
Edible oils prices Down: ਸਰ੍ਹੋਂ, ਮੂੰਗਫਲੀ ਤੇ ਸੋਇਆਬੀਨ ਸਮੇਤ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ
Edible oils prices Down: ਇੰਡੋਨੇਸ਼ੀਆਂ ਵੱਲੋਂ ਕੱਚੇ ਤੇਲ ਦੀ ਸਪਲਾਈ 'ਤੇ ਲਾਈ ਪਾਬੰਦੀ ਕਾਰਨ ਕੁਝ ਸਮੇਂ ਲਈ ਹਾਲਾਤ ਮੁਸ਼ਕਿਲ ਹੋ ਗਏ ਸਨ ਕਿਉਂਕਿ ਅਜਿਹੇ 'ਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵੱਧ ਗਈਆਂ ਸਨ। ਪਰ ਪਿਛਲੇ ਕਈ ਮਹੀਨਿਆਂ ਤੋਂ ਬਾਅਦ ਦੇਸ਼ ਦੇ ਘਰੇਲੂ ਬਾਜ਼ਾਰ 'ਚ ਸਰ੍ਹੋਂ ਦੇ ਤੇਲ, ਮੂੰਗਫਲੀ, ਸੋਇਆਬੀਨ ਅਤੇ ਪਾਮੋਲਿਨ ਸਮੇਤ ਸਾਰੇ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਹੁਣ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਵਿਦੇਸ਼ੀ ਬਾਜ਼ਾਰਾਂ 'ਚ ਤੇਲ ਦੀਆਂ ਕੀਮਤਾਂ 'ਚ ਅਜੇ ਕਮੀ ਨਹੀਂ ਆਈ ਹੈ।
ਘਰੇਲੂ ਬਾਜ਼ਾਰ 'ਚ ਸੋਇਆਬੀਨ, ਸਰ੍ਹੋਂ, ਪਾਮੋਲਿਨ ਅਤੇ ਮੂੰਗਫਲੀ ਸਮੇਤ ਕਈ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ 7 ਤੋਂ 10 ਰੁਪਏ ਪ੍ਰਤੀ ਲੀਟਰ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮਾਹਿਰਾਂ ਮੁਤਾਬਕ ਇਹ ਗਿਰਾਵਟ ਇੰਡੋਨੇਸ਼ੀਆ ਵੱਲੋਂ ਬਰਾਮਦ ਖੋਲ੍ਹਣ ਤੋਂ ਬਾਅਦ ਆਈ ਹੈ। ਸੋਇਆਬੀਨ ਅਤੇ ਪਾਮੋਲਿਨ ਤੇਲ ਦੀਆਂ ਕੀਮਤਾਂ ਵਿੱਚ ਕਰੀਬ 100 ਡਾਲਰ ਦੀ ਗਿਰਾਵਟ ਆਈ ਹੈ। ਹਾਲਾਂਕਿ, ਸੂਰਜਮੁਖੀ ਦੇ ਤੇਲ ਦੀਆਂ ਕੀਮਤਾਂ ਅਜੇ ਵੀ ਵਿਦੇਸ਼ਾਂ ਵਿੱਚ ਵਧੀਆਂ ਹੋਈਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਘਰੇਲੂ ਬਾਜ਼ਾਰਾਂ ਵਿੱਚ ਇਨ੍ਹੀਂ ਦਿਨੀਂ ਮਹਿੰਗਾਈ ਕਾਰਨ ਆਮ ਲੋਕਾਂ ਦੇ ਘਰਾਂ ਦਾ ਬਜਟ ਵਿਗੜ ਗਿਆ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ, ਗੈਸ ਅਤੇ ਹੋਰ ਵਸਤਾਂ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਰ ਵਧਦੀ ਮਹਿੰਗਾਈ ਦਰਮਿਆਨ ਮੋਦੀ ਸਰਕਾਰ ਨੇ ਇੱਕ ਰਾਹਤ ਦੀ ਖਬਰ ਦਿੱਤੀ ਹੈ। ਹਾਲ ਹੀ ਵਿੱਚ, ਇੰਡੋਨੇਸ਼ੀਆ ਦੀ ਸਰਕਾਰ ਨੇ 23 ਮਈ ਤੋਂ ਪਾਮ ਤੇਲ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਐਲਾਨ ਕੀਤਾ ਹੈ।
ਘਰੇਲੂ ਬਾਜ਼ਾਰਾਂ 'ਚ ਸਰ੍ਹੋਂ ਦੇ ਤੇਲ ਦੀ ਕੀਮਤ
ਕੀਮਤਾਂ ਵਿੱਚ ਗਿਰਵਾਟ ਤੋਂ ਬਾਅਦ ਇਸ ਸਮੇਂ ਦੇਸ਼ ਦੇ ਘਰੇਲੂ ਬਾਜ਼ਾਰਾਂ 'ਚ ਸਰ੍ਹੋਂ ਦੇ ਤੇਲ ਦੀ ਕੀਮਤ ਉੱਚ ਪੱਧਰ ਤੋਂ 45 ਤੋਂ 50 ਰੁਪਏ ਪ੍ਰਤੀ ਲੀਟਰ ਘੱਟ ਹੈ। ਇਸ ਹਿਸਾਬ ਨਾਲ ਜੇਕਰ ਤੁਸੀਂ ਮਹੀਨੇ 'ਚ 10 ਲੀਟਰ ਤੇਲ ਖਰੀਦਦੇ ਹੋ ਤਾਂ ਤੁਸੀਂ ਆਸਾਨੀ ਨਾਲ 450-500 ਰੁਪਏ ਤੱਕ ਦੀ ਬਚਤ ਕਰ ਸਕਦੇ ਹੋ। ਯੂਪੀ, ਬਿਹਾਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਵੱਡੇ ਰਾਜਾਂ ਵਿੱਚ ਸਰ੍ਹੋਂ ਦੇ ਤੇਲ ਦੀ ਕੀਮਤ 170 ਰੁਪਏ ਪ੍ਰਤੀ ਲੀਟਰ ਤੋਂ ਹੇਠਾਂ ਹੈ।
ਪ੍ਰਤੀ ਲੀਟਰ ਖਾਣ ਵਾਲੇ ਤੇਲ ਵਿੱਚ ਗਿਰਾਵਟ
ਹਾਲਾਂਕਿ ਯੂਪੀ ਦੇ ਕਈ ਸ਼ਹਿਰਾਂ ਵਿੱਚ ਸਰ੍ਹੋਂ ਦੇ ਤੇਲ ਦੀ ਕੀਮਤ ਘੱਟ ਰਹੀ ਹੈ। ਪਿਛਲੇ ਮਹੀਨੇ ਦੇ ਆਖਰੀ ਹਫਤੇ ਪ੍ਰਯਾਗਰਾਜ 'ਚ ਸਰ੍ਹੋਂ ਦੇ ਤੇਲ ਦੀ ਕੀਮਤ 180 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਸੀ। ਇਸ ਦੇ ਨਾਲ ਹੀ ਮੁਜ਼ੱਫਰਨਗਰ, ਸ਼ਾਮਲੀ, ਫਿਰੋਜ਼ਾਬਾਦ, ਮੈਨਪੁਰੀ 'ਚ ਵੀ ਲਗਭਗ ਇੱਕੋ ਕੀਮਤ 'ਤੇ ਖਾਣ ਵਾਲਾ ਤੇਲ ਮਿਲ ਰਿਹਾ ਸੀ।
ਕੀਮਤ ਕਿਉਂ ਵਧੀ?
ਕੀਮਤ ਵਧਣ ਦਾ ਕਾਰਨ ਪਿਛਲੇ ਕੁਝ ਮਹੀਨਿਆਂ ਤੋਂ ਖਾਣ ਵਾਲਾ ਤੇਲ ਵਿਦੇਸ਼ਾਂ 'ਚ ਮਹਿੰਗੇ ਭਾਅ 'ਤੇ ਮਿਲ ਰਿਹਾ ਸੀ, ਜਿਸ ਕਾਰਨ ਦਰਾਮਦ ਘੱਟ ਹੋ ਗਈ ਸੀ। ਪਰ, ਹੁਣ ਸਥਾਨਕ ਮੰਗ ਸੋਇਆਬੀਨ, ਮੂੰਗਫਲੀ, ਕਪਾਹ ਅਤੇ ਸਰ੍ਹੋਂ ਦੁਆਰਾ ਪੂਰੀ ਕੀਤੀ ਜਾ ਰਹੀ ਹੈ। ਇਸ ਦੌਰਾਨ, ਇੰਡੋਨੇਸ਼ੀਆ ਨੇ ਸੋਇਆਬੀਨ ਅਤੇ ਪਾਮੋਲਿਨ ਤੇਲ ਦੀਆਂ ਕੀਮਤਾਂ ਵਿੱਚ ਲਗਭਗ 100 ਡਾਲਰ ਦੀ ਕਟੌਤੀ ਕੀਤੀ ਹੈ। ਇਸ ਨਾਲ ਦਰਾਮਦ ਵੀ ਸ਼ੁਰੂ ਹੋ ਗਈ ਹੈ। ਆਉਣ ਵਾਲੇ ਦਿਨਾਂ 'ਚ ਇੰਡੋਨੇਸ਼ੀਆ ਤੋਂ ਤੇਲ ਦੀ ਆਮਦ ਤੋਂ ਬਾਅਦ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਹੋਰ ਗਿਰਾਵਟ ਆ ਸਕਦੀ ਹੈ।
ਮਾਹਰ ਕੀ ਕਹਿੰਦੇ ਹਨ
ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਦੇਸ਼ 'ਚ ਸਰ੍ਹੋਂ ਦੇ ਤੇਲ ਦੀ ਕਮੀ ਹੋ ਸਕਦੀ ਹੈ। ਇਸ ਲਈ ਖਾਣ ਵਾਲੇ ਤੇਲ ਦੀ ਸਪਲਾਈ ਦੀ ਸਮੱਸਿਆ ਤੋਂ ਬਚਣ ਲਈ ਸਰਕਾਰੀ ਖਰੀਦ ਏਜੰਸੀਆਂ ਨੂੰ ਸਰੋਂ ਦੀ ਤਰ੍ਹਾਂ ਤੇਲ ਬੀਜਾਂ ਦਾ ਸਟਾਕ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰਾਂ ਨੂੰ ਪ੍ਰਚੂਨ ਕਾਰੋਬਾਰ 'ਚ ਹੋ ਰਹੀ ਧਾਂਦਲੀ 'ਤੇ ਰੋਕ ਲਗਾਉਣੀ ਚਾਹੀਦੀ ਹੈ। ਇੱਥੇ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ ਵਿੱਚ ਕਟੌਤੀ ਨੂੰ ਮਹਿੰਗਾਈ ਘਟਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। CAIT ਨੇ ਕਿਹਾ ਕਿ ਇਸ ਛੋਟ ਨਾਲ ਹੁਣ ਇਕੱਲੇ ਰੋਜ਼ਾਨਾ ਦੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਘੱਟੋ-ਘੱਟ 10 ਫੀਸਦੀ ਦੀ ਕਮੀ ਹੋਣੀ ਚਾਹੀਦੀ ਹੈ। ਕਾਬਿਲੇਗੌਰ ਹੈ ਕਿ ਵਧਦੀ ਮਹਿੰਗਾਈ 'ਤੇ ਕਾਬੂ ਪਾਉਣ ਲਈ ਸੰਘਰਸ਼ ਕਰ ਰਹੀ ਭਾਰਤ ਸਰਕਾਰ ਲਈ ਇਹ ਰਾਹਤ ਵਾਲੀ ਖ਼ਬਰ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।