Home /News /lifestyle /

LPG Prices: 1 ਜੁਲਾਈ ਤੋਂ ਘਟੀਆਂ ਵਪਾਰਕ ਰਸੋਈ ਗੈਸ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

LPG Prices: 1 ਜੁਲਾਈ ਤੋਂ ਘਟੀਆਂ ਵਪਾਰਕ ਰਸੋਈ ਗੈਸ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

LPG Prices: 1 ਜੁਲਾਈ ਤੋਂ ਘਟੀਆਂ ਵਪਾਰਕ ਰਸੋਈ ਗੈਸ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

LPG Prices: 1 ਜੁਲਾਈ ਤੋਂ ਘਟੀਆਂ ਵਪਾਰਕ ਰਸੋਈ ਗੈਸ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਪੈਟਰੋਲੀਅਮ ਕੰਪਨੀਆਂ ਨੇ ਸ਼ੁੱਕਰਵਾਰ ਸਵੇਰੇ ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਕੀਤੀ ਹੈ। ਹੁਣ ਦਿੱਲੀ ਵਿੱਚ 19 ਕਿਲੋ ਦਾ ਐਲਪੀਜੀ ਸਿਲੰਡਰ 1 ਜੁਲਾਈ ਤੋਂ 198 ਰੁਪਏ ਸਸਤਾ ਹੋ ਗਿਆ ਹੈ। ਪੈਟਰੋਲੀਅਮ ਕੰਪਨੀ ਇੰਡੀਅਨ ਆਇਲ (Indian Oil) ਨੇ ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਸਭ ਤੋਂ ਵੱਧ ਕਟੌਤੀ ਦਿੱਲੀ ਵਿੱਚ ਹੀ ਕੀਤੀ ਗਈ ਹੈ, ਜਦੋਂ ਕਿ ਸਭ ਤੋਂ ਘੱਟ ਕਟੌਤੀ ਕੋਲਕਾਤਾ ਵਿੱਚ ਕੀਤੀ ਗਈ ਹੈ। ਕੰਪਨੀਆਂ ਨੇ ਘਰੇਲੂ ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ, ਜਿਸ ਕਾਰਨ 14.2 ਕਿਲੋ ਦਾ ਰਸੋਈ ਗੈਸ ਸਿਲੰਡਰ ਉਸੇ ਕੀਮਤ 'ਤੇ ਮਿਲਦਾ ਰਹੇਗਾ।

ਹੋਰ ਪੜ੍ਹੋ ...
  • Share this:
LPG Prices:  ਪੈਟਰੋਲੀਅਮ ਕੰਪਨੀਆਂ ਨੇ ਸ਼ੁੱਕਰਵਾਰ ਸਵੇਰੇ ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਕੀਤੀ ਹੈ। ਹੁਣ ਦਿੱਲੀ ਵਿੱਚ 19 ਕਿਲੋ ਦਾ ਐਲਪੀਜੀ ਸਿਲੰਡਰ 1 ਜੁਲਾਈ ਤੋਂ 198 ਰੁਪਏ ਸਸਤਾ ਹੋ ਗਿਆ ਹੈ। ਪੈਟਰੋਲੀਅਮ ਕੰਪਨੀ ਇੰਡੀਅਨ ਆਇਲ (Indian Oil) ਨੇ ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਸਭ ਤੋਂ ਵੱਧ ਕਟੌਤੀ ਦਿੱਲੀ ਵਿੱਚ ਹੀ ਕੀਤੀ ਗਈ ਹੈ, ਜਦੋਂ ਕਿ ਸਭ ਤੋਂ ਘੱਟ ਕਟੌਤੀ ਕੋਲਕਾਤਾ ਵਿੱਚ ਕੀਤੀ ਗਈ ਹੈ। ਕੰਪਨੀਆਂ ਨੇ ਘਰੇਲੂ ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ, ਜਿਸ ਕਾਰਨ 14.2 ਕਿਲੋ ਦਾ ਰਸੋਈ ਗੈਸ ਸਿਲੰਡਰ ਉਸੇ ਕੀਮਤ 'ਤੇ ਮਿਲਦਾ ਰਹੇਗਾ।

19 ਮਈ ਨੂੰ ਕੀਤਾ ਸੀ ਬਦਲਾਵ

ਇਸ ਨੂੰ ਆਖਰੀ ਵਾਰ 19 ਮਈ ਨੂੰ ਬਦਲਿਆ ਗਿਆ ਸੀ। ਇੰਡੀਅਨ ਆਇਲ ਮੁਤਾਬਕ ਦਿੱਲੀ 'ਚ ਇੰਡੇਨ (Indane) ਦਾ ਗੈਸ ਸਿਲੰਡਰ 198 ਰੁਪਏ ਸਸਤਾ ਹੋ ਗਿਆ ਹੈ, ਜਦੋਂ ਕਿ ਕੋਲਕਾਤਾ 'ਚ ਇਸ ਦੀ ਕੀਮਤ 182 ਰੁਪਏ ਘੱਟ ਗਈ ਹੈ। ਇਸੇ ਤਰ੍ਹਾਂ 19 ਕਿਲੋ ਦਾ ਐਲਪੀਜੀ (LPG) ਸਿਲੰਡਰ ਮੁੰਬਈ ਵਿੱਚ 190.50 ਰੁਪਏ ਸਸਤਾ ਹੋਇਆ ਹੈ ਜਦਕਿ ਚੇਨਈ ਵਿੱਚ ਇਸ ਦੀ ਕੀਮਤ 187 ਰੁਪਏ ਘੱਟ ਗਈ ਹੈ।

