟ

  • Share this:
ਨਿਵੇਸ਼ ਲਈ ਹਮੇਸ਼ਾ ਸੋਨੇ ਨੂੰ ਇੱਕ ਉੱਤਮ ਧਾਤੂ ਮੰਨਿਆ ਜਾਂਦਾ ਰਿਹਾ ਹੈ। ਇਸ ਦੀ ਲਗਾਤਾਰ ਵਧਦੀ ਕੀਤਮ ਤੇ ਹਾਈ ਰਿਟਰਨ ਕਾਰਨ ਲੋਕਾਂ ਲਈ ਸੋਨੇ ਵਿੱਚ ਨਿਵੇਸ਼ ਜ਼ਿਆਦਾਤਰ ਫਾਇਦੇ ਦਾ ਸੌਦਾ ਹੁੰਦਾ ਹੈ। ਕੌਮਾਂਤਰੀ ਬਾਜ਼ਾਰਾਂ 'ਚ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਵਾਧੇ ਦੇ ਰੁਝਾਨ ਦੇ ਚੱਲਦਿਆਂ ਮੰਗਲਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 41 ਰੁਪਏ ਚੜ੍ਹ ਕੇ 47,217 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 47,176 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਚਾਂਦੀ ਵਿੱਚ ਆਈ ਵੱਡੀ ਗਿਰਾਵਟ : ਇਸ ਰੁਝਾਨ ਦੇ ਉਲਟ ਚਾਂਦੀ 667 ਰੁਪਏ ਡਿੱਗ ਕੇ 61,337 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਇਹ 62,004 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ ਸੀ। ਕੌਮਾਂਤਰੀ ਬਾਜ਼ਾਰ 'ਚ ਸੋਨਾ 1,794 ਡਾਲਰ ਪ੍ਰਤੀ ਔਂਸ 'ਤੇ ਰਿਹਾ। ਦੂਜੇ ਪਾਸੇ ਚਾਂਦੀ 22.94 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ। HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, ''ਕੋਮੈਕਸ (ਵਸਤੂ ਬਾਜ਼ਾਰ) 'ਚ ਸੋਨਾ ਅੱਧਾ ਫੀਸਦੀ ਚੜ੍ਹ ਕੇ 1,794 ਡਾਲਰ ਪ੍ਰਤੀ ਔਂਸ 'ਤੇ ਰਿਹਾ ਹੈ।

ਇੰਝ ਕਰ ਸਕਦੇ ਹਾਂ ਸੋਨੇ ਦੀ ਸ਼ੁੱਧਤਾ ਦੀ ਜਾਂਚ : ਜੇਕਰ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਇਸ ਲਈ ਸਰਕਾਰ ਦੁਆਰਾ ਇੱਕ ਐਪ ਬਣਾਇਆ ਗਿਆ ਹੈ। 'ਬੀਆਈਐਸ ਕੇਅਰ ਐਪ' ਨਾਲ ਗਾਹਕ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹਨ। ਇਸ ਐਪ ਦੇ ਜ਼ਰੀਏ ਤੁਸੀਂ ਨਾ ਸਿਰਫ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ, ਬਲਕਿ ਤੁਸੀਂ ਇਸ ਨਾਲ ਜੁੜੀ ਕੋਈ ਸ਼ਿਕਾਇਤ ਵੀ ਕਰ ਸਕਦੇ ਹੋ।

ਇਸ ਐਪ 'ਚ ਜੇਕਰ ਸਾਮਾਨ ਦਾ ਲਾਇਸੈਂਸ, ਰਜਿਸਟ੍ਰੇਸ਼ਨ ਅਤੇ ਹਾਲਮਾਰਕ ਨੰਬਰ ਗਲਤ ਪਾਇਆ ਜਾਂਦਾ ਹੈ ਤਾਂ ਗਾਹਕ ਤੁਰੰਤ ਇਸ ਦੀ ਸ਼ਿਕਾਇਤ ਕਰ ਸਕਦਾ ਹੈ। ਇਸ ਐਪ ਰਾਹੀਂ ਗਾਹਕ ਨੂੰ ਤੁਰੰਤ ਸ਼ਿਕਾਇਤ ਦਰਜ ਕਰਨ ਦੀ ਜਾਣਕਾਰੀ ਵੀ ਮਿਲੇਗੀ।

ਇੰਝ ਪਤਾ ਕਰ ਸਕਦੇ ਹਾਂ ਸੋਨੇ ਦੀ ਨਵੀਂ ਕੀਮਤ : ਤੁਹਾਨੂੰ ਦੱਸ ਦੇਈਏ ਕਿ ਤੁਸੀਂ ਆਸਾਨੀ ਨਾਲ ਸੋਨੇ ਦੇ ਲੇਟੈਸਟ ਰੇਟ ਦੀ ਜਾਂਚ ਕਰ ਸਕਦੇ ਹੋ। ਇਸ ਦੇ ਲਈ, ਤੁਹਾਨੂੰ ਇਸ ਨੰਬਰ 8955664433 'ਤੇ ਇੱਕ ਮਿਸਡ ਕਾਲ ਦੇਣੀ ਪਵੇਗੀ ਅਤੇ ਤੁਹਾਡੇ ਫੋਨ 'ਤੇ ਇੱਕ ਸੁਨੇਹਾ ਆਵੇਗਾ, ਜਿਸ ਵਿੱਚ ਤੁਸੀਂ ਨਵੀਨਤਮ ਦਰਾਂ ਨੂੰ ਦੇਖ ਸਕਦੇ ਹੋ।
Published by:Amelia Punjabi
First published:
Advertisement
Advertisement