Home /News /lifestyle /

AIIMS Delhi Recruitment 2022: Delhi AIIMS ਵਿੱਚ ਇਨ੍ਹਾਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ, ਜਾਣੋ ਡਿਟੇਲ

AIIMS Delhi Recruitment 2022: Delhi AIIMS ਵਿੱਚ ਇਨ੍ਹਾਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ, ਜਾਣੋ ਡਿਟੇਲ

Delhi AIIMS ਵਿੱਚ ਇਨ੍ਹਾਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ, ਜਾਣੋ ਡਿਟੇਲ

Delhi AIIMS ਵਿੱਚ ਇਨ੍ਹਾਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ, ਜਾਣੋ ਡਿਟੇਲ

AIIMS Delhi recruitment 2022: ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS), ਨਵੀਂ ਦਿੱਲੀ ਨੇ ਫੈਕਲਟੀ ਦੀਆਂ ਖਾਲੀ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਦਿੱਲੀ ਏਮਜ਼ ਵਿੱਚ ਨੌਕਰੀ ਦੀ ਇੱਛਾ ਰੱਖਣ ਵਾਲਿਆਂ ਲਈ ਇਹ ਸੁਨਿਹਰੀ ਮੌਕਾ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਜੂਨ, 2022 ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ AIIMS ਦਿੱਲੀ ਦੀ ਅਧਿਕਾਰਤ ਵੈੱਬਸਾਈਟ aiimsexams.ac.in 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਹੋਰ ਪੜ੍ਹੋ ...
  • Share this:

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਸਫ਼ਲ ਉਮੀਦਵਾਰਾਂ ਨੂੰ ਸੰਬੰਧਤ ਦਸਤਾਵੇਜ਼ਾਂ ਦੇ ਨਾਲ ਨਾਲ ਭਰਤੀ ਲਈ ਅਪਲਾਈ ਕੀਤੇ ਆਨਲਾਈਨ ਬਿਨੈ-ਪੱਤਰ ਦੀ ਹਾਰਡ ਕਾਪੀ ਫੈਕਲਟੀ ਸੈੱਲ, ਏਮਜ਼ ਨਵੀਂ ਦਿੱਲੀ ਨੂੰ ਜਮ੍ਹਾਂ ਕਰਾਉਣੀ ਪਵੇਗੀ। ਇਸਨੂੰ ਜਮ੍ਹਾਂ ਕਰਾਉਣ ਦੀ ਆਖ਼ਰੀ ਮਿਤੀ 15 ਜੁਲਾਈ 2022 ਹੈ।

ਇਸਦੇ ਨਾਲ ਹੀ AIIMS ਵਿੱਚ ਕੁੱਲ ਖਾਲੀ ਅਸਾਮੀਆਂ ਦੀ ਗਿਣਤੀ 21 ਹੈ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਉਮਰ ਸੀਮਾ 50 ਸਾਲ ਹੈ। ਇਸਦੇ ਨਾਲ ਹੀ ਦੱਸ ਦੇਈਏ ਕਿ ਐਸਟੀ/ਐਸਟੀ ਅਤੇ ਓਬੀਸੀ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ ਵਿੱਚ ਕਿਸੇ ਕਿਸਮ ਦੀ ਛੋਟ ਦਾ ਕੋਈ ਪ੍ਰਬੰਧ ਨਹੀਂ ਹੈ।

ਇੱਥੇ ਜ਼ਿਕਰਯੋਗ ਹੈ ਕਿ ਫੈਕਲਟੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਇੱਛੁਕ ਅਤੇ ਯੋਗ ਉਮੀਦਵਾਰ AIIMS ਦੀ ਅਧਿਕਾਰਤ ਵੈੱਬਸਾਈਟ aiimsexams.ac.in ਅਤੇ www.aiims.edu ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਪਰ ਉੱਪਰ ਦੱਸੇ ਅਨੁਸਾਰ ਉਮੀਦਵਾਰਾਂ ਨੂੰ ਆਪਣਾ ਔਨਲਾਈਨ ਬਿਨੈ-ਪੱਤਰ ਫਾਰਮ ਜਮ੍ਹਾਂ ਕਰਨ ਤੋਂ ਬਾਅਦ, ਸਾਰੇ ਸਬੰਧਤ ਦਸਤਾਵੇਜ਼ਾਂ ਦੇ ਨਾਲ 15 ਜੁਲਾਈ ਤੱਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ (ਫੈਕਲਟੀ ਸੈੱਲ) ਪ੍ਰਬੰਧਕੀ ਬਲਾਕ, ਪਹਿਲੀ ਮੰਜ਼ਿਲ, ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਪਤੇ ਅੰਸਾਰੀ ਨਗਰ, ਨਵੀਂ ਦਿੱਲੀ-110029 'ਤੇ ਆਨਲਾਈਨ ਅਰਜ਼ੀ ਫਾਰਮ ਜਮ੍ਹਾਂ ਕਰਾਉਣਾ ਜ਼ਰੂਰੀ ਹੈ।

AIIMS ਦਿੱਲੀ ਭਰਤੀ 2022 ਲਈ ਅਰਜ਼ੀ ਫੀਸ

ਏਮਜ਼ ਦਿੱਲੀ ਭਰਤੀ 2022 ਲਈ ਅਰਜ਼ੀ ਅਪਲਾਈ ਕਰਨ ਦੀ ਫ਼ੀਸ ਕੈਟਾਗਿਰੀ ਦੇ ਹਿਸਾਬ ਨਾਲ ਰੱਖੀ ਗਈ ਹੈ। ਇਸ ਭਰਤੀ ਸੰਬੰਧੀ ਅਰਜ਼ੀਆਂ ਨੂੰ ਅਪਲਾਈ ਕਰਨ ਲਈ ਜਨਰਲ ਅਤੇ ਓਬੀਸੀ ਉਮੀਦਵਾਰਾਂ ਲਈ ਅਰਜ਼ੀ ਦੀ ਫੀਸ 1500 ਰੁਪਏ ਰੱਖੀ ਗਈ ਹੈ। ਜਦੋਂ ਕਿ EWS ਅਤੇ SC/ST ਉਮੀਦਵਾਰਾਂ ਲਈ ਅਰਜ਼ੀ ਦੀ ਫੀਸ 1200 ਰੁਪਏ ਹੈ।
Published by:rupinderkaursab
First published:

Tags: AIIMS, Delhi, Government job, Job, Jobs, Recruitment

ਅਗਲੀ ਖਬਰ