CO-WIN Registration: 3 ਜਨਵਰੀ 2022 ਤੋਂ 15 ਤੋਂ 18 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ (Corona Vaccine) ਦਿੱਤੀ ਜਾਵੇਗੀ। ਇਸ ਲਈ 15-18 ਸਾਲ ਦੇ ਬੱਚਿਆਂ ਦੇ ਟੀਕਾਕਰਨ ਲਈ ਐਤਵਾਰ ਸ਼ਾਮ ਤੱਕ ਕੋ-ਵਿਨ ਪਲੇਟਫਾਰਮ 'ਤੇ 6 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ। ਸੋਮਵਾਰ ਸਵੇਰ ਤੱਕ ਇਨ੍ਹਾਂ ਦੀ ਗਿਣਤੀ 8 ਲੱਖ ਨੂੰ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰਾਲੇ (Central Health Ministry) ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਹੀ ਕੋ-ਵੈਕਸੀਨ ਦਿੱਤੀ ਜਾਵੇਗੀ। ਕੋ-ਵੈਕਸੀਨ ਦੀ ਦੂਜੀ ਖੁਰਾਕ 28 ਦਿਨਾਂ ਬਾਅਦ ਦਿੱਤੀ ਜਾਣੀ ਹੈ। ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ (Vaccination Registration Process) ਸ਼ਨੀਵਾਰ ਨੂੰ ਸ਼ੁਰੂ ਹੋਈ ਅਤੇ ਐਤਵਾਰ ਸ਼ਾਮ 7:50 ਵਜੇ ਤੱਕ, CoWIN ਪਲੇਟਫਾਰਮ 'ਤੇ 6.35 ਲੱਖ ਤੋਂ ਵੱਧ ਬੱਚਿਆਂ ਨੇ ਰਜਿਸਟਰ ਕੀਤਾ ਹੈ।
ਸੂਤਰਾਂ ਵੱਲੋਂ ਸਾਂਝੇ ਕੀਤੇ ਗਏ ਅਧਿਕਾਰਤ ਦਸਤਾਵੇਜ਼ਾਂ ਅਨੁਸਾਰ ਇਸ ਸ਼੍ਰੇਣੀ ਵਿੱਚ ਟੀਕਾਕਰਨ ਕਰਵਾਉਣ ਵਾਲੇ ਕਿਸ਼ੋਰਾਂ ਦੀ ਗਿਣਤੀ 10 ਲੱਖ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵਿੱਟਰ ਰਾਹੀਂ ਲੋਕਾਂ ਨੂੰ ਆਪਣੇ ਪਰਿਵਾਰਾਂ ਦੇ ਯੋਗ ਨੌਜਵਾਨਾਂ ਨੂੰ ਟੀਕਾਕਰਨ ਲਈ ਰਜਿਸਟਰ ਕਰਨ ਦੀ ਅਪੀਲ ਕੀਤੀ ਹੈ। ਆਓ, ਜਾਣਦੇ ਹਾਂ CoWIN ਐਪ 'ਤੇ ਕਿਵੇਂ ਰਜਿਸਟਰ ਕਰਨਾ ਹੈ…
Co-WIN ਐਪ 'ਤੇ ਇਸ ਤਰ੍ਹਾਂ ਰਜਿਸਟਰ ਕਰੋ :
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona vaccine, Coronavirus, COVA App, Covaxin, Vaccination, Vaccine