ਅੱਜ ਸੋਮਵਾਰ 5 ਦਸੰਬਰ ਨੂੰ ਅੰਤਰਰਾਸ਼ਟਰੀ ਬਾਜ਼ਾਰ ਅਤੇ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਅੱਜ ਸੋਨੇ ਦੀ ਕੀਮਤ (Gold Price Today) ਸ਼ੁਰੂਆਤੀ ਕਾਰੋਬਾਰ 'ਚ 0.44 ਫੀਸਦੀ ਚੜ੍ਹ ਗਈ ਹੈ।
ਇਸ ਦੇ ਨਾਲ ਹੀ ਸਰਾਫਾ ਬਾਜ਼ਾਰ 'ਚ ਅੱਜ ਚਾਂਦੀ ਦੀ ਕੀਮਤ 'ਚ 0.76 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ ਦੀ ਕੀਮਤ 1.59 ਫੀਸਦੀ ਦੇ ਵਾਧੇ ਨਾਲ ਬੰਦ ਹੋਈ ਸੀ, ਜਦਕਿ ਸੋਨਾ ਮਾਮੂਲੀ ਗਿਰਾਵਟ ਨਾਲ ਬੰਦ ਹੋਇਆ ਸੀ।
ਸੋਮਵਾਰ ਨੂੰ 24 ਕੈਰੇਟ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 9:10 ਵਜੇ ਤੱਕ ਕੱਲ੍ਹ ਦੇ ਬੰਦ ਭਾਅ ਤੋਂ 207 ਰੁਪਏ ਵਧ ਕੇ 54,087 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਹੀ ਸੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਯਾਨੀ ਸ਼ੁੱਕਰਵਾਰ ਨੂੰ MCX 'ਤੇ ਸੋਨਾ 0.2 ਫੀਸਦੀ ਦੀ ਗਿਰਾਵਟ ਨਾਲ 53,880 ਰੁਪਏ 'ਤੇ ਬੰਦ ਹੋਇਆ ਸੀ।
ਮਲਟੀ ਕਮੋਡਿਟੀ ਐਕਸਚੇਂਜ 'ਚ ਅੱਜ ਚਾਂਦੀ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਚਾਂਦੀ ਦੀ ਕੀਮਤ ਕੱਲ੍ਹ ਦੇ ਬੰਦ ਮੁੱਲ ਤੋਂ 504 ਰੁਪਏ ਵਧ ਕੇ 66,953 ਰੁਪਏ 'ਤੇ ਕਾਰੋਬਾਰ ਕਰ ਰਹੀ ਸੀ। ਚਾਂਦੀ ਦਾ ਰੇਟ ਅੱਜ 67,022 ਰੁਪਏ 'ਤੇ ਖੁੱਲ੍ਹਿਆ। ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ ਦੀ ਕੀਮਤ 1,041 ਰੁਪਏ ਵਧ ਕੇ 66450 ਰੁਪਏ 'ਤੇ ਬੰਦ ਹੋਈ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gold, Gold price rises, Gold price today