• Home
 • »
 • News
 • »
 • lifestyle
 • »
 • GOLD PRICE TODAY 30 NOVEMBER 2021 CHECK 22K AND 24K GOLD AND SILVER RATE AP

Gold Price Today: ਫ਼ਿਰ ਵਧੀਆਂ ਸੋਨੇ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ ‘ਚ ਸੋਨੇ ਦਾ ਕੀ ਹੈ ਭਾਅ

ਸੋਨੇ ਦੀ ਕੀਮਤ 'ਚ 0.06 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ 'ਚ 0.07 ਫੀਸਦੀ ਦਾ ਵਾਧਾ ਹੋਇਆ ਹੈ। ਦੀਵਾਲੀ ਤੋਂ ਬਾਅਦ ਜਿਵੇਂ ਹੀ ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦਾ ਹੈ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਆ ਜਾਂਦੀ ਹੈ।

Gold Price Today: ਫ਼ਿਰ ਵਧੀਆਂ ਸੋਨੇ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ ‘ਚ ਸੋਨੇ ਦਾ ਕੀ ਹੈ ਭਾਅ

 • Share this:
  ਇੱਕ ਪਾਸੇ ਜਿਥੇ ਦੀਵਾਲੀ ਮੌਕੇ ਸੋਨੇ ਦਾ ਰੇਟ ਕੁੱਝ ਸਸਤਾ ਹੋਇਆ ਸੀ, ਉੱਥੇ ਹੀ ਹੁਣ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਦੇਖੀ ਗਈ ਹੈ। ਮੰਗਲਵਾਰ ਯਾਨਿ 30 ਨਵੰਬਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ 0.6 ਫ਼ੀਸਦੀ, ਜਦਕਿ ਚਾਂਦੀ ਦੀਆਂ ਕੀਮਤਾਂ ਵਿੱਚ 0.7 ਫ਼ੀਸਦੀ ਦਾ ਵਾਧਾ ਰਿਕਾਰਡ ਕੀਤਾ ਗਿਆ। ਵੈਸੇ ਵੀ ਇਹ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ, ਵਿਆਹਾਂ ਦੇ ਸੀਜ਼ਨ ਵਿੱਚ ਅਕਸਰ ਸੋਨੇ ਚਾਂਦੀ ਦੀਆਂ ਕੀਮਤਾਂ ਵਿੱਚ ਉਛਾਲ ਆਉਂਦਾ ਹੈ।

  ਜਾਣੋ ਕੀ ਹੈ ਸੋਨੇ-ਚਾਂਦੀ ਦੀ ਕੀਮਤ?

  ਅਕਤੂਬਰ ਡਿਲੀਵਰੀ ਲਈ ਸੋਨੇ ਦੀ ਕੀਮਤ ਅੱਜ 0.06 ਫੀਸਦੀ ਵਧ ਕੇ 48,020 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ। ਇਸ ਦੇ ਨਾਲ ਹੀ ਅੱਜ ਦੇ ਕਾਰੋਬਾਰ 'ਚ ਚਾਂਦੀ 'ਚ 0.07 ਫੀਸਦੀ ਦਾ ਮਾਮੂਲੀ ਵਾਧਾ ਹੋਇਆ ਹੈ। ਅੱਜ 1 ਕਿਲੋ ਚਾਂਦੀ ਦੀ ਕੀਮਤ 62,482 ਰੁਪਏ ਹੈ।