ਇੱਕ ਮਹੀਨੇ ਵਿੱਚ 333 ਰੁਪਏ ਸਸਤਾ

ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ ਲਗਾਤਾਰ ਦੂਜੇ ਮਹੀਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਇਸ ਤੋਂ ਪਹਿਲਾਂ ਜੂਨ ਵਿੱਚ 19 ਕਿਲੋ ਦਾ ਸਿਲੰਡਰ 135 ਰੁਪਏ ਸਸਤਾ ਹੋਇਆ ਸੀ। ਇਸ ਦਾ ਮਤਲਬ ਹੈ ਕਿ ਇੱਕ ਮਹੀਨੇ ਦੇ ਅੰਦਰ ਇਸ ਦੀਆਂ ਕੀਮਤਾਂ ਵਿੱਚ 333 ਰੁਪਏ ਦੀ ਕਮੀ ਆਈ ਹੈ। ਇਸ ਦੇ ਉਲਟ ਪਿਛਲੇ ਮਹੀਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਦੋ ਵਾਰ ਵਾਧਾ ਕੀਤਾ ਗਿਆ ਸੀ ਅਤੇ ਦਿੱਲੀ ਵਿੱਚ ਇਸਦੀ ਕੀਮਤ 1,003 ਰੁਪਏ ਤੱਕ ਪਹੁੰਚ ਗਈ ਸੀ। ਉਦੋਂ ਕੰਪਨੀਆਂ ਨੇ 53.50 ਰੁਪਏ ਦਾ ਵਾਧਾ ਕੀਤਾ ਸੀ।

ਕੰਪਨੀਆਂ ਦਾ ਕਹਿਣਾ ਹੈ ਕਿ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਵਧਣ ਕਾਰਨ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਨਾ ਪਿਆ ਹੈ। ਅੱਜ ਦੀ ਕਟੌਤੀ ਤੋਂ ਬਾਅਦ ਦੇਸ਼ ਦੇ ਚਾਰੇ ਮਹਾਨਗਰਾਂ ਵਿੱਚ ਇੰਡੇਨ ਦੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਬਦਲਾਅ ਹੋਇਆ ਹੈ। ਦਿੱਲੀ 'ਚ 19 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ 2,021 ਰੁਪਏ 'ਤੇ ਪਹੁੰਚ ਗਈ ਹੈ, ਜਦਕਿ ਇਹ 2,140 ਰੁਪਏ 'ਚ ਮਿਲ ਰਿਹਾ ਹੈ। ਮੁੰਬਈ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਸਭ ਤੋਂ ਘੱਟ ਹੈ ਇੱਥੇ ਇਸਦੀ ਕੀਮਤ 1,981 ਰੁਪਏ ਹੈ, ਜਦੋਂ ਕਿ ਚੇਨਈ ਵਿੱਚ ਇਸਦੀ ਕੀਮਤ ਸਭ ਤੋਂ ਵੱਧ 2,186 ਰੁਪਏ ਪ੍ਰਤੀ ਸਿਲੰਡਰ ਹੈ।

ਜੇਕਰ ਘਰੇਲੂ ਗੈਸ ਸਿਲੰਡਰ ਦੀ ਗੱਲ ਕਰੀਏ ਤਾਂ ਦਿੱਲੀ 'ਚ ਇਸ ਸਮੇਂ 14.2 ਕਿਲੋ ਦੇ ਸਿਲੰਡਰ ਦੀ ਕੀਮਤ 1,003 ਰੁਪਏ ਹੈ, ਜਦਕਿ ਮੁੰਬਈ 'ਚ ਵੀ ਇਹ ਉਸੇ ਕੀਮਤ 'ਤੇ ਮਿਲ ਰਿਹਾ ਹੈ। ਕੋਲਕਾਤਾ ਵਿੱਚ ਸਭ ਤੋਂ ਮਹਿੰਗਾ ਘਰੇਲੂ ਸਿਲੰਡਰ 1,029 ਰੁਪਏ ਹੈ। ਇਸ ਤੋਂ ਬਾਅਦ ਚੇਨਈ ਵਿੱਚ ਇਸਦੀ ਕੀਮਤ 1,019 ਰੁਪਏ ਪ੍ਰਤੀ ਸਿਲੰਡਰ ਹੈ।
Published by:Krishan Sharma
First published:

ਅਗਲੀ ਖਬਰ