Home /News /lifestyle /

Petrol Diesel Prices Today: ਕੱਚਾ ਤੇਲ 110 ਡਾਲਰ ਤੋਂ ਉੱਪਰ, ਕੀ ਹੁਣ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ?

Petrol Diesel Prices Today: ਕੱਚਾ ਤੇਲ 110 ਡਾਲਰ ਤੋਂ ਉੱਪਰ, ਕੀ ਹੁਣ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ?

ਕੱਚਾ ਤੇਲ 110 ਡਾਲਰ ਤੋਂ ਉੱਪਰ, ਕੀ ਹੁਣ ਵਧੇਗੀ ਪੈਟਰੋਲ-ਡੀਜ਼ਲ ਦੀ ਕੀਮਤ ?

ਕੱਚਾ ਤੇਲ 110 ਡਾਲਰ ਤੋਂ ਉੱਪਰ, ਕੀ ਹੁਣ ਵਧੇਗੀ ਪੈਟਰੋਲ-ਡੀਜ਼ਲ ਦੀ ਕੀਮਤ ?

Petrol Diesel Prices:  ਗਲੋਬਲ ਬਾਜ਼ਾਰ 'ਚ ਕੱਚਾ ਤੇਲ ਮਹਿੰਗਾ ਹੋਣ ਦੇ ਵਿਚਕਾਰ ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ। ਦਿੱਲੀ, ਮੁੰਬਈ ਸਮੇਤ ਦੇਸ਼ ਦੇ ਚਾਰ ਮਹਾਂਨਗਰਾਂ ਅਤੇ ਵੱਡੇ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਹੋਰ ਪੜ੍ਹੋ ...
  • Share this:
Petrol Diesel Prices:  ਗਲੋਬਲ ਬਾਜ਼ਾਰ 'ਚ ਕੱਚਾ ਤੇਲ ਮਹਿੰਗਾ ਹੋਣ ਦੇ ਵਿਚਕਾਰ ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ। ਦਿੱਲੀ, ਮੁੰਬਈ ਸਮੇਤ ਦੇਸ਼ ਦੇ ਚਾਰ ਮਹਾਂਨਗਰਾਂ ਅਤੇ ਵੱਡੇ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਦਰਅਸਲ, ਮੁੱਖ ਆਰਥਿਕ ਸਲਾਹਕਾਰ ਨੇ ਪਿਛਲੇ ਮਹੀਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਜਦੋਂ ਤੱਕ ਕੱਚੇ ਤੇਲ ਦੀ ਕੀਮਤ 110 ਡਾਲਰ ਪ੍ਰਤੀ ਬੈਰਲ ਤੋਂ ਘੱਟ ਹੈ, ਉਦੋਂ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਵੇਗਾ। ਜੇਕਰ ਕੱਚੇ ਤੇਲ ਦੀ ਕੀਮਤ 110 ਡਾਲਰ ਤੋਂ ਉਪਰ ਰਹਿੰਦੀ ਹੈ ਤਾਂ ਇਸ ਦਾ ਬੋਝ ਸਰਕਾਰ, ਤੇਲ ਕੰਪਨੀਆਂ ਅਤੇ ਖਪਤਕਾਰਾਂ ਨੂੰ ਰਲ ਕੇ ਝੱਲਣਾ ਪਵੇਗਾ। ਅਜਿਹੇ 'ਚ ਅੱਜ ਗਲੋਬਲ ਬਾਜ਼ਾਰ 'ਚ ਬ੍ਰੈਂਟ ਕਰੂਡ ਦੀ ਕੀਮਤ 110 ਡਾਲਰ ਤੋਂ ਉਪਰ ਪਹੁੰਚਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੇ ਫਿਰ ਤੋਂ ਮਹਿੰਗਾ ਹੋਣ ਦੀ ਸੰਭਾਵਨਾ ਵਧ ਗਈ ਹੈ।

ਚਾਰੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

  • ਦਿੱਲੀ ਵਿੱਚ ਪੈਟਰੋਲ 105.41 ਰੁਪਏ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ

  • ਮੁੰਬਈ ਵਿੱਚ ਪੈਟਰੋਲ 120.51 ਰੁਪਏ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ

  • ਚੇੱਨਈ ਵਿੱਚ ਪੈਟਰੋਲ 110.85 ਰੁਪਏ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ

  • ਕੋਲਕਾਤਾ ਵਿੱਚ ਪੈਟਰੋਲ 115.12 ਰੁਪਏ ਅਤੇ ਡੀਜ਼ਲ 99.83 ਰੁਪਏ ਪ੍ਰਤੀ ਲੀਟਰ


ਇਨ੍ਹਾਂ ਸ਼ਹਿਰਾਂ 'ਚ ਹੋਇਆ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ

  • ਨੋਇਡਾ 'ਚ ਪੈਟਰੋਲ 105.47 ਰੁਪਏ ਅਤੇ ਡੀਜ਼ਲ 97.03 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

  • ਲਖਨਊ 'ਚ ਪੈਟਰੋਲ 105.25 ਰੁਪਏ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

  • ਪੋਰਟ ਬਲੇਅਰ 'ਚ ਪੈਟਰੋਲ 91.45 ਰੁਪਏ ਅਤੇ ਡੀਜ਼ਲ 85.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

  • ਪਟਨਾ 'ਚ ਪੈਟਰੋਲ 116.23 ਰੁਪਏ ਅਤੇ ਡੀਜ਼ਲ 101.06 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।


ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੇ ਜਾਂਦੇ ਹਨ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਇਸ ਤਰ੍ਹਾਂ ਚੈੱਕ ਕਰੋ ਤਾਜ਼ਾ ਰੇਟ
ਤੁਸੀਂ ਐੱਸਐੱਮਐੱਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਮੈਸੇਜ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPrice ਭੇਜ ਕੇ ਕੀਮਤ ਜਾਣ ਸਕਦੇ ਹਨ।
Published by:rupinderkaursab
First published:

Tags: Petrol, Petrol and diesel, Petrol Price, Petrol Price Today, Petrol Price Today In Punjab, Petrol Pump

ਅਗਲੀ ਖਬਰ