Garlic Benefits for health: ਸਰਦੀ ਦੇ ਮੌਸਮ ਨੇ ਦੇਸ਼ ਭਰ ਵਿੱਚ ਦਸਤਕ ਦੇ ਦਿੱਤੀ ਹੈ। ਸਰਦੀਆਂ ਦਾ ਮੌਸਮ ਆਉਂਦੇ ਹੀ ਲੋਕ ਆਪਣੀ ਸਿਹਤ ਨੂੰ ਲੈ ਕੇ ਚਿੰਤਤ ਹੋ ਜਾਂਦੇ ਹਨ ਕਿਉਂਕਿ ਇਸ ਮੌਸਮ ਵਿੱਚ ਫਲੂ, ਜ਼ੁਕਾਮ ਅਤੇ ਖੰਘ ਦੀਆਂ ਸਮੱਸਿਆਵਾਂ ਬਹੁਤ ਵੱਧ ਜਾਂਦੀਆਂ ਹਨ। ਇਹੀ ਕਾਰਨ ਹੈ ਕਿ ਸਿਹਤ ਮਾਹਿਰ ਸਰਦੀਆਂ ਦੇ ਮੌਸਮ ਵਿੱਚ ਇਮਿਊਨਿਟੀ ਨੂੰ ਮਜ਼ਬੂਤ ਰੱਖਣ ਦੀ ਸਲਾਹ ਦਿੰਦੇ ਹਨ। ਬਦਲਦੇ ਮੌਸਮ ਦੇ ਨਾਲ ਘਰ ਦੇ ਬਜ਼ੁਰਗ ਡਾਈਟ 'ਚ ਬਦਲਾਅ ਦਾ ਸੁਝਾਅ ਦਿੰਦੇ ਹਨ।
ਸਰਦੀਆਂ ਦੇ ਮੌਸਮ ਵਿੱਚ ਅਜਿਹੀ ਖੁਰਾਕ ਨੂੰ ਸ਼ਾਮਲ ਕਰਨਾ ਚਾਹੀਦਾ ਹੈ ਜੋ ਨਾ ਸਿਰਫ ਪੌਸ਼ਟਿਕ ਹੋਵੇ ਬਲਕਿ ਸਰੀਰ ਨੂੰ ਅੰਦਰੋਂ ਗਰਮ ਵੀ ਰੱਖੇ। ਸਰਦੀਆਂ ਦੇ ਮੌਸਮ ਵਿੱਚ ਕਈ ਤਰ੍ਹਾਂ ਦੀਆਂ ਜੜ੍ਹੀਆਂ ਬੂਟੀਆਂ ਅਤੇ ਮਸਾਲਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸਰੀਰ ਅੰਦਰੋਂ ਨਿੱਘਾ ਰਹਿੰਦਾ ਹੈ ਅਤੇ ਮੌਸਮੀ ਬਿਮਾਰੀਆਂ ਵੀ ਨਹੀਂ ਹੁੰਦੀਆਂ। ਲਸਣ ਇਨ੍ਹਾਂ ਚੀਜ਼ਾਂ ਵਿੱਚੋਂ ਇੱਕ ਹੈ। ਲਸਣ ਹਰ ਭਾਰਤੀ ਘਰ ਵਿੱਚ ਆਸਾਨੀ ਨਾਲ ਉਪਲਬਧ ਹੋ ਜਾਂਦਾ ਹੈ। ਲਸਣ ਸਵਾਦ ਅਤੇ ਖੁਸ਼ਬੂ ਵਿੱਚ ਬਹੁਤ ਮਜ਼ਬੂਤ ਮੰਨਿਆ ਜਾਂਦਾ ਹੈ। ਲਸਣ ਦੇ ਪੌਸ਼ਟਿਕ ਤੱਤ ਸਰੀਰ ਨੂੰ ਪੋਸ਼ਣ ਪ੍ਰਦਾਨ ਕਰਦੇ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਲਸਣ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ...
ਭਾਰ ਘਟਾਉਣ 'ਚ ਮਦਦਗਾਰ : ਸਰਦੀਆਂ 'ਚ ਭਾਰ ਘਟਾਉਣਾ ਬਹੁਤ ਮੁਸ਼ਕਿਲ ਕੰਮ ਹੈ। ਪਰ ਲਸਣ ਦਾ ਸੇਵਨ ਇਸ ਨੂੰ ਆਸਾਨ ਬਣਾ ਸਕਦਾ ਹੈ। ਲਸਣ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਤੁਹਾਨੂੰ ਡੀਟੌਕਸ ਕਰਨ ਅਤੇ ਸਿਹਤਮੰਦ ਮੈਟਾਬੋਲਿਜ਼ਮ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਦੇ ਹਨ। ਜੋ ਭਾਰ ਘੱਟ ਕਰਨ 'ਚ ਮਦਦ ਕਰਦਾ ਹੈ।
ਜ਼ੁਕਾਮ ਅਤੇ ਖਾਂਸੀ ਤੋਂ ਰਾਹਤ: ਸਰਦੀਆਂ ਵਿੱਚ ਜ਼ੁਕਾਮ, ਖਾਂਸੀ, ਗਲੇ ਵਿੱਚ ਖਰਾਸ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਲਸਣ ਇਸ ਮੌਸਮ 'ਚ ਸਿਹਤ ਸੰਬੰਧੀ ਇਨ੍ਹਾਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਲਸਣ ਦੇ ਐਂਟੀ ਇਂਫਲਾਮੇਟਰੀ ਗੁਣ ਸਾਹ ਅਤੇ ਫੇਫੜਿਆਂ ਦੀ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦਗਾਰ ਹੁੰਦੇ ਹਨ। ਜੋ ਅਕਸਰ ਸਰਦੀਆਂ ਵਿੱਚ ਬੁਖਾਰ, ਕਫ ਅਤੇ ਗਲੇ ਦੀ ਖਰਾਸ਼ ਕਾਰਨ ਹੁੰਦਾ ਹੈ।
ਇਮਿਊਨਿਟੀ ਵਧਦੀ ਹੈ : ਸਰਦੀਆਂ ਵਿੱਚ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ। ਅਜਿਹੇ 'ਚ ਲਸਣ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਇਸ ਦੇ ਨਾਲ ਹੀ ਲਸਣ ਸਕਿਨ ਅਤੇ ਵਾਲਾਂ ਦੀ ਸਿਹਤ ਲਈ ਵੀ ਮਦਦਗਾਰ ਹੈ। ਲਸਣ ਦਾ ਸੇਵਨ ਦਿਲ ਦੇ ਰੋਗਾਂ ਨੂੰ ਰੋਕਣ ਵਿੱਚ ਵੀ ਮਦਦਗਾਰ ਹੁੰਦਾ ਹੈ। ਜੇਕਰ ਤੁਸੀਂ ਲਸਣ ਕੱਚਾ ਨਹੀਂ ਖਾ ਸਕਦੇ ਹੋ ਤਾਂ ਇਸ ਨੂੰ ਸ਼ਹਿਦ ਦੇ ਨਾਲ ਖਾਓ। ਤੁਸੀਂ ਇਸ ਨੂੰ ਸੂਪ, ਸਬਜ਼ੀਆਂ ਆਦਿ 'ਚ ਪਾ ਕੇ ਵੀ ਸੇਵਨ ਕਰ ਸਕਦੇ ਹੋ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Garlic, Health, Healthy lifestyle