
Gold Price Today: ਫ਼ਿਰ ਆਈ ਸੋਨੇ ਦੀਆਂ ਕੀਮਤਾਂ `ਚ ਤੇਜ਼ੀ, 300 ਰੁਪਏ ਹੇਠਾਂ ਆਈ ਚਾਂਦੀ
ਸੋਨਾ-ਚਾਂਦੀ ਵਿੱਚ ਨਿਵੇਸ਼ ਕਰਨ ਵਾਲਿਆਂ ਲਈ ਇਹ ਜ਼ਰੂਰੀ ਖਬਰ ਹੈ। ਐਤਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦਰਜ ਕੀਤੀ ਗਈ। 12 ਦਸੰਬਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ ਵਾਧਾ ਦਰਜ ਕੀਤਾ ਗਿਆ।। ਅੱਜ ਸੋਨੇ ਦੀ ਕੀਮਤ 'ਚ 150 ਰੁਪਏ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ 'ਚ 300 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ : ਜੇਕਰ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਇਸ ਦੇ ਲਈ ਸਰਕਾਰ ਦੁਆਰਾ ਇੱਕ ਐਪ ਬਣਾਇਆ ਗਿਆ ਹੈ। 'ਬੀਆਈਐਸ ਕੇਅਰ ਐਪ' ਨਾਲ ਗਾਹਕ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹਨ। ਇਸ ਐਪ ਦੇ ਜ਼ਰੀਏ ਤੁਸੀਂ ਨਾ ਸਿਰਫ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ, ਬਲਕਿ ਤੁਸੀਂ ਇਸ ਨਾਲ ਜੁੜੀ ਕੋਈ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹੋ। ਇਸ ਐਪ 'ਚ ਜੇਕਰ ਸਾਮਾਨ ਦਾ ਲਾਇਸੈਂਸ, ਰਜਿਸਟ੍ਰੇਸ਼ਨ ਅਤੇ ਹਾਲਮਾਰਕ ਨੰਬਰ ਗਲਤ ਪਾਇਆ ਜਾਂਦਾ ਹੈ ਤਾਂ ਗਾਹਕ ਤੁਰੰਤ ਇਸ ਦੀ ਸ਼ਿਕਾਇਤ ਕਰ ਸਕਦਾ ਹੈ। ਇਸ ਐਪ ਰਾਹੀਂ ਗਾਹਕ ਨੂੰ ਤੁਰੰਤ ਸ਼ਿਕਾਇਤ ਦਰਜ ਕਰਨ ਦੀ ਜਾਣਕਾਰੀ ਵੀ ਮਿਲੇਗੀ।
ਸੋਨੇ ਦੀ ਨਵੀਂ ਕੀਮਤ ਕਿਵੇਂ ਪਤਾ ਕਰੀਏ?
ਤੁਹਾਨੂੰ ਦੱਸ ਦੇਈਏ ਕਿ ਤੁਸੀਂ ਆਸਾਨੀ ਨਾਲ ਇਹ ਦਰਾਂ ਘਰ ਬੈਠੇ ਹੀ ਜਾਣ ਸਕਦੇ ਹੋ । ਇਸ ਦੇ ਲਈ, ਤੁਹਾਨੂੰ ਇਸ ਨੰਬਰ 8955664433 'ਤੇ ਇੱਕ ਮਿਸਡ ਕਾਲ ਦੇਣੀ ਪਵੇਗੀ ਅਤੇ ਤੁਹਾਡੇ ਫੋਨ 'ਤੇ ਇੱਕ ਮੈਸੇਜ ਆਵੇਗਾ, ਜਿਸ ਵਿੱਚ ਤੁਸੀਂ ਨਵੀਨਤਮ ਦਰਾਂ ਨੂੰ ਦੇਖ ਸਕਦੇ ਹੋ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।