HOME » NEWS » Life

ਬਾਦਲਾਂ ਵਾਂਗ ਕੈਪਟਨ ਦੇ ਰਾਜ 'ਚ ਵੀ ਨਹੀਂ ਰੁਕ ਰਹੀਆਂ ਕਿਸਾਨ-ਮਜਦੂਰ ਖੁਦਕੁਸ਼ੀਆਂ- 'ਆਪ'

News18 Punjabi | News18 Punjab
Updated: November 16, 2020, 4:13 PM IST
share image
ਬਾਦਲਾਂ ਵਾਂਗ ਕੈਪਟਨ ਦੇ ਰਾਜ 'ਚ ਵੀ ਨਹੀਂ ਰੁਕ ਰਹੀਆਂ ਕਿਸਾਨ-ਮਜਦੂਰ ਖੁਦਕੁਸ਼ੀਆਂ- 'ਆਪ'
ਬਾਦਲਾਂ ਵਾਂਗ ਕੈਪਟਨ ਦੇ ਰਾਜ 'ਚ ਵੀ ਨਹੀਂ ਰੁਕ ਰਹੀਆਂ ਕਿਸਾਨ-ਮਜਦੂਰ ਖੁਦਕੁਸ਼ੀਆਂ- 'ਆਪ'( ਫਾਈਲ ਫੋਟੋ)

ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ, ਜਿਸ ਕਰਕੇ ਇਸ ਤਰਾਂ ਦੀਆਂ ਦਿਲ ਕੰਬਾਊ ਦੁਖਦਾਇਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ :  ਬੀਤੇ ਦਿਨੀਂ ਲੌਂਗੋਵਾਲ ਦੇ ਨਜ਼ਦੀਕੀ ਪਿੰਡ ਲੋਹਖੇੜਾਂ ਦੇ ਕਿਸਾਨ ਪਤੀ-ਪਤਨੀ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਰਕੇ ਕੀਤੀ ਖ਼ੁਦਕੁਸ਼ੀ ਉੱਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸਿਧਵਾਂ, ਮੀਤ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਕੁਲਦੀਪ ਸਿੰਘ ਧਾਲੀਵਾਲ ਅਤੇ ਜਸਵੰਤ ਸਿੰਘ ਗੱਜਣਮਾਜਰਾ ਨੇ ਦੁੱਖ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮਾਲੀ ਮਦਦ ਦੇਣ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਚੰਡੀਗੜ੍ਹ ਤੋਂ ਜਾਰੀ ਬਿਆਨ ਵਿਚ ਆਪ ਆਗੂਆਂ ਨੇ ਕਿਹਾ ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਕਿਸਾਨ ਪਰਿਵਾਰ ਸਮੇਤ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ, ਜਿਸ ਕਰਕੇ ਇਸ ਤਰਾਂ ਦੀਆਂ ਦਿਲ ਕੰਬਾਊ ਦੁਖਦਾਇਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

'ਆਪ' ਆਗੂਆਂ ਨੇ ਕਿਹਾ ਕਿ ਰਾਜੇ ਦੇ ਰਾਜ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਨਾਲੋਂ ਵੀ ਵੱਧ ਕਿਸਾਨ ਖ਼ੁਦਕੁਸ਼ੀ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ਼ਾਹੀ ਮਹਿਲ ਤੋਂ ਬਾਹਰ ਨਿਕਲ ਕੇ ਪੰਜਾਬ ਦੇ ਲੋਕਾਂ ਦੀ ਸਾਰ ਲੈਣ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਰਕੇ ਅੱਜ ਪੰਜਾਬ ਦੇ ਲੋਕ ਸੜਕਾਂ ਉੱਤੇ ਦਿਨ-ਰਾਤ ਗੁਜ਼ਾਰਨ ਲਈ ਮਜਬੂਰ ਹਨ, ਪਰ ਸੂਬੇ ਦੇ ਮੁਖੀਆ ਮਹਿਲਾ ਵਿਚ ਬੈਠਾ ਆਨੰਦ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਮਹਿਲ ਵਿਚੋਂ ਬਾਹਰ ਨਿਕਲ ਕੇ ਆਪਣੇ ਸੂਬੇ ਦੇ ਲੋਕਾਂ ਦੀ ਬਾਂਹ ਫੜਨ। ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਕੀਤਾ ਵਾਅਦਾ ਯਾਦ ਕਰਵਾਉਂਦਿਆਂ ਆਪ ਆਗੂਆਂ ਨੇ ਕਿਹਾ ਕਿ ਝੂਠ ਬੋਲ ਕੇ ਕਿਸਾਨਾਂ ਦੀਆਂ ਵੋਟਾਂ ਨਾਲ ਸਰਕਾਰ ਬਣਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਆਪਣਾ ਵਾਅਦਾ ਪੂਰਾ ਕਰਨ।
'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤਾਂ ਕਿਸਾਨਾਂ ਨੂੰ ਐਮਐਸਪੀ ਦੇਣ ਤੋਂ ਭੱਜ ਰਹੀ ਹੈ, ਅਜਿਹੇ ਹਲਾਤਾਂ ਵਿਚ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਸੂਬੇ ਦੇ ਕਿਸਾਨਾਂ ਨੂੰ ਐਮਐਸਪੀ ਦੇਵੇ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੀ ਆਰਥਿਕਤਾ ਖ਼ਰਾਬ ਹੋਣ ਦੀ ਬਹਾਨੇਬਾਜ਼ੀ ਕਰ ਰਹੀ ਹੈ, ਜਦੋਂ ਕਿ ਕਾਂਗਰਸੀ ਆਗੂ, ਮੰਤਰੀ ਤੇ ਚਹੇਤੇ ਆਪਣੀਆਂ ਜੇਬਾਂ ਭਰਨ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਰੇਤਾ, ਸ਼ਰਾਬ ਦੀ ਕਾਲਾਬਾਜ਼ਾਰੀ ਬੰਦ ਕਰਕੇ ਉਸ ਤੋਂ ਹੋਣ ਵਾਲੀ ਆਮਦਨ ਕਿਸਾਨਾਂ ਨੂੰ ਦਿੱਤੀ ਜਾ ਸਕਦਾ ਹੈ, ਜੋ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਵਿਚ ਕਾਫ਼ੀ ਸਹਾਈ ਹੋ ਸਕਦੀ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਰਾਜਾ ਸ਼ਾਹੀ ਛੱਡ ਕੇ ਮਹਿਲਾਂ ਵਿਚੋਂ ਬਾਹਰ ਨਿਕਲਣ ਅਤੇ ਕਿਸਾਨਾਂ ਦੀ ਬਾਂਹ ਫੜਨ।
Published by: Sukhwinder Singh
First published: November 16, 2020, 4:13 PM IST
ਹੋਰ ਪੜ੍ਹੋ
ਅਗਲੀ ਖ਼ਬਰ