  2020 ਦੇ ਮੁਕਾਬਲੇ ਇਸ ਸਾਲ 8077 ਰੁਪਏ ਸਸਤਾ ਵਿਕ ਰਿਹੈ ਸੋਨਾ

  ਸਾਲ 2020 ਦੀ ਗੱਲ ਕਰੀਏ ਤਾਂ ਪਿਛਲੇ ਸਾਲ ਦੀ ਇਸੇ ਮਿਆਦ 'ਚ MCX 'ਤੇ 10 ਗ੍ਰਾਮ ਸੋਨੇ ਦੀ ਕੀਮਤ 56,200 ਰੁਪਏ ਦੇ ਉੱਚ ਪੱਧਰ 'ਤੇ ਪਹੁੰਚ ਗਈ ਸੀ। ਅੱਜ ਦਸੰਬਰ ਫਿਊਚਰਜ਼ MCX 'ਤੇ ਸੋਨਾ 48,020 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਹੈ, ਯਾਨੀ ਇਹ ਅਜੇ ਵੀ ਕਰੀਬ 8200 ਰੁਪਏ ਸਸਤਾ ਹੋ ਰਿਹਾ ਹੈ।

  ਸਿਰਫ਼ ਇੱਕ ਮਿਸਡ ਕਾਲ ਨਾਲ ਘਰ ਬੈਠੇ ਜਾਣੋ ਸੋਨੇ ਦਾ ਰੇਟ

  ਤੁਹਾਨੂੰ ਦੱਸ ਦੇਈਏ ਕਿ ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਇਨ੍ਹਾਂ ਦਰਾਂ ਦਾ ਪਤਾ ਲਗਾ ਸਕਦੇ ਹੋ। ਇਸਦੇ ਲਈ, ਤੁਹਾਨੂੰ ਇਸ ਨੰਬਰ 8955664433 'ਤੇ ਇੱਕ ਮਿਸਡ ਕਾਲ ਦੇਣੀ ਪਵੇਗੀ ਅਤੇ ਤੁਹਾਡੇ ਫੋਨ 'ਤੇ ਇੱਕ ਸੁਨੇਹਾ ਆਵੇਗਾ, ਜਿਸ ਵਿੱਚ ਤੁਸੀਂ ਨਵੀਨਤਮ ਦਰਾਂ ਨੂੰ ਦੇਖ ਸਕਦੇ ਹੋ।

  ਇਸ ਤਰ੍ਹਾਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਕਰੋ ਜਾਂਚ

  ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਹੁਣ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਇਸਦੇ ਲਈ ਸਰਕਾਰ ਦੁਆਰਾ ਇੱਕ ਐਪ ਬਣਾਇਆ ਗਿਆ ਹੈ। 'ਬੀਆਈਐਸ ਕੇਅਰ ਐਪ' ਨਾਲ ਗਾਹਕ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹਨ। ਇਸ ਐਪ ਦੇ ਜ਼ਰੀਏ ਤੁਸੀਂ ਨਾ ਸਿਰਫ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ, ਬਲਕਿ ਤੁਸੀਂ ਇਸ ਨਾਲ ਜੁੜੀ ਕੋਈ ਸ਼ਿਕਾਇਤ ਵੀ ਕਰ ਸਕਦੇ ਹੋ।

  ਜੇਕਰ ਇਸ ਐਪ ਵਿੱਚ ਸਾਮਾਨ ਦਾ ਲਾਇਸੈਂਸ, ਰਜਿਸਟ੍ਰੇਸ਼ਨ ਅਤੇ ਹਾਲਮਾਰਕ ਨੰਬਰ ਗਲਤ ਪਾਇਆ ਜਾਂਦਾ ਹੈ, ਤਾਂ ਗਾਹਕ ਤੁਰੰਤ ਇਸਦੀ ਸ਼ਿਕਾਇਤ ਕਰ ਸਕਦਾ ਹੈ। ਇਸ ਐਪ (ਗੋਲਡ) ਰਾਹੀਂ ਗਾਹਕ ਨੂੰ ਤੁਰੰਤ ਸ਼ਿਕਾਇਤ ਦਰਜ ਕਰਵਾਉਣ ਬਾਰੇ ਵੀ ਜਾਣਕਾਰੀ ਮਿਲੇਗੀ।
  Published by:Amelia Punjabi
  First published: