Home /News /lifestyle /

Gold Prices Today: ਸੋਨਾ ਮਹਿੰਗਾ, ਚਾਂਦੀ ਦੀ ਕੀਮਤ ਨੇ ਫੜੀ ਰਫਤਾਰ, ਦੇਖੋ ਅੱਜ ਦੇ ਭਾਅ

Gold Prices Today: ਸੋਨਾ ਮਹਿੰਗਾ, ਚਾਂਦੀ ਦੀ ਕੀਮਤ ਨੇ ਫੜੀ ਰਫਤਾਰ, ਦੇਖੋ ਅੱਜ ਦੇ ਭਾਅ

 Gold Silver Price: ਨਿਵੇਸ਼ ਦਾ ਸਹੀ ਸਮਾਂ, ਸੋਨੇ ਦੀ ਕੀਮਤ 'ਚ ਮਾਮੂਲੀ ਗਿਰਾਵਟ, ਚਾਂਦੀ ਵੀ ਹੋਈ ਸਸਤੀ

Gold Silver Price: ਨਿਵੇਸ਼ ਦਾ ਸਹੀ ਸਮਾਂ, ਸੋਨੇ ਦੀ ਕੀਮਤ 'ਚ ਮਾਮੂਲੀ ਗਿਰਾਵਟ, ਚਾਂਦੀ ਵੀ ਹੋਈ ਸਸਤੀ

Gold Prices Today:  ਭਾਰਤੀ ਸਰਾਫਾ ਬਾਜ਼ਾਰ 'ਚ ਪਹਿਲੇ ਕਾਰੋਬਾਰੀ ਦਿਨ ਯਾਨੀ ਸੋਮਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਦਿੱਲੀ ਸਰਾਫਾ ਬਾਜ਼ਾਰ 'ਚ ਸੋਮਵਾਰ ਨੂੰ ਸੋਨੇ ਦੀ ਕੀਮਤ 'ਚ 304 ਰੁਪਏ ਦਾ ਵਾਧਾ ਦਰਜ ਕੀਤਾ ਗਿਆ, ਦੂਜੇ ਪਾਸੇ ਅੱਜ ਚਾਂਦੀ ਦੀ ਕੀਮਤ 'ਚ 508 ਰੁਪਏ ਦਾ ਵਾਧਾ ਦਰਜ ਕੀਤਾ ਗਿਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ।

ਹੋਰ ਪੜ੍ਹੋ ...
  • Share this:

ਜਾਣੋ ਅੱਜ ਕੀ ਰਿਹਾ ਸੋਨੇ ਦਾ ਭਾਅ?

ਦਿੱਲੀ ਸਰਾਫਾ ਬਾਜ਼ਾਰ 'ਚ ਸੋਮਵਾਰ ਨੂੰ ਸੋਨੇ ਦੀ ਕੀਮਤ 304 ਰੁਪਏ ਪ੍ਰਤੀ 10 ਗ੍ਰਾਮ ਵਧ ਕੇ 52,302 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। ਪਿਛਲੇ ਕਾਰੋਬਾਰੀ ਸੈਸ਼ਨ ਦੌਰਾਨ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 51,998 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਅੱਜ ਚਾਂਦੀ ਦੀ ਕੀਮਤ

ਦਿੱਲੀ ਸਰਾਫਾ ਬਾਜ਼ਾਰ 'ਚ ਚਾਂਦੀ ਦੀ ਕੀਮਤ 508 ਰੁਪਏ ਦੇ ਵਾਧੇ ਨਾਲ 67,407 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਪਿਛਲੇ ਕਾਰੋਬਾਰੀ ਸੈਸ਼ਨ ਦੌਰਾਨ ਦਿੱਲੀ ਸਰਾਫਾ ਬਾਜ਼ਾਰ 'ਚ ਚਾਂਦੀ 66,899 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

ਜਾਣੋ ਆਪਣੇ ਸ਼ਹਿਰ ਵਿੱਚ ਸੋਨੇ ਦਾ ਰੇਟ ?

ਤੁਹਾਨੂੰ ਦੱਸ ਦੇਈਏ ਕਿ ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਇਨ੍ਹਾਂ ਕੀਮਤਾਂ ਦਾ ਪਤਾ ਲਗਾ ਸਕਦੇ ਹੋ। ਇਸਦੇ ਲਈ, ਤੁਹਾਨੂੰ ਇਸ ਨੰਬਰ 8955664433 'ਤੇ ਇੱਕ ਮਿਸਡ ਕਾਲ ਦੇਣੀ ਪਵੇਗੀ ਅਤੇ ਤੁਹਾਡੇ ਫੋਨ 'ਤੇ ਇੱਕ ਮੈਸਜ ਆਵੇਗਾ, ਜਿਸ ਵਿੱਚ ਤੁਸੀਂ ਨਵੀਨਤਮ ਕੀਮਤਾਂ ਨੂੰ ਦੇਖ ਸਕਦੇ ਹੋ।

FY22 'ਚ ਸੋਨੇ ਦੀ ਦਰਾਮਦ 33.34 ਫੀਸਦੀ ਵਧੀ

ਜ਼ਿਕਰਯੋਗ ਹੈ ਕਿ ਪਿਛਲੇ ਵਿੱਤੀ ਸਾਲ 2021-22 'ਚ ਚੀਨ 'ਚ ਸੋਨੇ ਦੀ ਦਰਾਮਦ 33.34 ਫੀਸਦੀ ਵਧ ਕੇ 46.14 ਅਰਬ ਡਾਲਰ ਹੋ ਗਈ, ਜਿਸ ਨਾਲ ਦੇਸ਼ ਦੇ ਕਰੰਟ ਅਕਾਊਂਟ ਡੇਫੀਸ਼ਿਟ (CAD) 'ਤੇ ਅਸਰ ਪੈਣ ਦੀ ਉਮੀਦ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਵਿੱਤੀ ਸਾਲ 2020-21 'ਚ ਭਾਰਤ ਦਾ ਸੋਨੇ ਦਾ ਆਯਾਤ 34.62 ਅਰਬ ਡਾਲਰ ਰਿਹਾ।

ਭਾਰਤ ਵਿੱਚ ਸੋਨੇ ਦੀ ਦਰਾਮਦ ਮੁੱਖ ਤੌਰ 'ਤੇ ਗਹਿਣਾ ਉਦਯੋਗ ਦੀ ਮੰਗ ਨੂੰ ਪੂਰਾ ਕਰਨ ਲਈ ਕੀਤੀ ਜਾਂਦੀ ਹੈ। ਵਿੱਤੀ ਸਾਲ 2021-22 'ਚ ਰਤਨ ਅਤੇ ਗਹਿਣਿਆਂ ਦੀ ਬਰਾਮਦ ਲਗਭਗ 50 ਫੀਸਦੀ ਵਧ ਕੇ 39 ਅਰਬ ਡਾਲਰ ਹੋ ਗਈ।

Published by:Rupinder Kaur Sabherwal
First published:

Tags: Gold, Gold price, Gold price rises, Gold price today, Silver, Silver Price